ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਚੋਣਾਂ ਲਈ ਫਗਵਾੜਾ ਤੋਂ ਡਾ.ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨਣ ਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਨੇ ਪ੍ਰਗਟਾਈ ਖੁਸ਼ੀ
- ਰਾਜਨੀਤੀ
- (Asia/Kolkata)
ਡਾ.ਚੱਬੇਵਾਲ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਾਂਗੇ-ਦਲਜੀਤ ਰਾਜੂ
ਫਗਵਾੜਾ 13 ਨਵੰਬਰ ਗੌਰਵ ਮੜੀਆ
ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧ ਵਿੱਚ ਆਮ ਆਦਮੀ ਪਾਰਟੀ ਨੇ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਸੰਸਦ ਮੈਂਬਰ ਡਾ.ਰਾਜਕੁਮਾਰ ਚੱਬੇਵਾਲ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਕੇ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ।ਇਸ ਐਲਾਨ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ।ਡਾ.ਰਾਜਕੁਮਾਰ ਚੱਬੇਵਾਲ ਨੂੰ ਉਮੀਦਵਾਰ ਬਣਾਉਣਾ ਫਗਵਾੜਾ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।ਪਾਰਟੀ ਵਰਕਰਾਂ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਇਸਨੂੰ ਸੰਗਠਨ ਲਈ ਇੱਕ ਉਤਸ਼ਾਹਜਨਕ ਕਦਮ ਦੱਸਿਆ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਆਪਣੇ ਸਾਥੀਆਂ ਸਮੇਤ ਡਾ.ਚੱਬੇਵਾਲ ਨੂੰ ਮਿਲ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮੀਠਾ ਕਰਵਾਇਆ।ਦਲਜੀਤ ਰਾਜੂ ਨੇ ਕਿਹਾ ਕਿ ਇਹ ਐਲਾਨ ਖੇਤਰ ਵਿੱਚ ਪਾਰਟੀ ਦੀਆਂ ਚੋਣ ਗਤੀਵਿਧੀਆਂ ਨੂੰ ਇੱਕ ਨਵਾਂ ਹੁਲਾਰਾ ਦੇਵੇਗਾ। ਪਾਰਟੀ ਦੀ ਰਾਸ਼ਟਰੀ ਅਤੇ ਸੂਬਾ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਰਾਜੂ ਨੇ ਕਿਹਾ ਕਿ ਹਰ ਪਾਰਟੀ ਵਰਕਰ ਡਾ.ਚੱਬੇਵਾਲ ਦੀ ਜਿੱਤ ਲਈ ਇੱਕਜੁੱਟ ਹੋ ਕੇ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਪੂਰੀ ਜ਼ਿੰਮੇਵਾਰੀ,ਵਫ਼ਾਦਾਰੀ,ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਆਪ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।ਇਸ ਮੌਕੇ ਡਾ.ਚੱਬੇਵਾਲ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਚੋਣ ਸਫਲਤਾ ਪ੍ਰਾਪਤ ਕਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਫਗਵਾੜਾ ਵਿਧਾਨ ਸਭਾ ਹਲਕੇ ਦਾ ਵਿਕਾਸ ਅਤੇ ਜਨਤਾ ਦੀਆਂ ਉਮੀਦਾਂ ਤੇ ਖਰਾ ਉਤਰਨਾ ਉਨ੍ਹਾਂ ਦੀ ਤਰਜੀਹ ਰਹੇਗੀ।ਇਸ ਮੋਮੀ ਤੇ ਸਰਪੰਚ ਵਰੁਣ ਬਾਂਗੜ,ਗੋਰਾ ਹਰਦਾਸਪੁਰ, ਮਿੱਤਲ ਸੁਧੀਰ ਆਦਿ ਮੌਜੂਦ ਸਨ।
Leave a Reply