ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਘਰ-ਘਰ ਤੋਂ ਕੂੜਾ ਚੁੱਕਣ ਦੀ ਸਮੱਸਿਆ ਬਾਰੇ ਅਧਿਕਾਰੀ ਨਾਲ ਕੀਤੀ ਮੁਲਾਕਾਤ...
ਚੰਡੀਗੜ੍ਹ, 16 ਸਤੰਬਰ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਆਪਣੇ ਵਾਰਡ ਅਧੀਨ ਆਉਂਦੇ ਸੈਕਟਰ 41-ਏ ਵਿੱਚ ਘਰ-ਘਰ ਤੋਂ ਕੂੜਾ ਨਾ ਚੁੱਕੇ ਜਾਣ 'ਤੇ ਆ ਰਹੀ ਸਮੱਸਿਆਵਾਂ ਬਾਰੇ ਐਮ.ਓ.ਐਚ. ਮੈਡਮ ਇੰਦਰਦੀਪ ਕੌਰ ਨਾਲ ਮੁਲਾਕਾਤ ਕੀਤੀ। ਕੌਂਸਲਰ ਹਰਦੀਪ ਸਿੰਘ ਨੇ ਐਮ ਓ ਐਚ ਨੂੰ ਦੱਸਿਆ ਕਿ ਸੈਕਟਰ 41-ਏ ਨਿਵਾਸੀਆਂ ਦੀ ਸ਼ਿਕਾਇਤ ਹੈ ਕਿ ਘਰ-ਘਰ ਤੋਂ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਦੀ ਗੈਰ-ਹਾਜ਼ਰੀ ਕਾਰਨ ਅਕਸਰ ਸਮੇਂ ਸਿਰ ਕੂੜਾ ਨਹੀਂ ਚੁੱਕਿਆ ਜਾਂਦਾ ਜਿਸ ਨਾਲ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜਦੋਂ ਵੀ ਕੋਈ ਕਰਮਚਾਰੀ ਕਿਸੇ ਕਾਰਨ ਕਰਕੇ ਛੁੱਟੀ 'ਤੇ ਹੋਵੇ ਜਾਂ ਕੋਈ ਹੋਰ ਸਮੱਸਿਆ ਹੋਵੇ, ਤਾਂ ਤੁਰੰਤ ਕਿਸੇ ਬਦਲਵੇਂ ਕਰਮਚਾਰੀ ਦਾ ਪ੍ਰਬੰਧ ਕੀਤਾ ਜਾਵੇ। ਇਸ ਨਾਲ ਘਰਾਂ ਤੋਂ ਕੂੜਾ ਚੁੱਕਣ ਦਾ ਕੰਮ ਪ੍ਰਭਾਵਿਤ ਨਹੀਂ ਹੋਵੇਗਾ ਅਤੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਦੱਸਿਆ ਕਿ ਅਧਿਕਾਰੀ ਵੱਲੋਂ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ