ਗੁਰਦੁਆਰਾ ਸਿੰਘ ਸਭਾ, ਪਾਰਮਾ ਵਿਖੇ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ
- ਧਾਰਮਿਕ/ਰਾਜਨੀਤੀ
- 19 Feb,2025

ਰੋਮ ਇਟਲੀ 18 ਫਰਵਰੀ , ਨਜ਼ਰਾਨਾ ਟਾਈਮਜ ਬਿਊਰੋ
ਬੀਤੇ ਦਿਨੀ ਗੁਰਦੁਆਰਾ ਸਿੰਘ ਸਭਾ ਪਾਰਮਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਭਾਈ ਬਲਵੀਰ ਸਿੰਘ ਦੇ ਪਰਿਵਾਰ ਵੱਲੋਂ ਆਪਣੀ ਪੋਤਰੀ ਦੇ ਜਨਮ ਦਿਨ ਤੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਸਵੇਰ ਵੇਲੇ ਪਾਏ ਗਏ। ਇਸ ਤੋਂ ਇਲਾਵਾ ਭਾਈ ਕੁਲਵੰਤ ਸਿੰਘ ਵੱਲੋਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ ਅਤੇ ਭਾਈ ਗੁਰਦੇਵ ਸਿੰਘ ਵੱਲੋਂ ਦੀਪ ਸਿੱਧੂ ਦੀ ਮਿੱਠੀ ਯਾਦ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ। ਇਹਨਾਂ ਸਮਾਗਮਾਂ ਵਿੱਚ ਭਾਈ ਜਸਵੀਰ ਸਿੰਘ ਭੌਰ ਦੇ ਢਾਡੀ ਜਥੇ ਵੱਲੋਂ ਬਹੁਤ ਹੀ ਬੁਲੰਦ ਆਵਾਜ਼ ਅਤੇ ਵਿਲੱਖਣ ਅੰਦਾਜ਼ ਵਿੱਚ ਗੁਰ ਇਤਿਹਾਸ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ ਗਿਆ। ਵੀਰ ਦੀਪ ਸਿੱਧੂ ਬਾਰੇ ਵੀ ਸੰਗਤਾਂ ਨੂੰ ਢਾਡੀ ਕਵਿਤਾਵਾਂ ਸੁਣਾਈਆਂ ਗਈਆਂ। ਇਸ ਮੌਕੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸਾਰੀਆਂ ਹੀ ਸੰਗਤਾਂ ਨੂੰ ਜੀਉ ਆਇਆ ਆਖਿਆ ਗਿਆ।ਇਸ ਮੌਕੇ ਗੁਰੂ ਸਾਹਿਬ ਜੀ ਦੇ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਟਲੀ ਤੇ ਯੂਰਪ ਦੀਆਂ ਖ਼ਬਰਾਂ ਅਤੇ ਇਸ਼ਤਿਹਾਰ ਅਤੇ ਛਪਣਯੋਗ ਸਮੱਗਰੀ ਦੇਣ ਲਈ ਸੰਪਰਕ ਕਰੋ+393756752780- [email protected]
Posted By:

Leave a Reply