ਸਕੂਲਾਂ ਵਿੱਚ ਨਸ਼ਾ ਮੁਕਤੀ ਕੋਰਸ ਲਾਗੂ, ਭਗਵੰਤ ਮਾਨ ਨੇ ਐਲਾਨ ਕੀਤਾ ਵੱਡਾ ਫੈਸਲਾ
- ਸਿੱਖਿਆ/ਵਿਗਿਆਨ
- 28 Feb,2025

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਕੂਲੀ ਸਿਲੇਬਸ ਵਿੱਚ ਨਵਾਂ ਵਿਸ਼ਾ ਸ਼ਾਮਲ ਕਰਨ ਦਾ ਕੀਤਾ ਵੱਡਾ ਐਲਾਨ
ਚੰਡੀਗੜ੍ਹ 28 ਫਰਵਰੀ ,ਸੋਧ ਸਿੰਘ ਬਾਜ਼
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਕੂਲਾਂ ਵਿੱਚ ਨਸ਼ੇ ਦੀ ਸਮੱਸਿਆ ਵਿਰੁੱਧ ਇੱਕ ਨਵਾਂ ਕੋਰਸ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਕੇਸ ਲਗਾਤਾਰ ਵਧ ਰਹੇ ਹਨ, ਅਤੇ ਹਰ ਰੋਜ਼ ਨੌਜਵਾਨਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀ ਹੈ।
ਇਸ ਸੰਕਟ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਸਕੂਲੀ ਸਿਲੇਬਸ ਵਿੱਚ ਇੱਕ ਨਵਾਂ ਵਿਸ਼ਾ ਸ਼ਾਮਲ ਕਰਨ ਦੀ ਯੋਜਨਾ ਬਣਾਈ ਹੈ, ਜੋ ਵਿਦਿਆਰਥੀਆਂ ਨੂੰ ਨਸ਼ੇ ਦੇ ਨੁਕਸਾਨਾਂ ਬਾਰੇ ਜਾਣਕਾਰੀ ਦੇਵੇਗਾ ਅਤੇ ਉਨ੍ਹਾਂ ਨੂੰ ਇਸ ਤੋਂ ਬਚਣ ਲਈ ਜਾਗਰੂਕ ਕਰੇਗਾ।
ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਸ ਕੋਰਸ ਨੂੰ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹਰੇਕ ਮੌਤ ਦੇ ਮਾਮਲੇ ਵਿੱਚ ਮੁੱਖ ਮੰਤਰੀ ਰਾਹਤ ਫੰਡ ਤੋਂ ਢੁਕਵੀਂ ਰਾਹਤ ਮੁਹੱਈਆ ਕਰਵਾਈ ਜਾਵੇ।
ਇਹ ਵੱਡਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਹੋਈ ਮੀਟਿੰਗ ਦੌਰਾਨ ਕੀਤਾ।
SEO Title:
Posted By:

Leave a Reply