ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਭਾਜਪਾ ਵਰਕਰਾਂ ਨਾਲ ਅਗਲੇਰੀ ਰਣਨੀਤੀ ਤਹਿਤ ਕੀਤੀ ਮੀਟਿੰਗ
- ਰਾਜਨੀਤੀ
- 17 Nov,2025
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,17 ਨਵੰਬਰ
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਮੂਸੇ ਕਲਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਵਰਕਰਾਂ ਨਾਲ ਅਗਲੇਰੀ ਰਣਨੀਤੀ ਨੂੰ ਲੈ ਕੇ ਵਿਸ਼ੇਸ਼ ਬੈਠਕ ਕੀਤੀ।ਇਸ ਬੈਠਕ ਦੌਰਾਨ ਡਾ. ਸੁਖਵੰਤ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ,ਸਾਬਕਾ ਸਰਪੰਚ ਰਛਪਾਲ ਸਿੰਘ ਮੰਗਾ,ਸੇਵਾ ਮੁਕਤ ਇੰਸਪੈਕਟਰ ਗੱਜਣ ਸਿੰਘ, ਗੁਰਸੇਵਕ ਸਿੰਘ, ਸੋਨੂ ਤੇਜੀ,ਮਨਬੀਰ ਸਿੰਘ,ਡਾ.ਗੁਰਵਿੰਦਰ ਸਿੰਘ,ਅਮਰ ਸਿੰਘ,ਹਰਪਾਲ ਸਿੰਘ,ਨਾਜਰ ਸਿੰਘ,ਬਾਪੂ ਅਮਰ ਸਿੰਘ ਨੇ ਸ਼ਿਰਕਤ ਕੀਤੀ।ਬੈਠਕ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਵਿੱਚ ਭਾਜਪਾ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਕੰਮ ਕੀਤਾ,ਗੱਲ ਜਿੱਤ ਹਾਰ ਦੀ ਨਹੀਂ,ਅਸੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਸਕੀਮਾਂ ਨੂੰ ਹੋਰ ਸੁਚੱਜੇ ਢੰਗ ਨਾਲ ਪੂਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਵਿਉਂਤਬੰਦੀ ਕਰਨੀ ਹੈ ਤਾਂ ਜੋ ਲੋਕਾਂ ਦੀਆਂ ਮੁਸ਼ਕਿਲ ਹੱਲ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਤੋਂ ਲੋਕ ਹੋਰ ਜਾਗਰੁਕ ਹੋਣ।ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਫਤਵੇ ਨੂੰ ਲੈ ਕੇ ਕੋਈ ਕਮੀ ਰਹਿ ਗਈ ਹੈ ਉਹ ਪੂਰੀ ਕੀਤੀ ਜਾਵੇਗੀ। ਹਰਜੀਤ ਸਿੰਘ ਸੰਧੂ ਨੇ ਇਹ ਵੀ ਕਿਹਾ ਕਿ ਲੋਕਾਂ ਦਾ ਫਤਵਾ ਸਿਰ ਮੱਥੇ ਮੰਨਣਾ ਹੈ ਅਤੇ ਪਿੰਡਾਂ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਉਵੇਂ ਹੀ ਲੋਕਾਂ ਦੇ ਦੁੱਖਾਂ ਸੁੱਖਾਂ ਵਿੱਚ ਵਿਚਰਨਾ ਹੈ।ਉਨਾਂ ਭਵਿੱਖ ਵਿੱਚ ਹੋਣ ਵਾਲੀਆਂ ਬਲਾਕ ਸੰਮਤੀ,ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਅਗਲੇਰੀ ਰਣਨੀਤੀ ਲਈ ਵਿਉਂਤਬੰਦੀ ਤਿਆਰ ਕਰਨ ਲਈ ਵਰਕਰਾਂ ਨੂੰ ਅਪੀਲ ਵੀ ਕੀਤੀ ਅਤੇ ਕਿਹਾ ਕਿ ਉਹ ਧੰਨਵਾਦੀ ਹਨ ਆਪਣੇ ਵਰਕਰਾਂ ਦੇ ਜਿੰਨਾਂ ਨੇ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਪਾਰਟੀ ਲਈ ਚੋਣਾਂ ਦੌਰਾਨ ਦਿਨ ਰਾਤ ਕੀਤਾ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਐਸਸੀ ਮੋਰਚਾ ਜਿਲਾ ਪ੍ਰਧਾਨ ਅਵਤਾਰ ਸਿੰਘ ਬੰਟੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
Posted By:
GURBHEJ SINGH ANANDPURI
Leave a Reply