ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਸਕੀਮਾਂ ਦਾ ਲਿਆ ਜਾਇਜਾ

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਸਕੀਮਾਂ ਦਾ ਲਿਆ ਜਾਇਜਾ
ਚੇਅਰਮੈਨ ਥਿੰਦ ਕਿਹਾ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰੇਕ ਪਿੰਡ, ਵਾਰਡ ਪੱਧਰ ਤੇ ਪੱਛੜੀਆਂ ਸ੍ਰੇਣੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ।ਉਨ੍ਹਾਂ ਕਿਹਾ ਸ਼ਗਨ ਸਕੀਮ, ਸਕਾਲਰਸ਼ਿਪ ਸਕੀਮ ਦੀ ਜਾਣਕਾਰੀ ਤੋਂ ਵਾਂਝੇ ਪੱਛੜੇ ਵਰਗ ਦੇ ਲੋਕਾਂ ਅੰਦਰ ਪ੍ਰਚਾਰ ਦੀ ਲੋੜ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਤੋਂ ਪਛੜੇ ਵਰਗਾਂ ਦੇ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਲਈ ਸਮੇਂ ਸਮੇਂ ਤੇ ਸੈਮੀਨਾਰ ਕਰਵਾਏ ਜਾਣ । ਉਨ੍ਹਾਂ ਦੱਸਿਆ ਕਿ ਇਹਨਾਂ ਵਰਗਾਂ ਦੇ ਬੱਚਿਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਹੋਸਟਲ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ ।
  • ਇਸ ਤੋਂ ਪਹਿਲਾ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਸ੍ਰ. ਮਲਕੀਤ ਸਿੰਘ ਥਿੰਦ ਨੇ ਪੱਛੜੇ ਵਰਗ ਨਾਲ ਸਬੰਧਤ ਲੋਕਾਂ ਨੂੰ ਆਉਂਦੀਆਂ ਦਿੱਕਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦ ਲੋਕਾਂ ਦੀਆਂ ਵਿਭਾਗੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਬਿਲਕੁੱਲ ਸਪੱਸ਼ਟ ਹੈ ਕਿ ਰਾਜ ਕਿਸੇ ਵੀ ਵਰਗ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਮੁਹੱਈਆ ਕਰਵਾਉਣ ਵੇਲੇ ਪੱਖਪਾਤ ਨਾ ਕੀਤਾ ਜਾਵੇ, ਅਜਿਹੀ ਰਿਪਰੋਟ ਸਾਮ੍ਹਣੇ ਆਉਣ ਤੇ ਸਬੰਧਤ ਵਿਭਾਗੀ ਅਧਿਕਾਰੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਭਲਾਈ ਦਫ਼ਤਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਚੇਅਰਮੈਨ ਮਲਕੀਤ ਸਿੰਘ ਥਿੰਦ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਉਣ ਦੀ ਹਦਾਇਤ ਕੀਤੀ, ਤਾਂ ਜੋ ਕੋਈ ਜਰੂਰਤਮੰਦ ਸਰਕਾਰ ਦੀ ਭਲਾਈ ਸਕੀਮ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਕਿਹਾ ਕਿ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਲੈਣ ਲਈ ਕਿਸੇ ਨੂੰ ਮੁ਼ਸਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰੇਕ ਵਰਗ ਨੇ ਨਾਲ ਪੱਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਚੇਅਰਮੈਨ ਥਿੰਦ ਕਿਹਾ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰੇਕ ਪਿੰਡ, ਵਾਰਡ ਪੱਧਰ ਤੇ ਪੱਛੜੀਆਂ ਸ੍ਰੇਣੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ।ਉਨ੍ਹਾਂ ਕਿਹਾ ਸ਼ਗਨ ਸਕੀਮ, ਸਕਾਲਰਸ਼ਿਪ ਸਕੀਮ ਦੀ ਜਾਣਕਾਰੀ ਤੋਂ ਵਾਂਝੇ ਪੱਛੜੇ ਵਰਗ ਦੇ ਲੋਕਾਂ ਅੰਦਰ ਪ੍ਰਚਾਰ ਦੀ ਲੋੜ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਤੋਂ ਪਛੜੇ ਵਰਗਾਂ ਦੇ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਲਈ ਸਮੇਂ ਸਮੇਂ ਤੇ ਸੈਮੀਨਾਰ ਕਰਵਾਏ ਜਾਣ । ਉਨ੍ਹਾਂ ਦੱਸਿਆ ਕਿ ਇਹਨਾਂ ਵਰਗਾਂ ਦੇ ਬੱਚਿਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਹੋਸਟਲ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ ।

ਇਸ ਤੋਂ ਪਹਿਲਾ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਸ੍ਰ. ਮਲਕੀਤ ਸਿੰਘ ਥਿੰਦ ਨੇ ਪੱਛੜੇ ਵਰਗ ਨਾਲ ਸਬੰਧਤ ਲੋਕਾਂ ਨੂੰ ਆਉਂਦੀਆਂ ਦਿੱਕਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦ ਲੋਕਾਂ ਦੀਆਂ ਵਿਭਾਗੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਬਿਲਕੁੱਲ ਸਪੱਸ਼ਟ ਹੈ ਕਿ ਰਾਜ ਕਿਸੇ ਵੀ ਵਰਗ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਮੁਹੱਈਆ ਕਰਵਾਉਣ ਵੇਲੇ ਪੱਖਪਾਤ ਨਾ ਕੀਤਾ ਜਾਵੇ, ਅਜਿਹੀ ਰਿਪਰੋਟ ਸਾਮ੍ਹਣੇ ਆਉਣ ਤੇ ਸਬੰਧਤ ਵਿਭਾਗੀ ਅਧਿਕਾਰੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਬੀ ਸੀ ਵਿੰਗ ਦੇ ਪੰਜਾਬ ਪ੍ਰਧਾਨ ਸ਼ਿਵ ਕਰਨ ਚੇਚੀ ਅਤੇ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ retd. ਆਬਕਾਰੀ ਅਤੇ ਕਰ ਵਿਭਾਗ ਤੋਂ ਇਲਾਵਾ ਪੱਛੜੀਆਂ ਸ਼੍ਰੇਣੀਆਂ ਦੇ ਨੁਮਾਇੰਦੇ ਵੀ ਮਿਲੇ ਜਿਨ੍ਹਾਂ ਨੇ ਵੱਖ-ਵੱਖ ਮਸਲੇ ਚੇਅਰਮੈਨ ਨਾਲ ਸਾਂਝੇ ਕੀਤੇ ਅਤੇ ਉਨ੍ਹਾਂ ਨੇ ਇਨ੍ਹਾਂ ਮਸਲਿਆਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.