Punjab Vigilance ਨੇ ASI ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
- ਅਪਰਾਧ
- 13 Feb,2025

ਨਜ਼ਰਾਨਾ ਟਾਈਮਜ ਬਿਊਰੋ
ਚੰਡੀਗੜ੍ਹ, 13 ਫਰਵਰੀ, 2025
Punjab Vigilance Bureau ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ Amritsar ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ASI) Gurmeet Kaur ਅਤੇ ਉਸਦੇ ਸਾਥੀ Harpreet Singh, ਜੋ ਕਿ ਇੱਕ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ Vigilance Bureau ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਵਜ਼ੀਰ ਭੁੱਲਰ ਦੇ ਵਸਨੀਕ ਸਿਕੰਦਰ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ Vigilance Bureau ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਪਰੋਕਤ ਏਐਸਆਈ ਦੁਆਰਾ ਜਾਂਚ ਕੀਤੇ ਜਾ ਰਹੇ ਇੱਕ ਪੁਲਿਸ ਕੇਸ ਵਿੱਚ ਉਸਦੀ (ਸ਼ਿਕਾਇਤਕਰਤਾ), ਉਸਦੇ ਪਿਤਾ ਅਤੇ ਭਰਾ ਦਾ ਪੱਖ ਲੈਣ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਇਹ ਏਐਸਆਈ ਪਹਿਲਾਂ ਹੀ ਗੂਗਲ ਪੇਅ ਰਾਹੀਂ ਉਸ ਕੋਲੋਂ 10,000 ਰੁਪਏ ਲੈ ਚੁੱਕੀ ਹੈ ਅਤੇ ਹੁਣ 40,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਮੰਗ ਕਰ ਰਹੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਇਸ ਏਐਸਆਈ ਦੇ ਉਪਰੋਕਤ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਉਕਤ ਮੁਲਜ਼ਮ ਏਐਸਆਈ ਨੂੰ ਵੀ ਇਸ ਮੁਕੱਦਮੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Posted By:

Leave a Reply