ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਐਨਐਸਐਸ ਯੂਨਿਟ ਵੱਲੋਂ ਵਿਸ਼ੇਸ਼ ਜਾਗਰੂਕਤਾ ਲੈਕਚਰ ਆਯੋਜਿਤ
- ਸੋਗ /ਦੁੱਖ ਦਾ ਪ੍ਰਗਟਾਵਾ
- 23 Sep,2025

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,23 ਸਤੰਬਰ
ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਐਨ.ਐਸ.ਐਸ ਯੂਨਿਟ ਵੱਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਲੈਕਚਰ ਆਯੋਜਿਤ ਕੀਤਾ ਗਿਆ।ਜਿਸਦਾ ਮਕਸਦ ਵਿਦਿਆਰਥੀਆਂ ਨੂੰ ਸਮਾਜਿਕ ਮੁੱਦਿਆਂ, ਨਾਗਰਿਕ ਅਧਿਕਾਰਾਂ ਅਤੇ ਵੱਖ-ਵੱਖ ਕਾਨੂੰਨਾਂ ਅਤੇ ਪ੍ਰਕਿਰਿਆ ਬਾਰੇ ਜਾਣਕਾਰੀ ਦੇਣਾ ਸੀ। ਇਸ ਸਮਾਗਮ ਵਿੱਚ ਕਰਮ ਸਿੰਘ (ਏ.ਐਸ.ਆਈ ਸਾਂਝ ਕੇਂਦਰ) ਅਤੇ ਮੈਡਮ ਕੁਲਜੀਤ ਕੌਰ (ਇੰਚਾਰਜ ਮਹਿਲਾ ਮਿੱਤਰ,ਪੰਜਾਬ ਪੁਲਿਸ) ਮੁੱਖ ਵਕਤਾ ਵਜੋਂ ਸ਼ਾਮਿਲ ਹੋਏ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਐਨ.ਐਸ.ਐਸ ਕੋਆਰਡੀਨੇਟਰ ਪ੍ਰੋ.ਹਿੰਮਤ ਸਿੰਘ ਵੱਲੋਂ ਕੀਤੀ ਗਈ।ਉਨ੍ਹਾਂ ਨੇ ਮਹਿਮਾਨਾਂ ਨੂੰ ਕਾਲਜ ਪਹੁੰਚਣ 'ਤੇ ਜੀ ਆਇਆਂ ਕਿਹਾ ਅਤੇ ਐਨਐਸਐਸ ਯੂਨਿਟ ਵੱਲੋਂ ਚਲਾਏ ਜਾ ਰਹੇ ਸਮਾਜ-ਸੇਵੀ ਕੰਮਾਂ ਬਾਰੇ ਜਾਣੂ ਕਰਵਾਇਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਆਏ ਹੋਏ ਵਕਤਾਵਾਂ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਸਮਾਜ ਵਿਚ ਵਧ ਰਹੀਆਂ ਸਮੱਸਿਆਵਾਂ,ਜਿਵੇਂ ਕਿ ਨਸ਼ਾ,ਨਾਰੀ ਉੱਤੇ ਹੋ ਰਹੇ ਅਤਿਆਚਾਰ, ਆਨਲਾਈਨ ਜੁਰਮ ਅਤੇ ਨਾਗਰਿਕ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਲੋਕ-ਸਹਿਯੋਗੀ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ 'ਤੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ. ਜਗਜੀਤ ਸਿੰਘ ਵੱਲੋਂ ਧੰਨਵਾਦੀ ਸ਼ਬਦ ਪੇਸ਼ ਕੀਤੇ ਗਏ।ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਪੰਜਾਬ ਪੁਲਿਸ ਦੀ ਟੀਮ, ਕਾਲਜ ਪ੍ਰਬੰਧਨ, ਸਟਾਫ ਅਤੇ ਐਨਐਸਐਸ ਵਲੰਟੀਅਰਜ਼ ਦਾ ਇਸ ਉਚੇਰੇ ਉਦੇਸ਼ ਵਾਲੇ ਸਮਾਗਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਕਾਲਜ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਨੇ ਕਿਹਾ ਕਿ ਇਹ ਲੈਕਚਰ ਨਾ ਸਿਰਫ ਵਿਦਿਆਰਥੀਆਂ ਲਈ ਸਿੱਖਣਯੋਗ ਰਿਹਾ,ਸਗੋਂ ਉਨ੍ਹਾਂ ਦੇ ਅੰਦਰ ਜਾਗਰੂਕਤਾ ਅਤੇ ਆਤਮ-ਭਰੋਸੇ ਦੀ ਭਾਵਨਾ ਨੂੰ ਵੀ ਮਜ਼ਬੂਤ ਬਣਾਉਣ ਵਾਲਾ ਸਾਬਤ ਹੋਇਆ।
Posted By:

Leave a Reply