Nazrana Times

ਪੰਜਾਬੀ

15 ਭਗਤਾਂ ਨੂੰ ਸਮਰਪਿਤ 16 ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ

02 Sep, 2025 09:56 PM

ਹੁਸ਼ਿਆਰਪੁਰ 2 ਸਤੰਬਰ , ਨਛੱਤਰ ਸਿੰਘ

ਸਿੱਖ ਮਿਸ਼ਨਰੀ ਕਾਲਜ ਰਜਿ. ਲੁਧਿਆਣਾ ਦੇ ਜ਼ੋਨ ਹੁਸ਼ਿਆਰਪੁਰ ਵੱਲੋਂ 15 ਭਗਤਾਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 16 ਰੋਜ਼ਾ ਗੁਰਮਤਿ ਸਮਾਗਮ ਹੁਸ਼ਿਆਰਪੁਰ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਕਰਵਾਏ ਗਏ।

ਅਖੀਰਲਾ ਸਮਾਗਮ ਗੁਰਦੁਆਰਾ ਸ਼੍ਰੀ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ।

ਜਿਸ ਵਿੱਚ ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।

ਇਸ ਮੌਕੇ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਰਾਜਨੀਤਿਕ ,ਸਮਾਜਿਕ, ਆਰਥਿਕ ਅਤੇ ਧਾਰਮਿਕ ਤੌਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਮਹੱਤਤਾ ਸੰਗਤਾਂ ਨੂੰ ਦ੍ਰਿੜ ਕਰਵਾਈ। ਉਹਨਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮਾਜ ਦੇ ਹਰ ਵਰਗ ਵਾਸਤੇ ਪ੍ਰੇਰਨਾ ਦਿੰਦੀ ਹੈ ਜਿਸ ਤੋਂ ਲਾਭ ਲੈ ਕੇ ਹਰ ਇੱਕ ਮਨੁੱਖ ਆਪਣੇ ਜੀਵਨ ਦੇ ਪੱਖ ਨੂੰ ਉੱਚਿਆ ਲਿਜਾ ਸਕਦਾ ਹੈ।

ਇਸ ਮੌਕੇ ਭਾਈ ਹਰਜਿੰਦਰ ਸਿੰਘ ਅਸਲਾਮਾਬਾਦ ਵਾਲਿਆਂ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਅਵਤਾਰ ਸਿੰਘ ਜੋਨਲ ਆਰਗੇਨਾਈਜ਼ਰ ਜ਼ੋਨ ਹੁਸ਼ਿਆਰਪੁਰ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਚਰਨ ਪਾਵਨ ਦੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਵੱਲੋਂ ਧਾਰਮਿਕ ਪੁਸਤਕਾਂ ਦਾ ਲਿਟਰੇਚਰ ਸਟਾਲ ਲਗਾਇਆ ਗਿਆ।

ਇਸ ਮੌਕੇ ਪ੍ਰਿੰਸੀਪਲ ਹਰਜਿੰਦਰ ਸਿੰਘ, ਲਾਲ ਸਿੰਘ ਅਸਲਾਮਾਬਾਦ, ਅਜੈ ਪਾਲ ਸਿੰਘ, ਪਰਮਿੰਦਰ ਸਿੰਘ, ਨਰਿੰਦਰ ਸਿੰਘ ਪੁਰਹੀਰਾ, ਕੁਲਦੀਪ ਸਿੰਘ ਹੈਡ ਗ੍ਰੰਥੀ, ਗੁਰਚਰਨ ਸਿੰਘ, ਅਵਤਾਰ ਸਿੰਘ ਡਵਿਡਾ ਰਹਾਣਾ, ਨਛੱਤਰ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ ਅਸਲਾਮਾਬਾਦ, ਕੈਪਟਨ ਯਸਪਾਲ ਸਿੰਘ ਦਿੱਲੀ, ਬਲਜੀਤ ਸਿੰਘ ਮਿਸ਼ਨਰੀ ਮੈਂਬਰ ਅਤੇ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #