Nazrana Times

ਪੰਜਾਬੀ

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

27 Nov, 2025 11:40 PM

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,27 ਨਵੰਬਰ 
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਕਾਲਜ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਅਗਵਾਈ ਵਿਚ ਧਰਮ ਅਧਿਐਨ ਅਤੇ ਇਤਿਹਾਸ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ,ਭਾਈ ਮਤੀ ਦਾਸ ਜੀ,ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਬਾਣੀ ਦੇ ਪਾਠ ਕੀਤੇ ਅਤੇ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਗਾਇਨ ਕੀਤਾ ਗਿਆ।ਇਸ ਮੌਕੇ ਕਾਲਜ ਵਿਦਿਆਰਥਣ ਹਰਮਨ ਜੋਤ ਕੌਰ ਨੇ ਗੁਰੂ ਸਾਹਿਬ ਜੀ ਦੇ ਸਮੁੱਚੇ ਜੀਵਨ 'ਤੇ ਝਾਤ ਪਾਈ।ਕੋਮਲਪ੍ਰੀਤ ਕੌਰ ਨੇ ਗੁਰੂ ਸਾਹਿਬ ਜੀ ਤੇ ਸਿੱਖਾਂ ਦੀ ਲਾਸਾਨੀ ਸ਼ਹਾਦਤ ਤੇ ਕਵਿਤਾ ਉਚਾਰਨ ਕੀਤਾ।ਕਾਲਜ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਦੀ ਪੇਸ਼ਕਾਰੀ ਵੀ ਕੀਤੀ ਗਈ।ਧਾਰਮਿਕ ਅਧਿਆਪਕ ਬੀਬੀ ਕਿਰਨਜੀਤ ਕੌਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਸਾਨੂੰ ਸਭ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚਲਦਿਆਂ ਉਹਨਾਂ ਦੀ ਗੁਰਬਾਣੀ ਤੋਂ ਸੇਧ ਲੈ ਕੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦੌਰਾਨ ਸਮੂਹ ਸਟਾਫ ਦੇ ਵਿਦਿਆਰਥੀ ਹਾਜ਼ਰ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #