Nazrana Times

ਪੰਜਾਬੀ

ਕਾਂਗਰਸ ਛੱਡ ਕੇ ਸਰਪੰਚ ਸਮੇਤ ਪੰਚਾਇਤ ਮੈਂਬਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਲ

16 Sep, 2026 11:26 PM

ਹਲਕਾ ਇੰਚਾਰਜ ਨੇ ਨਵੇਂ ਮੈਂਬਰਾ ਦਾ ਕੀਤਾ ਸਵਾਗਤ,ਪਾਰਟੀ ਚ ਬਣਦਾ ਮਾਣ-ਸਤਿਕਾਰ ਦੇਣ ਦਾ ਦਿੱਤਾ ਭਰੋਸਾ 

ਕਪੂਰਥਲਾ 16 ਸਿਤੰਬਰ ਗੌਰਵ ਮੜੀਆ 

ਪੰਜਾਬ ਅੰਦਰ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਾ ਹੈ ਅਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।ਅੱਜ ਪਿੰਡ ਮਾਧੋ ਝੰਡੇ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਲੋਂ ਪੰਜਾਬ ਵਿਚ ਕੀਤੇ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਪਿੰਡ ਦੇ ਸਰਪੰਚ ਸਮੇਤ ਪੰਚਾਇਤ ਦੇ ਮੈਂਬਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਸਿੰਘ ਚੰਦੀ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਪਿੰਡ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ।ਐਡਵੋਕੇਟ ਚੰਦੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।ਐਡਵੋਕੇਟ ਚੰਦੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।ਇਨ੍ਹਾਂ ਚ ਖੇਡ ਮੈਦਾਨ,ਆਮ ਆਦਮੀ ਕਲੀਨਿਕ,ਰਸਤਿਆਂ,ਛੱਪੜਾਂ ਤੇ ਸੜਕਾਂ ਸਮੇਤ ਹੋਰ ਵਿਕਾਸ ਕਾਰਜ ਸ਼ਾਮਲ ਹਨ।ਵਿਕਾਸ ਕਾਰਜਾਂ ਸਦਕਾ ਪਿੰਡਾਂ ਦਾ ਮੁਹਾਂਦਰਾ ਬਦਲਿਆ ਜਾ ਰਿਹਾ ਹੈ ਤੇ ਲੋਕ ਵਿਕਾਸ ਦੇ ਆਧਾਰ ਤੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਲਾਕੇ ਦੇ ਲੋਕ ਲਗਾਤਾਰ ਪਾਰਟੀ ਨਾਲ ਸੰਪਰਕ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕਰ ਰਹੇ ਹਨ।ਪਿੰਡ ਮਾਧੋ ਝੰਡੇ ਚ ਵੱਡੀ ਗਿਣਤੀ ਚ ਪਰਿਵਾਰਾਂ ਦਾ ਪਾਰਟੀ ਨਾਲ ਜੁੜਨਾ ਆਮ ਆਦਮੀ ਪਾਰਟੀ ਲਈ ਵੱਡੀ ਕਾਮਯਾਬੀ ਹੈ। 
 

ਉਨ੍ਹਾਂਨੇ ਕਿਹਾ ਕਿ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁਕੇ ਹਨ ਅਤੇ ਪਾਰਟੀ ਦੇ ਕਨਵੀਨਰ ਵੱਲੋਂ ਜਿਹੜੀਆਂ ਗਾਰੰਟੀਆਂ ਜਾਂ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਨ ਉਨ੍ਹਾਂ ਸਾਰਿਆਂ ਨੂੰ ਸਰਕਾਰ ਬਣਦੇ ਹੀ ਪਹਿਲੇ ਦਿਨ ਤੋਂ ਹੀ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਗਿਆ ਹੈ।ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਬਾਰੇ ਉਨ੍ਹਾਂਨੇ ਕਿਹਾ ਕਿ ਹਰੇਕ ਆਗੂ ਅਤੇ ਵਰਕਰ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਜਿਸ ਵਿਸ਼ਵਾਸ ਨਾਲ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਉਹ ਵਿਸ਼ਵਾਸ ਹੀ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗਾ।

Posted By: Gaurav Maria

Latest News