ਸੇਵਾ ਕੇਂਦਰ ਬਣੇ 'ਸਜ਼ਾ ਕੇਂਦਰ', ਲੋਕ ਹੋ ਰਹੇ ਖੱਜਲ-ਖੁਆਰ-ਹਰਜੀਤ ਸਿੰਘ ਸੰਧੂ

ਸੇਵਾ ਕੇਂਦਰ ਬਣੇ 'ਸਜ਼ਾ ਕੇਂਦਰ', ਲੋਕ ਹੋ ਰਹੇ ਖੱਜਲ-ਖੁਆਰ-ਹਰਜੀਤ ਸਿੰਘ ਸੰਧੂ

ਸੇਵਾ ਕੇਂਦਰਾਂ ਵਿੱਚ ਜਨ ਸੇਵਾਵਾਂ ਠੱਪ,ਲੋਕਾਂ ਦਾ ਸਮਾਂ ਤੇ ਪੈਸਾ ਦੋਵੇਂ ਬਰਬਾਦ ਕਰ ਰਹੀ ਹੈ ਮਾਨ ਸਰਕਾਰ

ਸੇਵਾ ਕੇਂਦਰ ਬਣੇ 'ਸਜ਼ਾ ਕੇਂਦਰ', ਲੋਕ ਹੋ ਰਹੇ ਖੱਜਲ-ਖੁਆਰ-ਹਰਜੀਤ ਸਿੰਘ ਸੰਧੂ

ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,9 ਜੁਲਾਈ -ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ 'ਕਨੈਕਟ ਪੰਜਾਬ' ਪੋਰਟਲ ਦੇ ਵਾਰ-ਵਾਰ ਠੱਪ ਹੋਣ ਕਾਰਨ ਅਤੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ ਸੇਵਾ ਕੇਂਦਰ ਹੁਣ ਸਜ਼ਾ ਕੇਂਦਰ ਬਣ ਗਏ ਨੇ ਤੇ ਲੋਗ ਖੱਜਲ ਖਵਾਰ ਹੋ ਰਹੇ ਨੇ।ਡਿਜ਼ੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ 'ਆਪ' ਸਰਕਾਰ ਦੀ ਪੂਰੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਇਹਨਾ ਸ਼ਬਦਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਤਰਨਤਾਰਨ ਦੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਗੱਲਬਾਤ ਦੌਰਾਨ ਕੀਤਾ।
ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਲਈ ਮਜਬੂਰ ਹਨ,ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫਿਕੇਟ,ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ,ਰਿਹਾਇਸ਼ ਸਰਟੀਫਿਕੇਟ,ਜਾਤੀ ਸਰਟੀਫਿਕੇਟ,ਆਧਾਰ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਠੱਪ ਪਿਆ ਹੈ।ਉਨ੍ਹਾਂ ਕਿਹਾ ਕਿ ਤਪਦੀ ਗਰਮੀ ਵਿੱਚ ਬਜ਼ੁਰਗ,ਮਹਿਲਾਵਾਂ, ਵਿਦਿਆਰਥੀ,ਕਿਸਾਨ,ਮਜ਼ਦੂਰ ਅਤੇ ਰੋਜ਼ਾਨਾ ਦਿਹਾੜੀ ਕਰਕੇ ਆਪਣਾ ਪਰਿਵਾਰ ਚਲਾਉਣ ਵਾਲੇ ਲੋਕ ਘੰਟਿਆਂ ਸੇਵਾ ਕੇਂਦਰਾਂ ਦੇ ਬਾਹਰ ਖੜ੍ਹੇ ਰਹਿੰਦੇ ਹਨ,ਪਰ ਆਖ਼ਿਰ ਵਿੱਚ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਪੋਰਟਲ ਕੰਮ ਨਹੀਂ ਕਰ ਰਿਹਾ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਸਿਰਫ਼ ਲੋਕਾਂ ਦੇ ਸਮੇਂ ਦੀ ਹੀ ਨਹੀਂ,ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੈ।ਕਈ ਲੋਕ ਦੂਰ-ਦੁਰਾਡੇ ਇਲਾਕਿਆਂ ਤੋਂ ਕਿਰਾਇਆ ਖਰਚ ਕਰਕੇ ਸੇਵਾ ਕੇਂਦਰਾਂ ਤੱਕ ਪਹੁੰਚਦੇ ਹਨ,ਆਪਣੀ ਦਿਹਾੜੀ ਛੱਡ ਕੇ ਆਉਂਦੇ ਹਨ,ਪਰ ਸਰਕਾਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਜੋ ਸਰਕਾਰ ਆਪਣੇ ਹੀ ਡਿਜ਼ੀਟਲ ਪੋਰਟਲ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾ ਸਕਦੀ,ਉਹ ਚੰਗੇ ਪ੍ਰਸ਼ਾਸਨ ਅਤੇ ਪਾਰਦਰਸ਼ੀ ਗਵਰਨੈਂਸ ਦੇ ਦਾਅਵੇ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੀ। ਇਹ ਭਗਵੰਤ ਮਾਨ ਸਰਕਾਰ ਦੀ ਅਯੋਗਤਾ ਅਤੇ ਪ੍ਰਸ਼ਾਸਨਿਕ ਅਸਫਲਤਾ ਦਾ ਜਿਉਂਦਾ ਜਾਗਦਾ ਸਬੂਤ ਹੈ। ਹਰਜੀਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 'ਕਨੈਕਟ ਪੰਜਾਬ' ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਕਨੀਕੀ ਖਾਮੀਆਂ ਨੂੰ ਫੌਰੀ ਤੌਰ 'ਤੇ ਦੂਰ ਕੀਤਾ ਜਾਵੇ ਅਤੇ ਜਦੋਂ ਤੱਕ ਪੋਰਟਲ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦਾ,ਉਦੋਂ ਤੱਕ ਜਨਤਾ ਨੂੰ ਰਾਹਤ ਦੇਣ ਲਈ ਆਫਲਾਈਨ ਵਿਵਸਥਾ ਕੀਤੀ ਜਾਵੇ ਤਾਂ ਜੋ ਲੋਕਾਂ ਦੇ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਣ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਦੁਹਰਾਈਆਂ ਜਾਣ।ਅੰਤ ਵਿੱਚ ਹਰਜੀਤ ਸਿੰਘ ਸੰਧੂ ਨੇ ਕਿਹਾ, 'ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੀ ਨਾਕਾਮੀਆਂ ਦੀ ਸਜ਼ਾ ਭੁਗਤ ਰਹੇ ਨੇ।ਸਰਕਾਰੀ ਸੇਵਾਵਾਂ ਹਰ ਨਾਗਰਿਕ ਦਾ ਅਧਿਕਾਰ ਹਨ,ਸਰਕਾਰ ਦਾ ਅਹਿਸਾਨ ਨਹੀਂ। ਭਗਵੰਤ ਮਾਨ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ,ਨਾ ਕਿ ਲੋਕਾਂ ਨੂੰ ਖੱਜਲ-ਖੁਆਰ ਕਰਨਾ ਚਾਹੀਦਾ ਹੈ।" ਇਸ ਮੌਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ,ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਮਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਸਰਕਲ ਪ੍ਰਧਾਨ ਰੋਹਿਤ ਸ਼ਰਮਾ,ਐੱਸ.ਸੀ. ਮੋਰਚਾ ਦੇ ਪ੍ਰਧਾਨ ਅਵਤਾਰ ਸਿੰਘ ਬੰਟੀ,ਵਪਾਰ ਸੈੱਲ ਦੇ ਕਨਵੀਨਰ ਮੇਜਰ ਸਿੰਘ ਗਿੱਲ, ਮੀਤ ਪ੍ਰਧਾਨ ਚਰਨਜੀਤ ਸਿੰਘ ਖਾਲਸਾ ,ਦਲਜਿੰਦਰ ਸਿੰਘ ਖਾਲਸਾ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੂਸੇ ,ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਬਚਨ ਸਿੰਘ ਰਿਟਾਇਡ ਜੇਈ,ਕਿਸਾਨ ਮੋਰਚਾ ਦੇ ਜਿਲਾ ਪ੍ਰਧਾਨ ਅਵਤਾਰ ਸਿੰਘ,ਰਮਨਦੀਪ ਸਿੰਘ ਭਰੋਵਾਲ ਸੀਨੀਅਰ ਆਗੂ, ਸਾਬਕਾ ਸਰਪੰਚ ਧੰਨਪ੍ਰੀਤ ਸਿੰਘ ਲਠਾ, ਸਾਬਕਾ ਸਰਪੰਚ ਨਿਰਵੈਲ ਸਿੰਘ,ਲਖਵਿੰਦਰ ਸਿੰਘ, ਹਰਪਾਲ ਸਿੰਘ,ਮਨਜਿੰਦਰ ਸਿੰਘ, ਸਾਬਕਾ ਸੈਕਟਰੀ ਕਸ਼ਮੀਰੀ ਲਾਲ, ਦਲਜਿੰਦਰ ਸਿੰਘ ਖਾਲਸਾ,ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ ਬਿੱਲਾ,ਕਾਬਲ ਸਿੰਘ,ਗੁਰਜੀਤ ਸਿੰਘ ਝਾਮਕਾ, ਬਲਤੀਰ ਸਿੰਘ,ਜਸਵਿੰਦਰ ਸਿੰਘ ਆਦਿ ਪ੍ਰਮੁੱਖ ਆਗੂ ਹਾਜਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.