ਕਾਂਗਰਸ ਅਤੇ 'ਆਪ' ਦੋਵੇਂ ਪੰਜਾਬ ਅਤੇ ਸਿੱਖ ਕੌਮ ਦੀਆਂ ਦੁਸ਼ਮਣ ਪਾਰਟੀਆਂ- ਸੁਖਬੀਰ ਬਾਦਲ
- ਰਾਜਨੀਤੀ
- 08 Nov,2025
ਪਿੰਡ ਦਬੁਰਜੀ ਵਿਖੇ ਵਿਸ਼ਾਲ ਚੋਣ ਰੈਲੀ ਨੂੰ ਕੀਤਾ ਸੰਬੋਧਨ
ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਜ਼ਿਮਨੀ ਚੋਣ ਵਿੱਚ ਹੋਵੇਗੀ ਸ਼ਾਨਦਾਰ ਜਿੱਤ-ਜੱਗੀ ਚੋਹਲਾ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,8 ਨਵੰਬਰ
ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਦੇ ਰੰਧਾਵਾ ਦੇ ਹੱਕ ਵਿੱਚ ਪਿੰਡ ਦਬੁਰਜੀ ਵਿਖੇ ਇੱਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਰੈਲੀ ਹੋਈ।ਇਸ ਭਰਵੇਂ ਇਕੱਠ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵਲੋਂ ਸੰਬੋਧਨ ਕੀਤਾ ਗਿਆ।ਇਸ ਮੌਕੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਅਤੇ ਸਿੱਖ ਕੌਮ ਦੀਆਂ ਦੁਸ਼ਮਣ ਪਾਰਟੀਆਂ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 1984 ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲਾ ਕਰਵਾਇਆ ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ 'ਤੇ ਚੱਲ ਰਹੀ ਹੈ ਅਤੇ ਇਸ ਸਮੇਂ ਪੰਜਾਬ ਵਿੱਚ ਗੁੰਡਾਰਾਜ ਚੱਲ ਰਿਹਾ ਹੈ।ਨਿੱਤ ਦਿਹਾੜੇ ਹੁੰਦੇ ਕਤਲੇਆਮ,ਡਕੈਤੀਆਂ,ਲੁੱਟਾਂ-ਖੋਹਾਂ ਅਤੇ ਫ਼ਿਰੌਤੀਆਂ ਮੰਗਣੀਆਂ ਆਮ ਗੱਲ ਹੋ ਗਈ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਰਨਤਾਰਨ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਵਿੱਚ ਹਲਕੇ ਦੇ ਵੋਟਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਾ ਰਹੇ ਹਨ ਅਤੇ ਇਸ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ।ਉਨ੍ਹਾਂ ਦਾਅਵਾ ਕੀਤਾ ਕਿ ਇਸ ਜ਼ਿਮਨੀ ਚੋਣ ਦੀ ਜਿੱਤ ਤੋਂ ਬਾਅਦ ਫਿਰ ਤੋਂ ਲੋਕਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਲੋਕਾਂ ਨੂੰ ਫਿਰ ਤੋਂ ਉਹ ਸਾਰੀਆਂ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ ਜ਼ੋ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਖੋਹੀਆਂ ਗਈਆਂ ਹਨ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ।ਇਸ ਚੋਣ ਰੈਲੀ ਨੂੰ ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਅਤੇ ਜਗਜੀਤ ਸਿੰਘ ਜੱਗੀ ਪ੍ਰਧਾਨ ਯੂਥ ਅਕਾਲੀ ਦਲ ਤਰਨਤਾਰਨ ਵਲੋਂ ਵੀ ਸੰਬੋਧਨ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਦੀਪ ਸਿੰਘ ਰਾਜਾ,ਬਲਵਿੰਦਰ ਸਿੰਘ ਸਰਪੰਚ ਰਜਿੰਦਰ ਸਿੰਘ,ਲਵਪ੍ਰੀਤ ਸਿੰਘ,ਸੁਖਦੇਵ ਸਿੰਘ, ਲਖਵਿੰਦਰ ਸਿੰਘ ਦਰਦੀ, ਬਲਵਿੰਦਰ ਸਿੰਘ,ਦਵਿੰਦਰ ਸਿੰਘ,ਸਰਬਜੀਤ ਸਿੰਘ,ਜਗਰੂਪ ਸਿੰਘ,ਕਸ਼ਮੀਰ ਸਿੰਘ ਸਰਪੰਚ, ਜਗਜੀਤ ਸਿੰਘ,ਮਨਜਿੰਦਰ ਸਿੰਘ ਮਿੰਟੂ,ਗੁਰਪ੍ਰੀਤ ਸਿੰਘ ਸੋਨੂੰ,ਰਿੰਕੂ ਸ਼ਰਮਾ,ਗੁਰਸ਼ਰਨ ਸਿੰਘ ਲਾਟੀ,ਹਰਪ੍ਰੀਤ ਸਿੰਘ ਹੈਪੀ ਆਦਿ ਹਾਜ਼ਰ ਸਨ।
Posted By:
GURBHEJ SINGH ANANDPURI
Leave a Reply