Nazrana Times

ਪੰਜਾਬੀ

ਭਾਈ ਹਰਪਾਲ ਸਿੰਘ ਜੀ ਨੂੰ ਸਨਮਾਨਿਤ ਕਰਨ ਦਾ ਭਾਈ ਖੋਸੇ ਵੱਲੋਂ ਸਵਾਗਤ

21 May, 2025 09:35 PM

ਅੰਮ੍ਰਿਤਸਰ 21 ਮਈ, ਨਜ਼ਰਾਨਾ ਟਾਈਮਜ ਬਿਊਰੋ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਰਪਾਲ ਸਿੰਘ ਜੀ ਦੀਆਂ ਪੰਥਕ ਸੇਵਾਵਾਂ ਦੇ ਮੱਦੇਨਜ਼ਰ “ਭਾਈ ਸਾਹਿਬ “ ਅਤੇ  ਭਾਈ ਮਨਸੁੱਖ ਅਵਾਰਡਦੇ ਸਨਮਾਨ ਨਾਲ਼ ਸਨਮਾਨਿਤ ਕੀਤਾ ਗਿਆ ਹੈ, ਜਿਸ ਦਾ ਪੰਥਕ ਸਫਾਂ ਵਿੱਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ।  ਇਸ ਪੰਥਕ ਫੈਸਲੇ ਦਾ ਸਵਾਗਤ ਕਰਦਿਆਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ ਖੋਸੇ ਨੇ ਕਿਹਾ ਕਿ ਗਿਆਨੀ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਸਫ਼ਰ -ਏ - ਸ਼ਹਾਦਤ ਸਮਾਗਮ ਲੜੀ ਸ਼ੁਰੂ ਕਰ ਕੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸੰਸਾਰ ਦੇ ਕੋਨੇ ਕੋਨੇ ਤੱਕ ਪਹੁੰਚਾਉਣ ਦਾ ਮਹਾਨ ਉਪਰਾਲਾ ਕੀਤਾ ਅਤੇ  ਧਰਮ ਪ੍ਰਚਾਰ ਨੂੰ ਸਮਰਪਿਤ ਹੋਰ ਬੇਅੰਤ ਕਾਰਜ ਕੀਤੇ ਹਨ ।ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਗਿਆਨੀ ਹਰਪਾਲ ਸਿੰਘ ਜੀ ਦਾ ਸਨਮਾਨ ਕਰਕੇ ਪੰਥ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ ।  ਭਾਈ ਖੋਸੇ। ਨੇ ਇਸ ਸੰਬੰਧੀ ਸਿੰਘ ਸਾਹਿਬਾਨ ਦਾ ਧੰਨਵਾਦ ਕਰਦਿਆਂ ਗਿਆਨੀ ਹਰਪਾਲ ਸਿੰਘ ਨੂੰ ਇਸ ਮੁਬਾਰਕ ਦਿਨ ਦੀ ਵਧਾਈ ਦਿੱਤੀ ਹੈ ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #