Nazrana Times

ਪੰਜਾਬੀ

ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ-ਐਡਵੋਕੇਟ ਚੰਦੀ

31 Aug, 2026 05:00 PM

ਕਪੂਰਥਲਾ 31 ਅਗਸਤ ਗੌਰਵ ਮੜੀਆ 
ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।ਇੱਕ ਚੰਗਾ ਨਾਗਰਿਕ ਹੋਣ ਦੇ ਨਾਤੇ ਅਸੀਂ ਛੋਟੇ-ਛੋਟੇ ਬਦਲਾਅ ਕਰਕੇ ਆਪਣੇ ਆਲੇ-ਦੁਆਲੇ ਨੂੰ ਬਿਹਤਰ ਬਣਾ ਸਕਦੇ ਹਾਂ।ਇਗ ਗੱਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ 29 ਅਗਸਤ ਤੋਂ 8 ਸਤੰਬਰ ਤੱਕ ਚੱਲ ਰਹੇ ਸਵੱਛਤਾ ਅਭਿਆਨ ਦੌਰਾਨ ਸ਼ਹਿਰ ਵਿਚ ਚਲਾਈ ਜਾ ਰਹੀ ਸਫਾਈ ਮੁਹਿੰਮ ਦੇ ਦੌਰਾਨ ਕਹੀ।ਉਨ੍ਹਾਂਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ ਮੁੱਖ ਬਾਜ਼ਾਰਾਂ, ਸੜਕਾਂ,ਚੌਕਾਂ,ਜਨਤਕ ਥਾਵਾਂ ਅਤੇ ਹੋਰ ਸਥਾਨਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਸਾਫ਼-ਸੁਥਰੇ ਸ਼ਹਿਰ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ।ਐਡਵੋਕੇਟ ਚੰਦੀ ਨੇ ਕਿਹਾ ਕਿ ਕੇਵਲ ਕੁਝ ਦਿਨਾਂ ਲਈ ਹੀ ਇਸ ਸਫ਼ਾਈ ਮੁਹਿੰਮ ਦਾ ਹਿੱਸਾ ਨਾ ਬਣਿਆ ਜਾਵੇ ਸਗੋਂ ਇਹ ਸਫਾਈ ਅਭਿਆਨ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਚੱਲਦਾ ਰਹਿਣਾ ਚਾਹੀਦਾ ਹੈ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਆਲੇ ਦੁਆਲੇ ਨੂੰ ਸਵੱਛ ਰੱਖਣ ਵਿੱਚ ਯੋਗਦਾਨ ਪਾਇਆ ਜਾ ਸਕੇ।ਉਨ੍ਹਾਂਨੇ ਕਿਹਾ ਕਿ ਇਸ 10 ਦਿਨਾਂ ਮੁਹਿੰਮ ਵਿੱਚ ਸਾਰੇ ਸ਼ਹਿਰ ਨੂੰ ਸਾਫ ਕੀਤਾ ਜਾਵੇਗਾ।ਉਨ੍ਹਾਂ ਇਸ ਮੁਹਿੰਮ ਵਿੱਚ ਆਮ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਲੋਕ ਆਪਣਾ ਆਲਾ-ਦੁਆਲਾ ਸਾਫ਼ ਰੱਖ ਕੇ ਇਸ ਸਫਾਈ ਮੁਹਿੰਮ ਨੂੰ ਸਫ਼ਲ ਬਣਾਉਣ।

ਉਨ੍ਹਾਂਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਸ਼ਹਿਰਾਂ ਅਤੇ ਕਸਬਿਆਂ ਵਿੱਚ ਖੁੱਲ੍ਹੇਆਮ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨਾ ਹੈ।ਉਨ੍ਹਾਂ ਨੇ ਕਿਹਾ ਪੰਜਾਬ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਹ ਅਥਾਹ ਅਧਿਆਤਮਿਕ ਸ਼ਕਤੀ ਵਾਲੀ ਧਰਤੀ ਹੈ।ਇਸ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

Posted By: Gaurav Maria

Latest News