ਪੰਜਾਬ ਬਚਾਓ ਰੈਲੀ’ ਦੀ ਸਫਲਤਾ ਲਈ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਬਿੱਲਾ ਸ਼ੇਰੋਂ ਵੱਲੋਂ ਸੰਗਤ ਦਾ ਧੰਨਵਾਦ

ਪੰਜਾਬ ਬਚਾਓ ਰੈਲੀ’ ਦੀ ਸਫਲਤਾ ਲਈ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਬਿੱਲਾ ਸ਼ੇਰੋਂ ਵੱਲੋਂ ਸੰਗਤ ਦਾ ਧੰਨਵਾਦ

ਹਲਕੇ ਭਰ ਤੋਂ ਅਕਾਲੀ ਵਰਕਰਾਂ ਦੀ ਭਾਰੀ ਸ਼ਮੂਲੀਅਤ ਨੇ ਸਾਡੇ ਹੌਂਸਲੇ ਬੁਲੰਦ ਕੀਤੇ : ਰਮਨਦੀਪ ਕੌਰ ਸ਼ੇਰੋਂ,ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,13 ਸਤੰਬਰ

ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ਵਿਸ਼ਾਲ ‘ਪੰਜਾਬ ਬਚਾਓ ਰੈਲੀ’ ਦੀ ਸਫਲਤਾ ਲਈ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਰੈਲੀ ਵਿੱਚ ਸ਼ਾਮਲ ਹੋਏ ਪਾਰਟੀ ਦੇ ਸੀਨੀਅਰ ਆਗੂਆਂ,ਹਲਕਾ ਸ੍ਰੀ ਖਡੂਰ ਸਾਹਿਬ ਦੀ ਸਮੁੱਚੀ ਸੰਗਤ, ਅਕਾਲੀ ਵਰਕਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਉੱਚ ਲੀਡਰਸ਼ਿਪ ਵੱਲੋਂ ਸੰਬੋਧਨ ਕੀਤੀ ਗਈ ਇਸ ਰੈਲੀ ਵਿੱਚ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਹੱਕ-ਸੱਚ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ ਹੈ।
ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਰੈਲੀ ਵਿੱਚ ਸੰਗਤ ਵੱਲੋਂ ਦਿਖਾਇਆ ਗਿਆ ਉਤਸ਼ਾਹ ਅਤੇ ਭਰਵਾਂ ਸਮਰਥਨ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਭਰੋਸੇ ਅਤੇ ਪਾਰਟੀ ਨਾਲ ਜੁੜੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦਾ ਰੈਲੀ ਵਿੱਚ ਪਹੁੰਚਣਾ ਸਮੁੱਚੇ ਅਕਾਲੀ ਪਰਿਵਾਰ ਲਈ ਹੌਂਸਲਾ ਵਧਾਉਣ ਵਾਲਾ ਹੈ।
ਉਨ੍ਹਾਂ ਰੈਲੀ ਨੂੰ ਸਫਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸਮੂਹ ਅਕਾਲੀ ਆਗੂਆਂ,ਵਰਕਰਾਂ, ਨੌਜਵਾਨਾਂ,ਮਹਿਲਾਵਾਂ ਅਤੇ ਸਮੁੱਚੀ ਸੰਗਤ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਸ੍ਰੀ ਖਡੂਰ ਸਾਹਿਬ ਦੀ ਸੰਗਤ ਵੱਲੋਂ ਮਿਲਿਆ ਪਿਆਰ,ਸਹਿਯੋਗ ਅਤੇ ਸਮਰਥਨ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਕੀਤੇ ਜਾਣ ਵਾਲੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਣਾ ਦਿੰਦਾ ਰਹੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.