ਗੁਲਾਲੀਪੁਰ ਵਿੱਚ ਅਕਾਲੀ ਦਲ ਦੀ ਵਰਕਰ ਮਿਲਣੀ
- ਰਾਜਨੀਤੀ
- 24 Mar, 2026 02:36 PM (Asia/Kolkata)
ਬ੍ਰਹਮਪੁਰਾ ਪਰਿਵਾਰ ਦੇ ਵਿਕਾਸੀ ਯੋਗਦਾਨ ਦੀ ਕੀਤੀ ਸਰਾਹਨਾ
2027 ਵਿੱਚ ਬਣੇਗੀ ਅਕਾਲੀ ਦਲ ਦੀ ਸਰਕਾਰ– ਬ੍ਰਹਮਪੁਰਾ,ਸ਼ੇਖ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,24 ਮਾਰਚ
ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਗੁਲਾਲੀਪੁਰ ਵਿਖੇ ਸਾਬਕਾ ਸਰਪੰਚ ਨਿੰਦਰ ਸਿੰਘ ਗੁਲਾਲੀਪੁਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮਿਲਣੀ ਆਯੋਜਿਤ ਕੀਤੀ ਗਈ। ਇਸ ਮਿਲਣੀ ਵਿੱਚ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਸ ਮੌਕੇ ਸਰਪੰਚ ਦਿਲਬਾਗ਼ ਸਿੰਘ ਗੁਲਾਲੀਪੁਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬ੍ਰਹਮਪੁਰਾ ਪਰਿਵਾਰ ਦਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਨੂੰ ਵਿਕਾਸ ਦੇ ਰਸਤੇ ‘ਤੇ ਲੈ ਕੇ ਜਾਣ ਵਿੱਚ ਬੇਮਿਸਾਲ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਮੇਸ਼ਾ ਇਸ ਪਰਿਵਾਰ ਵੱਲੋਂ ਮਿਲੀਆਂ ਸਹੂਲਤਾਂ ਅਤੇ ਕੀਤੇ ਕੰਮ ਯਾਦ ਰਹਿਣਗੇ।ਇਸ ਮੌਕੇ ਸੰਬੋਧਨ ਕਰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹੀ ਸੰਗਠਨ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਉਹਨਾਂ ਦੀ ਮਹਿਨਤ ਨਾਲ ਹੀ ਜਿੱਤ ਯਕੀਨੀ ਬਣਦੀ ਹੈ।ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ,ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਜਾ ਸਕੇ।ਇਸ ਮੌਕੇ ਅਜੇਪਾਲ ਸਿੰਘ ਦੇ ਗ੍ਰਹਿ ਵਿਖੇ ਸਰਪੰਚ ਦਿਲਬਾਗ ਸਿੰਘ,ਸਰਪੰਚ ਸੁਖਵਿੰਦਰ ਸਿੰਘ, ਤਰਸੇਮ ਸਿੰਘ, ਮੰਗਲ ਸਿੰਘ, ਰਣਜੀਤ ਸਿੰਘ,ਜਸਬੀਰ ਸਿੰਘ,ਗੁਰਪ੍ਰੀਤ ਸਿੰਘ,ਸਰਵਣ ਸਿੰਘ, ਰਣਜੀਤ ਸਿੰਘ ਰਾਣਾ ਸਰਪੰਚ ਮੰਮਣਕੇ,ਬਲਕਾਰ ਸਿੰਘ, ਗੁਰਵਰਿਆਮ ਸਿੰਘ,ਵਿੱਕੀ ਆਦਿ ਹੋਰ ਵਰਕਰ ਹਾਜ਼ਰ ਸਨ।
Leave a Reply