ਇੰਸਪੈਕਟਰ ਕ੍ਰਿਪਾਲ ਸਿੰਘ ਨੇ ਰਾਜਪੁਰਾ ਸਿਟੀ ਥਾਣੇ ਦਾ ਚਾਰਜ ਸੰਭਾਲਿਆ
- ਕਨੂੰਨ
- 23 Apr,2025

ਰਾਜਪੁਰਾ,23 ਅਪ੍ਰੈਲ , ਨਜ਼ਰਾਨਾ ਟਾਈਮਜ ਬਿਊਰੋ
ਗਲੈਂਟਰੀ ਅਵਾਰਡ ਨਾਲ ਸਨਮਾਨਿਤ ਇੰਸਪੈਕਟਰ ਕ੍ਰਿਪਾਲ ਸਿੰਘ ਨੇ ਰਾਜਪੁਰਾ ਸਿਟੀ ਥਾਣੇ ਦਾ ਚਾਰਜ ਸੰਭਾਲ ਲਿਆ ਹੈ। ਗੋਰਤਲਬ ਹੈ ਕਿ ਇੰਸਪੈਕਟਰ ਕ੍ਰਿਪਾਲ ਸਿੰਘ ਇਸ ਤੋਂ ਪਹਿਲਾਂ ਥਾਣਾ ਸਦਰ ਰਾਜਪੁਰਾ ਵਿੱਚ ਸੇਵਾ ਨਿਭਾ ਰਹੇ ਸਨ। ਇੰਸਪੈਕਟਰ ਕ੍ਰਿਪਾਲ ਸਿੰਘ ਦੀ ਕਾਬਲੀਅਤ ਨੂੰ ਦੇਖਦੇ ਹੋਏ ਉਹਨਾਂ ਨੂੰ ਥਾਣਾ ਸਿਟੀ ਦਾ ਐਸਐਚ ਓ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਐਸਐਚਓ ਕ੍ਰਿਪਾਲ ਸਿੰਘ ਮੋਹੀ ਨੇ ਕਿਹਾ ਕਿ ਸ਼ਹਿਰ ਦੀ ਅਮਨ ਸ਼ਾਂਤੀ ਦੇ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ ਅਤੇ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅੰਸਰ ਨੂੰ ਸਿਰ ਚੁੱਕਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਉਹਨਾਂ ਨੇ ਸਖਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਲੋਕ ਕਿਸੇ ਵੀ ਤਰ੍ਹਾਂ ਦਾ ਨਸ਼ਾ ਜਾਂ ਕੋਈ ਹੋਰ ਗੈਰ ਕਾਨੂੰਨੀ ਕੰਮ ਕਰਦੇ ਹਨ ਤਾਂ ਉਹ ਉਸ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਉਹਨਾਂ ਨੂੰ ਕਿਸੇ ਵੀ ਕੀਮਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
Posted By:

Leave a Reply