Nazrana Times

ਪੰਜਾਬੀ

ਪਿੰਡ ਚੰਬਾ ਕਲ੍ਹਾਂ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

20 Jun, 2026 08:28 PM

ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਨੂੰ ਦਿੱਤਾ ਸਮਰਥਨ

'ਆਪ' ਸਰਕਾਰ ਨੇ ਪੰਜਾਬ ਦੇ ਖਜ਼ਾਨੇ ਦੀ ਕੀਤੀ ਬਰਬਾਦੀ- ਰਮਨਦੀਪ ਕੌਰ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,20 ਜੂਨ 

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਚੰਬਾ ਕਲ੍ਹਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ ਕਈ ਪਰਿਵਾਰਾਂ ਨੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਟਕਸਾਲੀ ਅਕਾਲੀ ਆਗੂ ਜਗਤਾਰ ਸਿੰਘ ਦਾਰਾ ਦੇ ਗ੍ਰਹਿ ਵਿਖੇ ਹੋਈ ਵਰਕਰ ਮਿਲਣੀ ਦੌਰਾਨ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਗੁਰਜੰਟ ਸਿੰਘ,ਗੁਰਲਾਲ ਸਿੰਘ,ਕੁਲਦੀਪ ਸਿੰਘ ਅਤੇ ਤਰਸੇਮ ਸਿੰਘ ਸੰਮਾ ਨੇ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਦੀ ਗੱਲ ਕੀਤੀ।ਆਪਣੇ ਸੰਬੋਧਨ ਦੌਰਾਨ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਸ਼ਾਮਿਲ ਹੋਏ ਪਰਿਵਾਰਾ ਨੂੰ ਜੀ ਆਇਆਂ ਕਹਿੰਦੇ ਹੋਏ ਪੰਜਾਬ ਦੀ ਸੱਤਾ ਧਿਰ ਤੇ ਆਮ ਆਦਮੀ ਪਾਰਟੀ ਤੇ ਵੀ ਕਈ ਨਿਸ਼ਾਨੇ ਸਾਧੇ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਤਰੱਕੀ ਦੇਣ ਦੀ ਜਗ੍ਹਾ ਪੰਜਾਬ ਦੇ ਖਜਾਨੇ ਵਿੱਚੋਂ ਫਾਲਤੂ ਖ਼ਰਚ ਕੀਤੇ ਅਤੇ ਜਿਹਨਾਂ 

ਵਾਅਦਿਆਂ ਨੂੰ ਦੇਖਦੇ ਹੋਏ ਪੰਜਾਬ ਦੀ ਨੌਜਵਾਨੀ ਨੇ ਭਾਰੀ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣਾਈ ਅੱਜ ਓਹੀ ਨੌਜਵਾਨ ਆਪਣੇ ਹੱਕਾਂ ਦੇ ਲਈ ਸੜਕਾਂ 'ਤੇ ਹਨ।ਉਹਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੀ ਸੱਤਾ ਵਿੱਚ ਵਿਕਾਸ ਦੀ ਹਨੇਰੀ ਲਿਆਂਦੀ ਸੀ ਜਿਸ ਨਾਲ਼ ਕਈ ਨੌਕਰੀਆ ਪ੍ਰਾਪਤ ਹੋਈਆਂ ਅਤੇ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿੱਚ ਵੀ ਜਨਤਾ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਜਿੱਤ ਹਾਸਿਲ ਕਰਵਾ ਕੇ ਪੰਜਾਬ ਵਿੱਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਏਗੀ। 

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਉਪਰੰਤ ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੂੰ ਪੂਰਾ ਸਮਰਥਨ ਦੇਣ ਦੇ ਨਾਲ-ਨਾਲ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨਗੇ।

ਇਸ ਮੌਕੇ ਐੱਸਜੀਪੀਸੀ ਮੈਂਬਰ ਜਥੇ.ਗੁਰਬਚਨ ਸਿੰਘ ਕਰਮੂੰਵਾਲਾ, ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ ਫਤਿਹਾਬਾਦ, ਸੁਖਰਾਜ ਸਿੰਘ ਰਾਜਾ ਸਰਪੰਚ ਭੈਲ, ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ, ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ,ਮਨਜੀਤ ਸਿੰਘ ਪੱੱਖੋਪੁਰ ਸਾਬਕਾ ਸੰਮਤੀ ਮੈਂਬਰ,ਸਤਨਾਮ ਸਿੰਘ,ਸਵਿੰਦਰ ਸਿੰਘ ਸ਼ਿੰਦਾ,ਨਿਰਵੈਲ ਸਿੰਘ,ਕਾਰਜ ਸਿੰਘ,ਇੰਦਰਜੀਤ ਸਿੰਘ,ਸਾਬ ਸਿੰਘ, ਜੱਜ ਸਿੰਘ,ਭਰਪੂਰ ਸਿੰਘ,ਸਰਜਾ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ।

Posted By: AMARJIT SINGH SANDHAR

Latest News