ਕਸਬਾ ਝਬਾਲ ਵਿਖੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਮਿਲਿਆ ਭਰਵਾਂ ਸਮਰਥਨ
- ਰਾਜਨੀਤੀ
- 24 Oct,2025
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,24 ਅਕਤੂਬਰ
ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਆਉਂਦੇ ਕਸਬਾ ਝਬਾਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਰਨਤਾਰਨ ਹਲਕੇ ਦੀ ਜਿਮਨੀ ਚੋਣ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਪਾਰਟੀ ਲੀਡਰਸ਼ਿਪ ਨਾਲ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ।ਇਸ ਦੌਰਾਨ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਚੋਣ ਪ੍ਰਚਾਰ ਦਾ ਭਰਵਾਂ ਸਵਾਗਤ ਕਰਦਿਆਂ ਕਸਬਾ ਝਬਾਲ ਨਿਵਾਸੀਆਂ ਨੇ ਭਾਜਪਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਵਿਸ਼ਵਾਸ਼ ਪ੍ਰਗਟਾਇਆ।ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਹਾਈਕਮਾਂਡ ਵੱਲੋਂ ਹਲਕਾ ਤਰਨਤਾਰਨ ਦੀ ਸੇਵਾ ਕਰਨ ਲਈ ਜੋ ਟਿਕਟ ਦੇ ਕੇ ਸੁਨਹਿਰੀ ਮੌਕਾ ਦਿੱਤਾ ਹੈ,ਉਸ ਨੂੰ ਲੋਕਾਂ ਵੱਲੋਂ ਬਖਸ਼ੇ ਜਾ ਰਹੇ ਪਿਆਰ ਸਤਿਕਾਰ ਅਤੇ ਜਨ ਸਮਰਥਨ ਦਾ ਉਹ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ ਅਤੇ ਭਾਜਪਾ ਨੂੰ ਵੋਟ ਪਾਉਣ ਦੀ ਜਿੱਥੇ ਵਾਰਡ ਵਾਸੀਆਂ ਨੂੰ ਅਪੀਲ ਕਰਦੇ ਹਨ ਉੱਥੇ ਹੀ ਵਿਸਵਾਸ਼ ਦੁਆਉਂਦੇ ਹਨ ਕਿ ਜਿਮਨੀ ਚੋਣ ਵਿੱਚ ਜਿੱਤ ਪ੍ਰਾਪਤ ਕਰਕੇ ਵਿਧਾਨ ਸਭਾ ਵਿੱਚ ਹਲਕਾ ਤਰਨਤਾਰਨ ਦੀਆਂ ਸਮੁੱਚੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕੀਤਾ ਜਾਵੇਗਾ ਅਤੇ ਵਿਕਾਸ ਪੱਖੋਂ ਵੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਤੇ ਵੱਖ-ਵੱਖ ਦੁਕਾਨਦਾਰਾਂ, ਕਿਸਾਨਾਂ,ਮਜ਼ਦੂਰਾਂ ਅਤੇ ਆਸ ਪਾਸ ਦੇ ਇਕੱਤਰ ਲੋਕਾਂ ਨੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਦੇ ਹੱਕ ਵਿੱਚ ਪ੍ਰਚਾਰ ਕਰਨ ਅਤੇ ਦਿਨ ਰਾਤ ਪੂਰੀ ਲਗਨ ਨਾਲ ਜਿਮਨੀ ਚੋਣ ਵਿੱਚ ਭਾਜਪਾ ਦੀ ਜਿੱਤ ਲਈ ਕੰਮ ਕਰਨ ਵਿਸਵਾਸ਼ ਪ੍ਰਗਟ ਕੀਤਾ ਗਿਆ। ਕਸਬਾ ਝਬਾਲ ਦੇ ਲੋਕਾਂ ਨੇ ਆਪਣੀਆਂ ਮੁਸ਼ਕਿਲਾਂ ਅਤੇ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਲਾਏ ਜਾਂਦੇ ਰਹੇ ਝੂਠੇ ਲਾਰਿਆਂ ਬਾਰੇ ਚਾਨਣ ਪਾਇਆ ਅਤੇ ਕਿਹਾ ਕਿ ਪਿਛਲੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਅਤੇ ਨੇਤਾਵਾਂ ਨੇ ਸਿਰਫ ਤੇ ਸਿਰਫ ਲਾਰੇ ਹੀ ਲਾਏ ਅਤੇ ਵੋਟਾਂ ਲੈਣ ਤੋਂ ਬਾਅਦ ਉਨਾਂ ਦੀ ਕੋਈ ਸਾਰ ਨਹੀਂ ਲਈ।
ਉਕਤ ਆਗੂਆਂ ਨੇ ਕਿਹਾ ਕਿ ਲੋਕ ਹੁਣ ਸਮਝ ਚੁੱਕੇ ਹਨ ਕਿ ਅਗਰ ਆਪਣੇ ਮੱਤ ਦਾ ਦਾਨ ਕਰਨਾ ਹੈ ਤਾਂ ਉਹ ਸਹੀ ਜਗਾ ਸਿਰਫ ਤੇ ਸਿਰਫ ਭਾਰਤੀ ਜਨਤਾ ਪਾਰਟੀ ਹੀ ਹੈ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਭੇਜੀਆਂ ਜਾਂਦੀਆਂ ਸਹੂਲਤਾਂ ਨੂੰ ਲੋਕਾਂ ਤੱਕ ਤਾਂ ਹੀ ਪੁੱਜਦਾ ਕੀਤਾ ਜਾ ਸਕਦਾ ਹੈ ਜਿੰਨਾ ਚਿਰ ਪੰਜਾਬ ਵਿੱਚ ਵੀ ਭਾਜਪਾ ਦੇ ਨੁਮਾਇੰਦੇ ਹੀ ਹੋਣ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਝਬਾਲ ਸਰਕਲ ਦੇ ਪ੍ਰਧਾਨ ਸਾਹਿਬ ਸਿੰਘ,ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ,ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ ਗਿਆਨ ਢਾਬੇ ਵਾਲੇ,ਕਿਸਾਨ ਮੋਰਚਾ ਪ੍ਰਧਾਨ ਡਾ.ਅਵਤਾਰ ਸਿੰਘ ਵੇਈਂਪੂਈ , ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਮਾਸਟਰ ਬਲਦੇਵ ਸਿੰਘ ਮੰਡ ,ਰਜਿੰਦਰ ਕੁਮਾਰ ਚੋਪੜਾ,ਸਰਬਜੀਤ ਸਿੰਘ,ਦਿਲਬਾਗ ਸਿੰਘ ਸਾਬਕਾ ਸਰਪੰਚ,ਕੁਲਵੰਤ ਸਿੰਘ,ਪ੍ਰਤਾਪ ਸਿੰਘ ਫੌਜੀ,ਜਸਵਿੰਦਰ ਸਿੰਘ ਫੌਜੀ, ਪ੍ਰਧਾਨ ਜਸਵੰਤ ਸਿੰਘ ਸਾਬਕਾ ਸਰਪੰਚ ਸੁਖਦੇਵ ਸਿੰਘ, ਜਗਤਾਰ ਸਿੰਘ ਸਾਬਕਾ ਮੈਂਬਰ, ਹਰਪਾਲ ਸਿੰਘ,ਸਰਵਨ ਸਿੰਘ,ਰੇਸ਼ਮ ਸਿੰਘ ਨੰਬਰਦਾਰ,ਡਾ.ਸੁਖਵੰਤ ਸਿੰਘ, ਇੰਸਪੈਕਟਰ ਗੱਜਣ ਸਿੰਘ ਮੂਸੇ,ਸੂਬੇਦਾਰ ਬਲਵਿੰਦਰ ਸਿੰਘ, ਜਸਵੰਤ ਸਿੰਘ ਜੋਤਾ, ਮਨਬੀਰ ਸਿੰਘ,ਗਿਆਨੀ ਸੁਰਜੀਤ ਸਿੰਘ,ਗੁਰਬਚਨ ਸਿੰਘ ਜੇਈ, ਗੁਰਸੇਵਕ ਸਿੰਘ ਸੋਨੀ,ਸੋਨੂ ਤੇਜੀ, ਆਗਿਆਦੀਪ ਸਿੰਘ,ਵਿਰਸਾ ਸਿੰਘ, ਕਰਮਜੀਤ ਸਿੰਘ,ਜਸਵੰਤ ਸਿੰਘ, ਗੁਰਮੀਤ ਸਿੰਘ,ਗੁਰਮੀਤ ਸਿੰਘ,ਮੁਖਤਾਰ ਸਿੰਘ,ਸੁਖਜਿੰਦਰ ਸਿੰਘ ਸੁੱਖ,ਮੱਘਰ ਸਿੰਘ, ਅੰਮ੍ਰਿਤਪਾਲ ਸਿੰਘ,ਰਛਪਾਲ ਸਿੰਘ,ਹਰਪਾਲ ਸਿੰਘ, ਲਖਵਿੰਦਰ ਸਿੰਘ ਜਗੀਰ ਸਿੰਘ, ਬਿਕਰਮਜੀਤ ਸਿੰਘ,ਦਲਜੀਤ ਸਿੰਘ,ਰਸਾਲ ਸਿੰਘ,ਅਵਤਾਰ ਸਿੰਘ,ਰਣਜੀਤ ਸਿੰਘ,ਕੁਲਦੀਪ ਸਿੰਘ ਆਦਿ ਪਾਰਟੀ ਆਗੂ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
Posted By:
GURBHEJ SINGH ANANDPURI
Leave a Reply