ਸਾਰੇ ਵੈਲਫੇਅਰ ਬੋਰਡਾਂ ਦੇ ਚੇਅਰਮੈਨਾ ਨੂੰ ਕੀਤਾ ਜਾਵੇਗਾ ਸਨਮਾਨਤ-ਪੱਡਾ

ਸਾਰੇ ਵੈਲਫੇਅਰ ਬੋਰਡਾਂ ਦੇ ਚੇਅਰਮੈਨਾ ਨੂੰ ਕੀਤਾ ਜਾਵੇਗਾ ਸਨਮਾਨਤ-ਪੱਡਾ

ਕਪੂਰਥਲਾ 1 ਅਗਸਤ ਗੌਰਵ ਮੜੀਆ 

ਆਮ ਆਦਮੀ ਪਾਰਟੀ ਵੱਲੋਂ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ ਨਿਯੁਕਤ ਕੀਤੇ ਜਾਣ ਦੇ ਬਾਅਦ ਆਪ ਆਗੂਆਂ ਦੇ ਵਲੋਂ ਲਗਾਤਾਰ ਨਵੇਂ ਚੇਅਰਮੈਨਾ ਦਾ ਸਨਮਾਨ ਕਰਦਿਆਂ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਤਹਿਤ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦੇ ਵਲੋਂ ਆਪਣੇ ਸਾਥੀਆਂ ਸਮੇਤ ਸ਼ੇਖੂਪੁਰ ਪਹੁੰਚ ਕੇ ਪਰਜਾਪਤ ਵੈਲਫੇਅਰ ਬੋਰਡ ਦੇ ਚੇਅਰਮੈਨ ਅਮਰੀਕ ਸਿੰਘ ਮੱਲ੍ਹੀ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਵਧਾਈਆਂ ਦਿੱਤੀਆਂ।ਇਸ ਮੌਕੇ ਅਮਰੀਕ ਸਿੰਘ ਮੱਲ੍ਹੀ ਵੱਲੋਂ ਭਰੋਸ਼ਾ ਦਿੱਤਾ ਗਿਆ ਕਿ ਉਹ ਪਾਰਟੀ ਦਾ ਸੱਚਾ ਸਿਪਾਹੀ ਬਣ ਕੇ ਜਿਸ ਤਰਾਂ ਪਹਿਲੇ ਕੰਮ ਕਰ ਰਹੇ ਸਨ ਉਸ ਤੋਂ ਵੀ ਵੱਧ ਦਿਨ ਦੂਣਾ ਤੇ ਰਾਤ ਚੌਗਣਾ ਕੰਮ ਕਰਕੇ ਪਾਰਟੀ ਦਾ ਨਾਮ ਉੱਚਾ ਕਰਨਗੇ।ਇਸ ਮੌਕੇ ਬੋਲਦਿਆਂ ਪੱਡਾ ਨੇ ਉਮੀਦ ਜਤਾਈ ਕਿ ਅਮਰੀਕ ਸਿੰਘ ਮੱਲ੍ਹੀ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।ਉਹ ਭਾਈਚਾਰੇ ਦੀ ਸਲਾਮਤੀ, ਭਲਾਈ,ਵਿਕਾਸ ਅਤੇ ਚੜ੍ਹਦੀ ਕਲਾ ਲਈ ਅਹਿਮ ਕਾਰਜ ਕਰਨਗੇ ਅਤੇ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਵਾਉਣਗੇ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਇਕ ਬਹੁਤ ਹੀ ਇਮਾਨਦਾਰ ਅਤੇ ਯੋਗ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ,ਜਿਸ ਨਾਲ ਹੇਠਲੇ ਪੱਧਰ ਤੇ ਕੰਮ ਕਰਨ ਵਾਲੇ ਵਰਕਰਾਂ ਦਾ ਮਾਣ-ਸਤਿਕਾਰ ਵਧਿਆ ਹੈ।ਉਨ੍ਹਾਂਨੇ ਕਿਹਾ ਕਿ ਅਮਰੀਕ ਸਿੰਘ ਮੱਲ੍ਹੀ ਇਕ ਬਹੁਤ ਹੀ ਕਾਬਿਲ, ਮਿਹਨਤੀ ਅਤੇ ਸਮਝਦਾਰ ਸ਼ਖ਼ਸੀਅਤ ਹਨ,ਜੋ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਤਤਪਰ ਰਹਿੰਦੇ ਹਨ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਾਰੇ ਭਾਈਚਾਰਿਆਂ ਦੇ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਕਰਕੇ ਸਾਰੇ ਭਾਈਚਾਰਿਆਂ ਦਾ ਮਾਣ ਵਧਾਇਆ ਹੈ।ਪੱਡਾ ਨੇ ਕਿਹਾ ਕਿ 2022 ਅਤੇ ਉਸ ਤੋ ਬਾਅਦ ਹੋਈਆਂ ਸਾਰੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਸਾਲੀ ਫਤਵਾ ਮਿਲਿਆ ਹੈ ਅਤੇ ਹੁਣ ਇਹ ਪਾਰਟੀ ਦੇਸ਼ ਦੇ ਹੋਰ ਸੂਬਿਆਂ ਵਿਚ ਵੀ ਆਪਣਾ ਅਧਾਰ ਕਾਇਮ ਕਰ ਚੁੱਕੀ ਹੈ।ਉਨ੍ਹਾਂ ਨੇ ਕਿਹਾ ਕਿ ਅਸੀ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰ ਰਹੇ ਹਾਂ,2027 ਦੀਆਂ ਚੋਣਾਂ ਵਿੱਚ ਰਵਾਇਤੀ ਪਾਰਟੀਆਂ ਦਾ ਦੁਬਾਰਾ ਸੁਪੜਾ ਸਾਫ ਹੋ ਜਾਵੇਗਾ।ਉਨ੍ਹਾਂਨੇ ਕਿਹਾ ਕਿ ਮਿਹਨਤ ਤੇ ਲਗਨ ਨਾਲ ਵਰਕਰਾਂ ਨੇ ਪਾਰਟੀ ਦਾ ਕੱਦ ਦੇਸ਼ ਭਰ ਵਿੱਚ ਉੱਚਾ ਕੀਤਾ ਹੈ।ਇਸ ਮੌਕੇ ਤੇ ਕੰਬੋਜ ਵੈਲਫੇਅਰ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਕਾਂਜਲੀ,ਬਲਾਕ ਪ੍ਰਧਾਨ ਕਵਰਜੀਤ ਸਿੰਘ ਬਾਵਾ, ਬਲਾਕ ਪ੍ਰਧਾਨ ਉਪਕਾਰ ਸਿੰਘ ਖਾਲਸਾ, ਸੀਨੀਅਰ ਆਗੂ ਨਰਿੰਦਰ ਸਿੰਘ ਬੂਹ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.