Nazrana Times

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕੌਮਾਂਤਰੀ ਗੱਤਕਾ ਦਿਹਾੜਾ ਅੰਮ੍ਰਿਤਸਰ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ

22 Jun, 2025 12:54 AM

ਅੰਮ੍ਰਿਤਸਰ, 21 ਜੂਨ , ਨਜ਼ਰਾਨਾ ਟਾਈਮਜ ਬਿਊਰੋ

ਅੱਜ ਕੌਮਾਂਤਰੀ ਗੱਤਕਾ ਦਿਹਾੜਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ, ਸ੍ਰੀ ਅੰਮ੍ਰਿਤਸਰ ਵਿਖੇ ਜਨਰਲ ਸਕੱਤਰ ਸ. ਉਪਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿੱਚ ਭਾਈ ਅਮਰੀਕ ਸਿੰਘ ਨੰਗਲ, ਭਾਈ ਦਲਬੀਰ ਸਿੰਘ ਬੰਡਾਲਾ, ਭਾਈ ਹਰਮਨਦੀਪ ਸਿੰਘ ਸੁਲਤਾਨਵਿੰਡ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੇ ਭਾਈ ਭੁਪਿੰਦਰ ਸਿੰਘ ਛੇ ਜੂਨ ਵੀ ਹਿੱਸਾ ਲਿਆ। ਇਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਗੱਤਕਾ ਅਖਾੜਾ ਅਤੇ ਲਾਡਲੀਆਂ ਫੌਜਾਂ ਦਸਮੇਸ਼ ਤਰਨਾ ਦਲ ਗੱਤਕਾ ਅਖਾੜਾ ਵੱਲੋਂ ਸ਼ਾਨਦਾਰ ਗੱਤਕੇ ਦੇ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਨੇ ਸੰਗਤਾਂ ਨੂੰ ਰੂਹਾਨੀ ਜੋਸ਼ ਅਤੇ ਸਿੱਖੀ ਜਜ਼ਬੇ ਨਾਲ ਭਰਪੂਰ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਨਰਲ ਸਕੱਤਰ ਸ. ਉਪਕਾਰ ਸਿੰਘ ਸੰਧੂ ਨੇ ਕਿਹਾ, ਜਿੱਥੇ ਅੱਜ ਜਦੋਂ ਦੁਨੀਆਂ ਭਰ ਵਿੱਚ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ, ਉਸੇ ਸਮੇਂ ਅਸੀਂ ਸਿੱਖ ਧਰਮ ਦੇ ਮੂਲ ਸਿਧਾਂਤ ‘ਮੀਰੀ-ਪੀਰੀ’ ਅਨੁਸਾਰ ਗੱਤਕਾ ਦਿਵਸ ਮਨਾ ਕੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਉਪਦੇਸ਼ ਨੂੰ ਯਾਦ ਕਰ ਰਹੇ ਹਾਂ।" ਉਨ੍ਹਾਂ ਨੇ ਅਗਲੇ ਸਾਲ ਤੋਂ ਇਸ ਦਿਨ ਨੂੰ ਹੋਰ ਵੱਡੇ ਪੱਧਰ 'ਤੇ ਮਨਾਉਣ ਅਤੇ ਗੱਤਕੇ ਨੂੰ ਵਿਸ਼ਵ ਪੱਧਰ 'ਤੇ ਪਹਿਚਾਣ ਦਿਵਾਉਣ ਦੀ ਵੀ ਮੰਗ ਕੀਤੀ। ਭਾਈ ਹਰਮਨਦੀਪ ਸਿੰਘ ਸੁਲਤਾਨਵਿੰਡ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਭੁਪਿੰਦਰ ਸਿੰਘ 6 ਜੂਨ, ਭਾਈ ਅਮਰੀਕ ਸਿੰਘ ਨੰਗਲ ਨੇ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਹੈ, ਸਿੱਖਾਂ ਦਾ ਯੋਗਾ ਨਾਲ ਕੋਈ ਸਬੰਧ ਨਹੀਂ, ਸਿੱਖ ਸ਼ਸਤਰ ਅਤੇ ਸ਼ਾਸਤਰ ਦੇ ਧਾਰਨੀ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮ ਹੋਣਾ ਚਾਹੀਦਾ ਹੈ ਕਿ ਇੱਕ ਪਰਿਵਾਰ ਵਿੱਚ ਜਿੰਨੇ ਵੀ ਮੈਂਬਰ ਹਨ ਓਨੇ ਘਰ ਵਿੱਚ ਸ਼ਸਤਰ ਹੋਣੇ ਚਾਹੀਦੇ ਹਨ। ਇਸ ਮੌਕੇ ਕੁਲਵੰਤ ਸਿੰਘ ਕੋਟਲਾ, ਕੁਲਵੰਤ ਸਿੰਘ ਮਝੈਲ, ਦਵਿੰਦਰ ਸਿੰਘ ਫਤਾਹਪੁਰ, ਸਿਮਰਨਜੀਤ ਸਿੰਘ, ਰਵੀਸ਼ੇਰ ਸਿੰਘ, ਤਰਲੋਕ ਸਿੰਘ ਬਿੱਟਾ, ਬਲਜੀਤ ਸਿੰਘ ਬੁੱਟਰ, ਮਹਿੰਦਰਪਾਲ ਸਿੰਘ ਮਹਿਤਾ, ਸੁਖਵਿੰਦਰ ਸਿੰਘ, ਜਸਕਰਨ ਸਿੰਘ, ਰਸਪਿੰਦਰ ਕੌਰ ਗਿੱਲ, ਸੁਖਮਨ ਕੌਰ, ਬਲਜਿੰਦਰ ਕੌਰ ਸੰਧੂ , ਬੀਬੀ ਕੁਲਵਿੰਦਰ ਕੌਰ, ਮੈਨੇਜਰ ਰਛਪਾਲ ਸਿੰਘ, ਸੁਰਜੀਤ ਸਿੰਘ ਗੋਹਲਵੜ, ਗਗਨਦੀਪ ਸਿੰਘ ਸੁਲਤਾਨਵਿੰਡ, ਅੰਮ੍ਰਿਤਪਾਲ ਸਿੰਘ ਤੇ ਹੋਰ ਹਾਜ਼ਰ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #