ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਗਹਿਰਾ ਦੁੱਖ
- ਅੰਤਰਰਾਸ਼ਟਰੀ
- 24 Apr,2025

ਅੰਮ੍ਰਿਤਸਰ , 24 ਅਪ੍ਰੈਲ , ਨਜ਼ਰਾਨਾ ਟਾਈਮਜ ਬਿਊਰੋ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉੱਘੇ ਤੇ ਪ੍ਰਸਿੱਧ ਸਿੱਖ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਦੇ ਪਿਤਾ ਸ. ਹਰਦਿਆਲ ਸਿੰਘ ਜੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ. ਹਰਦਿਆਲ ਸਿੰਘ ਜੀ ਦੇ ਜੀਵਨ ਦੀ ਘਾਲ ਕਮਾਈ ਹੀ ਹੈ ਕਿ ਉਨ੍ਹਾਂ ਦੇ ਸਪੁੱਤਰ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜਿਹੇ ਮਹਾਨ ਵਿਦਵਾਨ ਤੇ ਕਥਾਵਾਚਕ ਅੱਜ ਸਮੁੱਚੀ ਦੁਨੀਆ ਅੰਦਰ ਸਿੱਖੀ ਦੀ ਪ੍ਰਚਾਰ ਪ੍ਰਸਾਰ ਦੀ ਸੇਵਾ ਕਰ ਰਹੇ ਹਨ। ਉਨ੍ਹਾ ਕਿਹਾ ਕਿ ਇਹ ਸ. ਹਰਦਿਆਲ ਸਿੰਘ ਲਈ ਵੱਡੇ ਮਾਣ ਤੋਂ ਘੱਟ ਨਹੀਂ ਹੈ ਕਿ ਗਿਆਨੀ ਪਿੰਦਰਪਾਲ ਸਿੰਘ ਨੂੰ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਭਾਈ ਸਾਹਿਬ’ ਦੀ ਉਪਾਧੀ ਸਨਮਾਨ ਵਿੱਚ ਮਿਲੀ ਹੋਈ ਹੈ।
ਜਥੇਦਾਰ ਗੜਗੱਜ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Posted By:

Leave a Reply