ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਮਨਾਇਆ ਗੁਰਮੁਖੀ ਲਿਪੀ ਦਿਵਸ
- ਗੁਰਬਾਣੀ-ਇਤਿਹਾਸ
- 12 Sep,2025

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,12 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖ਼ੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਅਗਵਾਈ ਹੇਠ ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਗੁਰਤਾਗਦੀ ਦਿਵਸ ਨੂੰ ਸਮਰਪਿਤ ਗੁਰਮੁਖੀ ਲਿਪੀ ਦਿਵਸ ਮਨਾਇਆ ਗਿਆ।ਜਿਸ ਵਿੱਚ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ.ਜਤਿੰਦਰ ਕੌਰ ਨੇ ਵਿਦਿਆਰਥੀਆਂ ਨਾਲ ਗੁਰਮੁਖੀ ਦਿਵਸ ਬਾਰੇ ਆਪਣੇ ਵਿਚਾਰਾਂ ਦੀ ਸਾਂਝ ਪਾਈ
ਕਾਲਜ ਦੇ ਪ੍ਰੋ.ਗੁਰਪ੍ਰੀਤ ਕੌਰ ਨੇ ਗੁਰਮੁਖੀ ਲਿੱਪੀ ਦੇ ਪ੍ਰਾਚੀਨ ਇਤਿਹਾਸ ਤੇ ਗੁਰਮੁਖੀ ਲਿੱਪੀ ਦੀ ਮਹਾਨਤਾ ਬਾਰੇ ਜਾਣਕਾਰੀ ਸਾਂਝੀ ਕੀਤੀ।ਕਾਲਜ ਦੀਆਂ ਵਿਦਿਆਰਥਣਾਂ ਹਰਸੰਗੀਤ ਅਤੇ ਸਿਮਰਜੀਤ ਕੌਰ ਨੇ ਗੁਰਮੁਖੀ ਲਿੱਪੀ ਬਾਰੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।ਇਸ ਮੌਕੇ ਕਾਲਜ ਦੇ ਧਾਰਮਿਕ ਵਿਭਾਗ ਦੇ ਪ੍ਰੋ.ਕਿਰਨਜੀਤ ਕੌਰ ਨੇ ਗੁਰੂ ਅੰਗਦ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਦੇ ਗੁਰਆਈ ਦਿਵਸ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੇ।ਇਸ ਮੌਕੇ ਕਾਲਜ ਦੇ ਸਟਾਫ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਾਮੂਲੀਅਤ ਕੀਤੀ।
Posted By:

Leave a Reply