ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ

ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀਕਲਾ ਅਤੇ ਸੁੱਖ-ਸ਼ਾਂਤੀ ਲਈ ਕੀਤੀ ਅਰਦਾਸ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ, 3 ਜੂਨ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ। ਜਿਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ,ਪੰਜਾਬ ਦੀ ਚੜ੍ਹਦੀਕਲਾ, ਇਲਾਕੇ ਦੀ ਖੁਸ਼ਹਾਲੀ ਅਤੇ ਸੁੱਖ-ਸ਼ਾਂਤੀ ਲਈ ਅਰਦਾਸ ਵੀ ਕੀਤੀ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਇਸ ਪਵਿੱਤਰ ਧਾਰਮਿਕ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਅਤੇ ਨਵੀਂ ਊਰਜਾ ਪ੍ਰਾਪਤ ਹੋਈ ਹੈ।ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਸਦਕਾ ਉਹ ਲੋਕਾਂ ਦੀ ਸੇਵਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਰਾਜਾ ਸਰਪੰਚ ਭੈਲ, ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਸੋਨੂੰ ਸਰਪੰਚ ਕਿਰਤੋਵਾਲ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ, ਗੁਰਵੇਲ ਸਿੰਘ ਫੌਜੀ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.