ਭਗਵਾਨ ਸ੍ਰੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚੱਲ ਕੇ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ-ਮੰਮੂ ਚਾਹਲ
ਕਿਹਾ-ਧਾਰਮਿਕ ਸਮਾਗਮਾ ਸਮਾਜ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ
ਕਪੂਰਥਲਾ 27 ਅਕਤੂਬਰ ਗੌਰਵ ਮੜੀਆ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਤੇ ਕਪੂਰਥਲਾ ਹਲਕੇ ਦੇ ਪਿੰਡ ਭਾਨੋ ਲੰਗਾ ਵਿਖੇ ਆਯੋਜਿਤ ਸਮਾਗਮ ਵਿਚ ਸ਼ਿਰਕਤ ਕਰਦਿਆਂ ਅਜਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ(ਮੰਮੂ ਚਾਹਲ) ਨੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਲਿਆ।ਇਸ ਮੌਕੇ ਤੇ ਪ੍ਰਬੰਧਕਾਂ ਦੇ ਵਲੋਂ ਮੰਮੂ ਚਾਹਲ ਨੂੰ ਸਿਰੋਪਾ ਤੇ ਯਾਦਗਾਰੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਮੰਮੂ ਚਾਹਲ ਨੇ ਭਗਵਾਨ ਵਾਲਮੀਕਿ ਦੇ ਦਰਬਾਰ ਵਿੱਚ ਸਭ ਦੀ ਚੰਗੀ ਸਿਹਤ,ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਅਸੀਸ ਨਾਲ ਹੀ ਜੀਵਨ ਵਿੱਚ ਸੁੱਖ-ਸਮ੍ਰਿੱਧੀ ਆਉਂਦੀ ਹੈ ਅਤੇ ਮਨੁੱਖ ਨੂੰ ਸਹੀ ਰਸਤਾ ਮਿਲਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਉਹ ਦਿਲੋਂ ਕਾਮਨਾ ਕਰਦੇ ਹਨ ਕਿ ਭਗਵਾਨ ਵਾਲਮੀਕਿ ਜੀ ਸਭ ਦੇ ਜੀਵਨ ਵਿੱਚ ਤੰਦਰੁਸਤੀ, ਤਰੱਕੀਆਂ ਅਤੇ ਖੁਸ਼ੀਆਂ ਭਰਿਆ ਜੀਵਨ ਬਖਸ਼ਣ।ਇਸ ਮੌਕੇ ਤੇ ਮੰਮੂ ਚਾਹਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਮਹਾਨ ਗ੍ਰੰਥ ਰਾਮਾਇਣ ਦੀ ਰਚਨਾ ਕਰਕੇ ਸੰਸਾਰ ਨੂੰ ਸੱਚਾਈ ਅਤੇ ਧਰਮ ਦਾ ਰਸਤਾ ਦਿਖਾਇਆ।ਨੌਜਵਾਨਾਂ ਨੂੰ ਆਪਣੇ ਜੀਵਨ ਵਿੱਚ ਸੱਚ ਨੂੰ ਅਪਣਾਉਣਾ ਚਾਹੀਦਾ ਹੈ।ਉਨ੍ਹਾਂ ਦੀ ਵਿਚਾਰਧਾਰਾ ਸਮਾਜ ਵਿੱਚ ਸਭ ਨੂੰ ਬਰਾਬਰ ਦਾ ਮਾਣ-ਸਤਿਕਾਰ ਦੇਣ ਅਤੇ ਆਪਸੀ ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੀ ਹੈ।ਉਨ੍ਹਾਂਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਮਿਹਨਤ, ਇਮਾਨਦਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਂਦੇ ਹੋਏ ਸਮਾਜ ਦੀ ਭलाई ਲਈ ਕੰਮ ਕਰਨਾ ਚਾਹੀਦਾ ਹੈ।ਹਰ ਨੌਜਵਾਨ ਨੂੰ ਸਿੱਖਿਆ ਅਤੇ ਗਿਆਨ ਨਾਲ ਜੁੜ ਕੇ ਆਪਣੇ ਸੱਭਿਆਚਾਰ ਅਤੇ ਇਤਿਹਾਸ ਤੋਂ ਸੇਧ ਲੈਣੀ ਚਾਹੀਦੀ ਹੈ।ਉਨ੍ਹਾਂਨੇ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਏਕਤਾ,ਭਾਈਚਾਰਕ ਸਾਂਝ,ਪਿਆਰ ਅਤੇ ਸਦਭਾਵਨਾ ਦੇ ਵੱਡੇ ਪ੍ਰਤੀਕ ਹਨ।ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਸਾਰੇ ਵਰਗਾਂ ਦੇ ਲੋਕ ਇਕੱਠੇ ਹੋ ਕੇ ਸ਼ਾਮਲ ਹੁੰਦੇ ਹਨ, ਜਿਸ ਨਾਲ ਆਪਸੀ ਮੋਹ ਵੱਧਦਾ ਹੈ।ਇਹ ਤਿਉਹਾਰ ਅਤੇ ਸਮਾਗਮ ਸਾਨੂੰ ਸਾਡੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜ ਕੇ ਰੱਖਦੇ ਹਨ।ਧਾਰਮਿਕ ਉਤਸਵ ਅਤੇ ਸ਼ੋਭਾ ਯਾਤਰਾਵਾਂ ਮਨੁੱਖਤਾ, ਸੱਚਾਈ,ਨੈਤਿਕਤਾ ਅਤੇ ਸਮਾਜਿਕ ਬਰਾਬਰੀ ਦਾ ਸੰਦੇਸ਼ ਦਿੰਦੀਆਂ ਹਨ।ਅਜਿਹੇ ਆਯੋਜਨ ਇਲਾਕੇ ਵਿੱਚ ਸ਼ਾਂਤੀ,ਖ਼ੁਸ਼ਹਾਲੀ ਅਤੇ ਮਿਲਜੁਲ ਕੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਸਿਰਫ ਭਗਤੀ ਦਾ ਮਾਧਿਅਮ ਹੀ ਨਹੀਂ ਹੁੰਦੇ,ਸਗੋਂ ਇਹ ਸਮਾਜ ਵਿੱਚ ਏਕਤਾ,ਭਾਈਚਾਰੇ ਅਤੇ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਕਿਹਾ ਕਿ ਇਸ ਤਰਾਂ ਦੇ ਸਮਾਗਮ ਸਭ ਨੂੰ ਇਕੱਠੇ ਕਰਦੇ ਹਨ ਅਤੇ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਰਿਵਾਇਤਾਂ ਨਾਲ ਜੋੜਦੇ ਹਨ,ਜਿਸ ਨਾਲ ਸਮਾਜ ਵਿੱਚ ਸਕਾਰਾਤਮਕ ਸੋਚ ਦਾ ਵਿਕਾਸ ਹੁੰਦਾ ਹੈ।
Posted By: Gaurav Maria