ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਸਿਲੀਗੁੜੀ ਦੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗ ਹੋਈ
- ਧਾਰਮਿਕ/ਰਾਜਨੀਤੀ
- 22 Feb,2025

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਸਿਲੀਗੁੜੀ ਦੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗ ਹੋਈ
ਨਜ਼ਰਾਨਾ ਟਾਈਮਜ ਬਿਊਰੋ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਹੋਏ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ੩੫੦ ਸਾਲਾਂ ਸ਼ਹੀਦੀ ਗੁਰਪੁਰਬ ਅਤੇ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਸ਼ਹੀਦੀ ਸ਼ਤਾਬਦੀ ਸਮਾਗਮ ਅਤੇ , ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ੩੫੦ ਸਾਲਾਂ ਗੁਰਤਾਗੱਦੀ ਗੁਰਪੁਰਬ (ਸ਼ਤਾਬਦੀ) ਸਬੰਧੀ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਧੋਬੜੀ ਸਾਹਿਬ ਤੋਂ ਵਿਸਾਲ ਨਗਰ ਕੀਰਤਨ ਆਰੰਭ ਕਰਕੇ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਕਰਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਸਰਦਾਰ ਜਗਮੋਹਨ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ ਅਤੇ ਗੁਰਦੁਆਰਾ ਸਾਹਿਬ ਦੇ ਮੈਂਬਰਾਂ ਨਾਲ ਕੀਤੀ ।ਮੀਟਿੰਗ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ ਇੰਚਾਰਜ ਸ਼ਤਾਬਦੀਆਂ ਬਲਦੇਵ ਸਿੰਘ ਜੀ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਭਾਈ ਬਲਦੇਵ ਸਿੰਘ ਇੰਚਾਰਜ ਸਿੱਖ ਮਿਸ਼ਨ ਮੱਧ ਪ੍ਰਦੇਸ਼ ਹਾਜ਼ਰ ਸਨ ।ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਲੀਗੁੜੀ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨ ਦਾ ਵਿਸ਼ਵਾਸ ਦਿਵਾਇਆਂ ਅਤੇ ਮਾਲਦਾ ਤੱਕ ਨਗਰ ਕੀਰਤਨ ਦਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਲਈ ।
Posted By:

Leave a Reply