ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਖੇਮਕਰਨ ਵਿੱਚ 50 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ-

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਖੇਮਕਰਨ ਵਿੱਚ 50 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ-

ਵਿਧਾਇਕ ਧੁੰਨ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਿੰਡ ਮਾਹਣੇਕੇ ਵਿਖੇ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ 

ਨਜ਼ਰਾਨਾ ਟਾਈਮਜ ਵਲਟੋਹਾ , ਗੁਰਮੀਤ ਸਿੰਘ, ਵਲਟੋਹਾ 

 ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਹੂਲਤਾਂ ਲਈ ਜਿੱਥੇ ਵਿਸ਼ੇਸ਼ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਉੱਥੇ ਹੀ ਪਿੰਡਾਂ ਦਾ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਪਿੰਡ ਮਾਹਣੇਕੇ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਵਿਧਾਇਕ ਤੁਹਾਨੂੰ ਨੇ ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਹਲਕਾ ਖੇਮਕਰਨ ਵਿੱਚ ਪੰਜਾਬ ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਉਹਨਾਂ ਕਿਹਾ ਕਿ ਇਹ ਲਿੰਕ ਸੜਕਾਂ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਨ ਦੇ ਨਾਲ ਨਾਲ ਕਈ ਮੇਨ ਸੜਕਾਂ ਨਾਲ ਜੋੜਨਗੀਆਂ ਜਿਸ ਨਾਲ ਰਾਹਗੀਰਾਂ ਨੂੰ ਆਉਣ ਜਾਣ ਵਿੱਚ ਕੋਈ ਮੁਸ਼ਕਿਲ ਨਹੀਂ ਆਵੇਗੀ ਅਤੇ ਲੋਕ ਸੁਖਾਲਾ ਸਫਰ ਕਰਕੇ ਆਪਣੇ ਮੰਜ਼ਿਲਾਂ ਵੱਲ ਵਧਣਗੇ। ਉਹਨਾਂ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸੂਬੇ ਦੇ ਵਿਕਾਸ ਨੂੰ ਚਾਰ ਚੰਦ ਲੱਗ ਰਹੇ ਹਨ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਇਸ ਸਰਕਾਰ ਵੱਲੋਂ ਹੁਣ ਤੱਕ ਕਈ ਅਹਿਮ ਪ੍ਰੋਜੈਕਟ ਲਿਆ ਕੇ ਸੂਬੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਹਲਕਾ ਖੇਮਕਰਨ ਵਿੱਚ ਸੜਕਾਂ ਤੇ ਨਿਰਮਾਣ ਦੇ ਨਾਲ ਨਾਲ ਪੀਣ ਲਈ ਸਾਫ ਸੁਥਰੇ ਪਾਣੀ ਲਈ ਆਰੋ ਸਿਸਟਮ, ਇੰਟਰਲੋਕ ਟਾਈਲਾਂ ਨਾਲ ਗਲੀਆਂ ਦਾ ਨਿਰਮਾਣ, ਸਟਰੀਟ ਲਾਈਟਾਂ ਆਦ ਲਗਵਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਅਤੇ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਬੇਹਦ ਖੁਸ਼ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਗਰਾਂਟਾਂ ਲਿਆ ਕੇ ਹਲਕੇ ਵਿੱਚ ਵਿਕਾਸ ਕਾਰਜ ਆਰੰਭ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਕੋਈ ਮੁਸ਼ਕਿਲ ਆਉਣ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਗੁਰਮੀਤ ਕੌਰ ਮਲਕੀਤ ਸਿੰਘ ਹਰ ਪ੍ਰਤਾਪ ਸਿੰਘ ਚਰਨਾਮ ਸਿੰਘ ਸੁਖਦੇਵ ਸਿੰਘ ਸਤਨਾਮ ਸਿੰਘ ਕਾਬਲ ਸਿੰਘ ਨਛੱਤਰ ਸਿੰਘ ਜੋਗਾ ਸਿੰਘ ਗੁਰਦੇਵ ਸਿੰਘ ਦਰਸ਼ਨ ਸਿੰਘ ਸਾਹਿਬ ਸਿੰਘ ਸੁਖਪਾਲ ਸਿੰਘ ਗੁਰਮੇਲ ਸਿੰਘ ਸਤਨਾਮ ਸਿੰਘ ਫੌਜੀ ਰਣਜੀਤ ਸਿੰਘ ਨੰਬਰਦਾਰ ਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।