ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਸਰੀਰਕ ਵਿਛੋੜੇ 'ਤੇ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਦੁੱਖ ਦਾ ਪ੍ਰਗਟਾਵਾ
- ਸੋਗ /ਦੁੱਖ ਦਾ ਪ੍ਰਗਟਾਵਾ
- 02 Nov,2025
ਅੰਮ੍ਰਿਤਸਰ, 2 ਨਵੰਬਰ ,ਨਜ਼ਰਾਨਾ ਟਾਈਮਜ ਬਿਊਰੋ
ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣੇ ਉੱਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਖ਼ਾਲਿਸਤਾਨੀ ਚਿੰਤਕ ਭਾਈ ਸਰਬਜੀਤ ਸਿੰਘ ਘੁਮਾਣ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਖ਼ਾਲਸਾ ਫ਼ਤਹਿਨਾਮਾ ਦੇ ਸੰਪਾਦਕ ਸ. ਰਣਜੀਤ ਸਿੰਘ, ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਜਥੇਬੰਦਕ ਸਕੱਤਰ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਅਤੇ ਸਿੱਖ ਏਡ ਅਸਟਰੀਆ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਪੰਮਾ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਦੇ ਪਰਿਵਾਰ ਦੀ ਸਿੱਖ ਸੰਘਰਸ਼ ਵਿੱਚ ਵੱਡੀ ਕੁਰਬਾਨੀ ਹੈ ਜਿਸ ਨੂੰ ਅਸੀਂ ਸਦਾ ਹੀ ਪ੍ਰਣਾਮ ਕਰਦੇ ਹਾਂ। ਉਹਨਾਂ ਕਿਹਾ ਕਿ ਕੈਪਟਨ ਹਰਚਰਨ ਸਿੰਘ ਰੋਡੇ ਨੇ ਬਾਬਾ ਜੋਗਿੰਦਰ ਸਿੰਘ ਜੀ ਰੋਡੇ ਅਤੇ ਸਰਦਾਰ ਸਿਮਰਨਜੀਤ ਸਿੰਘ ਮਾਨ ਤੇ ਹੋਰ ਪੰਥਕ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ ਕੇ ਸੰਘਰਸ਼ ਵਿੱਚ ਅਥਾਹ ਸੇਵਾ ਕੀਤੀ। ਫੈਡਰੇਸ਼ਨ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਜਥੇਦਾਰ ਭਾਈ ਬਲਵੰਤ ਸਿੰਘ ਗੋਪਾਲਾ ਨੇ ਕਿਹਾ ਕਿ ਅਸੀਂ ਜਦੋਂ ਵੀ ਸੰਤ ਭਿੰਡਰਾਂਵਾਲਿਆਂ ਦੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਨੂੰ ਮਿਲਦੇ ਸੀ ਤਾਂ ਉਹ ਅਕਸਰ ਹੀ ਇਹ ਗੱਲ ਕਹਿੰਦੇ ਸਨ ਕਿ "ਓਹ ਸਿੰਘੋ! ਤੁਸੀਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਨਾਮ ਉੱਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਬਣਾ ਕੇ ਬਹੁਤ ਵਧੀਆ ਕਾਰਜ ਕੀਤਾ ਹੈ, ਤੁਸੀਂ ਜਦੋਂ ਸੰਤ ਜਰਨੈਲ ਸਿੰਘ ਦੀ ਸੋਚ, ਸੰਘਰਸ਼, ਵਿਚਾਰਧਾਰਾ ਅਤੇ ਖ਼ਾਲਿਸਤਾਨ ਦੇ ਨਿਸ਼ਾਨੇ ਦੀ ਗੱਲ ਕਰਦੇ ਹੋ ਤਾਂ ਮੈਨੂੰ ਬਹੁਤ ਖੁਸ਼ੀ ਹੁੰਦੀ ਹੈ। ਤੁਸੀਂ ਸੰਤ ਭਿੰਡਰਾਂਵਾਲਿਆਂ ਦੀ ਵਿਚਾਰਧਾਰਾ ਨੂੰ ਦੁਨੀਆਂ ਭਰ ਵਿੱਚ ਫੈਲਾਓ, ਇਸ ਨਾਲ ਸਿੱਖੀ ਦੀ ਹੋਰ ਚੜ੍ਹਦੀ ਕਲਾ ਹੋਵੇਗੀ ਤੇ ਨੌਜਵਾਨਾਂ ਵਿੱਚ ਜਾਗਰੂਕਤਾ ਆਏਗੀ।" ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਕੈਪਟਨ ਹਰਚਰਨ ਸਿੰਘ ਰੋਡੇ ਨੇ ਮੁਲਾਕਾਤ ਦੌਰਾਨ ਉਹਨਾਂ ਨੂੰ ਸਿੱਖ ਸੰਘਰਸ਼ ਸੰਬੰਧੀ ਅਥਾਹ ਜਾਣਕਾਰੀ ਮੁਹੱਈਆ ਕਰਵਾਈ ਸੀ ਜੋ ਅਸੀਂ ਅਗਲੀ ਕਿਤਾਬ ਵਿੱਚ ਛਾਪਾਂਗੇ। ਫੈਡਰੇਸ਼ਨ ਆਗੂਆਂ ਨੇ ਅਰਦਾਸ ਕੀਤੀ ਕਿ ਕੈਪਟਨ ਹਰਚਰਨ ਸਿੰਘ ਰੋਡੇ ਨੂੰ ਵਾਹਿਗੁਰੂ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਉਹਨਾਂ ਦੀ ਪੰਥਕ ਸੇਵਾ ਥਾਏਂ ਪਾਉਣ।
Posted By:
GURBHEJ SINGH ANANDPURI
Leave a Reply