ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼

ਅਡੀਸ਼ਨਲ ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਰਵਾਨਾ ਕੀਤੀ ਜਾਗਰੂਕਤਾ ਵੈਨ 


ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ 'ਚ ਮਾਰ ਰਹੇ ਨੇ ਵੱਡੀਆਂ ਮੱਲਾਂ-ਏ.ਡੀ.ਸੀ. ਰੋਹਿਤ ਗੁਪਤਾ


ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,28 ਜਨਵਰੀ
 


ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ “ਸਰਕਾਰੀ ਸਕੂਲ ਗਿਆਨ ਵੀ- ਮਾਣ ਵੀ” ਦੇ ਨਾਅਰੇ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ ਗਈ 'ਦਾਖ਼ਲਾ ਮੁਹਿੰਮ’ ਦਾ ਅੱਜ ਜ਼ਿਲ੍ਹੇ ਅੰਦਰ ਆਗਾਜ਼ ਅਡੀਸ਼ਨਲ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਵੱਲੋਂ ਗਵਾਲ ਮੰਡੀ ਦੇ ਸਰਕਾਰੀ ਸਕੂਲ ਤੋਂ ਜਾਗਰੂਕਤਾ ਵੈਨ ਨੂੰ ਝੰਡੀ ਵਿਖਾ ਕੇ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ (ਐਲੀ:) ਕੰਵਲਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ (ਸੈਕੰ:) ਰਾਜੇਸ਼ ਸ਼ਰਮਾ ਦੀ ਸਾਂਝੀ ਦੇਖ-ਰੇਖ ’ਚ ਸ਼ੁਰੂ ਹੋਈ।ਇਸ 'ਦਾਖ਼ਲਾ ਮੁਹਿੰਮ’ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਏ.ਡੀ.ਸੀ.ਰੋਹਿਤ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਸਕੂਲਾਂ ਨੂੰ ਉੱਚ ਦਰਜੇ ਦਾ ਬਣਾਉਣ ਕਾਰਨ ਸੂਬਾ ਸਿੱਖਿਆ ਦੇ ਖੇਤਰ 'ਚ ਬੁਲੰਦੀਆਂ ਨੂੰ ਛੂਹ ਰਿਹਾ ਹੈ ਤੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ 'ਚ ਵੱਡੀਆਂ ਮੱਲਾਂ ਮਾਰ ਰਹੇ ਹਨ।ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਿਆ ਦੇ ਮਹੱਤਵ ਨੂੰ ਸਮਝਦਿਆਂ ਹੋਇਆਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਾਖ਼ਲ ਕਰਾਉਣ ਤਾਂ ਜੋ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।ਉਨ੍ਹਾਂ ਦਾਖ਼ਲ ਮੁਹਿੰਮ ਲਈ ਅਧਿਕਾਰੀਆਂ ਤੇ ਅਧਿਆਪਕਾਂ ਨੂੰ ਸ਼ੁਭ ਇਛਾਵਾਂ ਵੀ ਦਿੱਤੀਆਂ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਸੰਧੂ ਤੇ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅਤੇ ਵਿਦਿਅਰਥੀਆਂ ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ,ਜਿਸ ਦੀ ਬਦੌਲਤ ਹੀ ਸਾਡੇ ਬੱਚਿਆਂ ਨੇ ਦੇਸ਼ ਦੇ ਵੱਡੇ ਵਿਕਾਰੀ ਦਾਖਲਾ ਟੈਸਟ ਪਾਸ ਕਰ ਕੇ ਸਭ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ।ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਮੁੱਚੀ ਟੀਮ ਸਰਕਾਰੀ ਸਕੂਲਾਂ ਅੰਦਰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਦਾਖਲਾ ਵਧਾਉਣ ਲਈ ਵੀ ਪੂਰੀ ਮਿਹਨਤ ਕਰੇਗੀ।ਦੱਸਣਯੋਗ ਹੈ ਕਿ ਦਾਖ਼ਲਾ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਾਹੀਂ 28 ਤੋਂ 30 ਜਨਵਰੀ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ,ਕਸਬਿਆਂ ਤੇ ਸ਼ਹਿਰਾਂ 'ਚ ਜਾ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਸਹੂਲਤਾਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ।ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਇੰਦੂ ਬਾਲਾ ਮੰਗੋਤਰਾ,ਬਲਾਕ ਸਿੱਖਿਆ ਅਫ਼ਸਰ ਯਸ਼ਪਾਲ,ਗੁਰਦੇਵ ਸਿੰਘ, ਬਲਜੀਤ ਸਿੰਘ, ਪ੍ਰਿੰਸੀਪਲ ਨਵਦੀਪ ਕੌਰ,ਹੈੱਡ ਮਾਸਟਰ ਵਿਨੋਦ ਕਾਲੀਆ, ਪ੍ਰਿੰਸੀਪਲ ਰੂਬੀ ਮਹਾਜਨ,ਸੁਨੀਲ ਗੁਪਤਾ ਡੈਮਗੰਜ਼, ਡੀ.ਆਰ.ਸੀ.ਵਿਜੇ ਕੁਮਾਰ,ਏ.ਸੀ.ਸਮਾਰਟ ਸਕੂਲ ਰਜਿੰਦਰ ਸਿੰਘ, ਮਨੀਸ਼ ਕੁਮਾਰ ਮੇਘ,ਸੰਦੀਪ ਸਿਆਲ,ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ,ਮੀਡੀਆ ਇੰਚਾਰਜ਼ ਮਨਪ੍ਰੀਤ ਸੰਧੂ,ਬਲਜੀਤ ਸਿੰਘ ਮੱਲੀ,ਸੀ.ਐਚ.ਟੀ.ਮਨਜੀਤ ਸਿੰਘ,ਲਿਵਤਾਰ ਸਿੰਘ,ਰਣਜੀਤ ਸਿੰਘ,ਗੁਰਵਿੰਦਰ ਸਿੰਘ, ਗੁਰਚਰਨ ਸਿੰਘ,ਤਜਿੰਦਰ ਸਿੰਘ,ਮਨਪ੍ਰੀਤ ਸਿੰਘ ਡੈਮਗੰਜ, ਗੁਰਮੁੱਖ ਸਿੰਘ,ਹਰਮਨਦੀਪ ਸਿੰਘ,ਅਮਰਜੀਤ ਸਿੰਘ, ਸਤਿੰਦਰ ਕੌਰ ਕੰਬੋ,ਰੀਨਾ ਹੰਸ,ਅਮਿਤਾ ਹੰਸ,ਜਤਿੰਦਰ ਕੌਰ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.