ਸੁਖਬੀਰ ਬਾਦਲ ਦੇ ਹੱਕ ਵਿੱਚ ਹਲਕਾ ਖਡੂਰ ਸਾਹਿਬ ਤੋਂ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਅਕਾਲੀ ਆਗੂ ਚੰਡੀਗੜ੍ਹ ਹੋਏ ਰਵਾਨਾ
- ਰਾਜਨੀਤੀ
- 20 Jul, 2026 03:18 PM (Asia/Kolkata)
ਬੇਅਦਬੀ ਮੁੱਦੇ 'ਤੇ ਸਿਰਫ਼ ਸਿਆਸਤ ਕਰ ਰਹੀ ਆਮ ਆਦਮੀ ਪਾਰਟੀ: ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਐਸਆਈਟੀ ਅੱਗੇ ਪੇਸ਼ ਹੋਣ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸੇ ਤਹਿਤ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਅਕਾਲੀ ਆਗੂ ਚੰਡੀਗੜ੍ਹ ਲਈ ਰਵਾਨਾ ਹੋਏ।
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਸੀਨੀਅਰ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਹਲਕੇ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਟੀਮ ਚੰਡੀਗੜ੍ਹ ਲਈ ਰਵਾਨਾ ਹੋਈ।
ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹੈ ਅਤੇ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਬਾਦਲ ਕਈ ਵਾਰ ਐਸਆਈਟੀ ਅੱਗੇ ਪੇਸ਼ ਹੋ ਚੁੱਕੇ ਹਨ, ਪਰ ਅੱਜ ਤੱਕ ਕੋਈ ਦੋਸ਼ ਪੇਸ਼ ਨਹੀਂ ਕੀਤਾ ਗਿਆ,ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਕੋਲ ਕੋਈ ਠੋਸ ਸਬੂਤ ਨਹੀਂ ਹਨ। ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਅਤੇ ਪਾਰਟੀ ਪ੍ਰਧਾਨ ਖ਼ਿਲਾਫ਼ ਸਿਆਸੀ ਮਾਹੌਲ ਬਣਾਉਣ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਟੀਮ ਇਸ ਸਿਆਸੀ ਬਦਲਾਖੋਰੀ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦੀ ਹੈ ਅਤੇ ਹਰ ਹਾਲਾਤ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਚੱਟਾਨ ਵਾਂਗ ਡਟ ਕੇ ਖੜ੍ਹੀ ਹੈ।
ਇਸ ਮੌਕੇ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਸਿਕੰਦਰ ਸਿੰਘ ਵਰਾਣਾ,ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ,ਬੀਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਠੇਕੇਦਾਰ ਹੀਰਾ ਭੁੱਲਰ ਹਰੀਕੇ,ਗਿਆਨ ਸਿੰਘ ਸ਼ਾਹਬਾਜ਼ਪੁਰ ਯੂਥ ਪ੍ਰਧਾਨ ਮਹਿਲ ਸਿੰਘ,ਬੀਸੀ ਵਿੰਗ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ,ਐਸਸੀ ਵਿੰਗ ਦੇ ਪ੍ਰਧਾਨ ਕਸ਼ਮੀਰ ਸਿੰਘ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਕੁਲਦੀਪ ਸਿੰਘ ਲਾਹੌਰੀਆ,ਸਰਪੰਚ ਸਤਨਾਮ ਸਿੰਘ ਸ਼ਾਹ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਯੂਥ ਆਗੂ ਗੁਰ ਸਿੱਧੂ ਘੜਕਾ, ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦ ਗਿੱਲ,ਰਾਣਾ ਮੰਮਨਕੇ,ਸੁਖਵਿੰਦਰ ਸਿੰਘ ਗੁਲਾਲੀਪੁਰ,ਪਲਵਿੰਦਰ ਸਿੰਘ ਡਿਆਲ,ਸਰਪੰਚ ਜੁਗਰਾਜ ਸਿੰਘ ਚੰਬਾ,ਕੁਲਵਿੰਦਰ ਸਿੰਘ ਕੰਗ,ਰਸ਼ਪਾਲ ਸਿੰਘ,ਰਵਿੰਦਰਪਾਲ ਸਿੰਘ,ਸੋਨੂੰ ਸ਼ਾਹ ਜਿਉਬਾਲਾ,ਡਾ.ਬੂਟਾ ਸਿੰਘ ਮਾਨੋਚਾਹਲ,ਰਵਿੰਦਰ ਸੰਗਤਪੁਰਾ, ਸੰਤੋਖ ਸਿੰਘ ਨੰਬਰਦਾਰ ਮੈਂਬਰ ਲੋਕਲ ਗੁਰਦੁਆਰਾ ਕਮੇਟੀ ਫਤਿਆਬਾਦ, ਸਾਬੀ (ਮੈਂਬਰ ਫਤਿਆਬਾਦ), ਕੁਲਦੀਪ ਸਿੰਘ ਫਤਿਆਬਾਦ, ਲਵਪ੍ਰੀਤ ਸਿੰਘ ਖੰਨਾ,ਅੰਮ੍ਰਿਤ ਸਿੰਘ,ਅਕਾਸ਼ ਸਿੰਘ ਭੂਰੇ ਅਤੇ ਗੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਚੰਡੀਗੜ੍ਹ ਲਈ ਰਵਾਨਾ ਹੋਏ।
Leave a Reply