ਸਰਪੰਚ ਸੁਖਜਿੰਦਰ ਸਿੰਘ ਦੇ ਪਿਤਾ ਦੇ ਭੋਗ ਮੌਕੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤੀ ਸ਼ਮੂਲੀਅਤ,
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੱਟੀਕੇ ਤੋਂ ਸਰਪੰਚ ਸੁਖਜਿੰਦਰ ਸਿੰਘ ਦੇ ਪਿਤਾ ਗੁਰਮੇਜ ਸਿੰਘ ਜੋ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ। ਉੱਨਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵੱਲੋਂ ਰਖਵਾਏ ਪਾਠ ਦੇ ਭੋਗ ਪਾਉਣ ਉਪਰੰਤ ਵੈਰਾਗਮਈ ਕੀਰਤਨ ਰਾਗੀ ਜਥੇ ਵੱਲੋਂ ਕੀਤਾ ਗਿਆ। ਅਤੇ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਮੌਕੇ ਆਪ ਆਗੂਆਂ ਵਿਚ ਅਮਰੀਕ ਸਿੰਘ ਸੋਡੀ, ਗੁਰਮੁਖ ਸਿੰਘ ਸਰਜਾ ਆਦਿ ਨੇ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਉਨ੍ਹਾਂ ਦ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਚੇਅਰਮੈਨ ਹਰਪਾਲ ਸਿੰਘ ਚੌਹਾਨ, ਅਮਰੀਕ ਸਿੰਘ ਸੋਢੀ, ਲਖਵਿੰਦਰ ਸਿੰਘ ਠੇਕੇਦਾਰ, ਭੁਪਿੰਦਰ ਸਿੰਘ ਬਲਾਕ ਪ੍ਰਧਾਨ, ਰਮਾਣਾ ਚੱਕ , ਸਰਪੰਚ ਗੁਰਮੁਖ ਸਿੰਘ ਸਰਜਾ, ਜਗਦੀਪ ਸਿੰਘ ਤਰਸਿੱਕਾ, ਗੁਰਪ੍ਰੀਤ ਸਿੰਘ ਗੋਪੀ ਕੋਟ ਖਹਿਰਾ, ਸਰਪੰਚ ਦਵਿੰਦਰ ਸਿੰਘ ਮੰਨੂ , ਸਰਪੰਚ ਚਰਨਜੀਤ ਸਿੰਘ ਕੋਟ ਹਯਾਤ, ਸਰਪੰਚ ਪਰਮਿੰਦਰ ਸਿੰਘ ਡੇਰੀਵਾਲ, ਜਰਮਨਜੀਤ ਸਿੰਘ ਤਰਸਿਕਾ ਸਮੇਤ ਇਲਾਕੇ ਦੇ ਪੰਚ-ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।
Posted By: GURBHEJ SINGH ANANDPURI