ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ 'ਚ 9 ਜੁਲਾਈ ਤੱਕ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾਵਾਂ : ਮੌਸਮ ਵਿਭਾਗ ਚੰਡੀਗੜ੍ਹ
- ਰਾਸ਼ਟਰੀ
- 05 Jul, 2026 06:33 PM (Asia/Kolkata)
ਚੰਡੀਗੜ੍ਹ 5 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਲਗਾਤਾਰ ਸਰਗਰਮ ਹੋਣ ਕਰਕੇ 24 ਘੰਟਿਆਂ ਦੌਰਾਨ ਮੋਹਾਲੀਚੰਡੀਗੜ੍ਹ ਸਮੇਤ ਗੁਰਦਾਸਪੁਰ, ਪਠਾਨਕੋਟ, ਫਰੀਦਕੋਟ, ਮੋਹਾਲੀ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ। ਮੀਂਹ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ, 9 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਗਰਜ-ਤੂਫ਼ਾਨ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ।...ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਾਝਾ ਖੇਤਰ ਅਤੇ ਇਸ ਨਾਲ ਲੱਗਦੇ ਇਲਾਕਿਆਂ ਵਿੱਚ ਸਭ ਤੋਂ ਵੱਧ ਵਰਖਾ ਗੁਰਦਾਸਪੁਰ 'ਚ 48.2, ਪਠਾਨਕੋਟ 'ਚ 27.2, ਫਰੀਦਕੋਟ 'ਚ 10.4, ਮੋਹਾਲੀ 'ਚ 8.5, ਪਟਿਆਲਾ 'ਚ 6.1, ਚੰਡੀਗੜ੍ਹ 'ਚ 4.6, ਅੰਮ੍ਰਿਤਸਰ 'ਚ 2.2 ਮਿਲੀਮੀਟਰ ਤਾਪਮਾਨ ਵਿੱਚ ਆਈ ਗਿਰਾਵਟ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦਿਨ ਅਤੇ ਰਾਤ ਦੋਵਾਂ ਸਮੇਂ ਤਾਪਮਾਨ ਵਿੱਚ ਕਮੀ ਦਰਜ ਕੀਤੀ ਗਈ। ਪੰਜਾਬ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਵਿੱਚ 36.3 ਡਿਗਰੀ ਸੈਲਸੀਅਸ ਰਿਹਾ, ਜਦਕਿ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 26.4 ਡਿਗਰੀ ਸੈਲਸੀਅਸ ਰਿਹਾ। ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਯੈਲੋ ਅਲਰਟ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Leave a Reply