Nazrana Times

ਪੰਜਾਬੀ

ਪਿੰਡ ਮੱਜੂਪੁਰ ਵਿਖੇ ਸਾਬਕਾ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ

30 Jul, 2025 01:57 AM

ਮੋਦੀ ਸਰਕਾਰ ਦੀਆਂ ਨੀਤੀਆਂ ਲੋਕ ਪੱਖੀ- ਹਰਜੀਤ ਸੰਧੂ

ਰਾਕੇਸ਼ ਨਈਅਰ ਚੋਹਲਾ

ਤਰਨਤਾਰਨ,29 ਜੁਲਾਈ

ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਮੱਜੂਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਪੰਚਾਇਤ ਮੈਂਬਰ ਸਵਰਨ ਸਿੰਘ,ਬਾਬਾ ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜੈਦੀਪ ਸਿੰਘ, ਗੁਰਮੀਤ ਸਿੰਘ,ਬਾਬਾ ਅਵਤਾਰ ਸਿੰਘ, ਗੁਰਬੀਰ ਸਿੰਘ,ਹਰਪ੍ਰੀਤ ਸਿੰਘ,ਲਾਲ ਸਿੰਘ,ਬਿਕਰਮਜੀਤ ਸਿੰਘ,ਜਰਨੈਲ ਸਿੰਘ,ਬਾਬਾ ਨਿਰਮਲ ਸਿੰਘ ਆਦਿ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ 'ਤੇ ਵਿਸਥਾਰ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ 'ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀ ਕਾਂਗਰਸ, ਅਕਾਲੀ ਦਲ ਵੱਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰਾਂ ਪਛਾੜ ਦਿੱਤਾ ਹੈ ਅਤੇ ਕਰਜੇ ਦੇ ਬੋਝ ਹੇਠ ਦਬਾ ਕੇ ਆਪਣੇ ਅਰਬਾਂ ਖਰਬਾਂ ਦੇ ਕਾਰੋਬਾਰ ਖੜੇ ਕਰਕੇ ਲੋਕਾਂ ਦੀ ਆਰਥਿਕ ਸਥਿਤੀ ਅਤੇ ਹੋਂਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ।ਇਸ ਮੌਕੇ 'ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲੇ ਪੰਜਾਬ ਨੂੰ ਦੇਖਣਗੇ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ।ਉਨਾਂ ਕਿਹਾ ਕਿ ਜਿਵੇਂ ਪਿੰਡ ਮੱਜੂਪੁਰ ਵਿੱਚ ਮੌਜੂਦਾ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ,ਇਸੇ ਤਰਾਂ ਤਰਨਤਾਰਨ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ ਅਤੇ ਇਵੇਂ ਹੀ ਸਾਰਾ ਪੰਜਾਬ ਭਾਜਪਾ ਨੂੰ ਸੱਤਾ 'ਤੇ ਬਿਠਾਉਣ ਲਈ ਉਤਾਵਲਾ ਹੈ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਆਈਆਂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਸੁਰੱਖਿਆ ਦੇਣ ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ ਤਾਂ ਹੀ ਹੁਣ ਲੋਕ ਇਨ੍ਹਾਂ ਰਵਾਇਤੀ ਪਾਰਟੀਆਂ ਦੀਆਂ ਚਾਲਾਂ ਵਿੱਚ ਆਉਣ ਵਾਲੇ ਨਹੀਂ ਹਨ ਅਤੇ ਰਾਸ਼ਟਰ ਦੀ ਸੁਰੱਖਿਆ ਕਰਨ ਵਾਲੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਸੱਤਾ ਦੇਣ ਲਈ ਪੰਜਾਬ ਦੇ ਲੋਕ ਆਪਣਾ ਮਨ ਬਣਾ ਕੇ ਬੈਠੇ ਹਨ ਤੇ ਸਮੇਂ ਦੀ ਉਡੀਕ ਕਰ ਰਹੇ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਜਸਕਰਨ ਸਿੰਘ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਐਸਸੀ ਮੋਰਚਾ ਜਿਲਾ ਪ੍ਰਧਾਨ ਅਵਤਾਰ ਸਿੰਘ ਬੰਟੀ,ਘੱਟ ਗਿਣਤੀ ਮੋਰਚਾ ਪ੍ਰਧਾਨ ਸਲੀਮ ਅਹਿਮਦ,ਮਾਸਟਰ ਬਲਦੇਵ ਸਿੰਘ ਮੰਡ,ਬਲਜਿੰਦਰ ਸਿੰਘ ਚੀਮਾ, ਬਲਧੀਰ ਸਿੰਘ,ਸਵਿੰਦਰ ਸਿੰਘ ਠੱਠਗੜ੍ਹ,ਨਵਪ੍ਰੀਤ ਸਿੰਘ ਛਾਪਾ,ਅਜੇਪਾਲ ਸਿੰਘ ਜਗਤਪੁਰ ਅਤੇ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #