ਸ਼੍ਰੋਮਣੀ ਅਕਾਲੀ ਦਲ ਦੇ P A C ਮੈਂਬਰ ਸਰਦਾਰ ਦਲਬੀਰ ਸਿੰਘ ਜਹਾਂਗੀਰ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਏ ਗੱਠਜੋੜ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ,
ਰਵੀ ਖਹਿਰਾ, ਖਡੂਰ ਸਾਹਿਬ ~ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਏ ਗੱਠਜੋੜ ਤੇ ਸ਼੍ਰੌਮਣੀ ਅਕਾਲੀ ਦਲ ਦੇ P A C ਮੈਂਬਰ ਸਰਦਾਰ ਦਲਬੀਰ ਸਿੰਘ ਜਹਾਂਗੀਰ ਤੇ ਉਨ੍ਹਾਂ ਦੇ ਸਾਥੀਆਂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ, ਸਰਦਾਰ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਸਾਹਿਬ ਜੀ ਦੀ ਅਗਵਾਈ ਵਿੱਚ ਸ੍ਰੋਮਣੀ ਅਕਾਲੀ ਦਲ ਪਹਿਲਾਂ ਹੀ ਚੜ੍ਹਦੀ ਕਲਾ ਵਿਚ ਸੀ, ਸਰਦਾਰ ਸੁਖਬੀਰ ਸਿੰਘ ਬਾਦਲ ਸਾਹਿਬ ਜੀ ਵਲੋਂ ਭਾਜਪਾ ਨਾਲ ਗਠਜੋੜ ਦਾ ਲਿਆ ਫੈਸਲਾ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਲਿਜਾਵੇਗਾ, ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਪੰਜਾਬ ਦੇ ਸਿਰ ਇਨਾਂ ਜਾਇਜ਼ਾ ਕਰਜਾ ਚੜ੍ਹਿਆ ਜੋ ਸਾਰੀਆਂ ਹੱਦਾਂ ਪਾਰ ਕਰ ਗਿਆ, ਇਸ ਲਈ ਜਿਨਾਂ ਚਿਰ ਸੈਂਟਰ ਦੀ ਸਰਕਾਰ ਨਾਲ ਸਮਝੌਤਾ ਨਹੀਂ ਹੁੰਦਾ ਸੀ ਤਾਂ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਕੋਲੋਂ ਸੂਬੇ ਦੀ ਤਰੱਕੀ ਵਾਸਤੇ ਜੋ ਸੁਪਨਾ ਸਰਦਾਰ ਸੁਖਬੀਰ ਸਿੰਘ ਬਾਦਲ ਸਾਹਿਬ ਜੀ ਤੇ ਉਹਨਾਂ ਦੇ ਸਾਥੀਆ ਨੇ ਲਿਆ ਸੀ ਉਸ ਨੂੰ ਸਿਰੇ ਚਾੜ੍ਹਨ ਲਈ ਮੁਸ਼ਕਲ ਪੇਸ਼ ਆਉਣੀ ਸੀ ਸਰਦਾਰ ਸੁਖਬੀਰ ਸਿੰਘ ਬਾਦਲ ਸਾਹਿਬ ਜੀ ਤੇ ਉਹਨਾਂ ਦੇ ਸਾਥੀਆ ਵੱਲੋਂ ਭਾਜਪਾ ਨਾਲ ਗਠਜੋੜ ਦਾ ਲਿਆ ਫੈਸਲਾ ਬਹੁਤ ਵਧੀਆ ਫੈਸਲਾ ਹੈ, ਇਸ ਫੈਸਲੇ ਤੋਂ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਵਿੱਚ ਜੈਕਾਰੇ ਛੱਡੇ ਗਏ। ਇਸ ਮੌਕੇ ਸ ਦਲਬੀਰ ਸਿੰਘ ਜਹਾਂਗੀਰ ਦੇ ਨਾਲ ਸ ਕਵਲਜੀਤ ਸਿੰਘ ਲਾਹੋਰੀਆ ਮਾਸਟਰ ਗੁਰਦੇਵ ਸਿੰਘ ਸ ਸਰਦੂਲ ਸਿੰਘ ਮੈਂਬਰ ਪੰਚਾਇਤ ਸ ਮਨਜੀਤ ਸਿੰਘ ਬਾਉ ਤੇ ਸ ਇੰਦਰਪਾਲ ਸਿੰਘ ਜੱਜ ਮੌਜੂਦ ਸਨ।
Posted By: RAVINDER SINGH KHERA