Nazrana Times

ਪੰਜਾਬੀ

ਏ.ਆਈ ਦੀ ਸਾਰਥਿਕ ਵਰਤੋਂ ਲਈ ਸਰਕਾਰ ਨੂੰ ਠੋਸ ਨੀਤੀ ਬਣਾਉਣ ਦੀ ਲੋੜ-ਪ੍ਰਿੰਸੀਪਲ ਡਾ.ਗਿੱਲ

29 Sep, 2025 01:44 AM

ਰਾਕੇਸ਼ ਨਈਅਰ
 

ਚੋਹਲਾ ਸਾਹਿਬ/ਤਰਨਤਾਰਨ,28 ਸਤੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,[FACTBOX]ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਵੱਲੋਂ ਪਿਛਲੇ ਦਿਨੀਂ ਕੁਝ ਸਿੱਖ ਤੇ ਪੰਜਾਬ ਵਿਰੋਧੀ ਅਨਸਰਾਂ ਵੱਲੋਂ ਇਕ ਵੀਡੀਓ ਜਾਰੀ ਕਰਕੇ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੀ ਹਜ਼ੂਰੀ ਵਿਚੋਂ ਤਸਵੀਰਾਂ ਨੂੰ ਐਡਿਟ ਕਰਕੇ ਏਆਈ ਦੀ ਵਰਤੋਂ ਕਰਦਿਆਂ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ ਕੀਤੀ ਗਈ ਸੀ,ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਏਆਈ ਦੀ ਸਾਰਥਿਕ ਵਰਤੋਂ ਲਈ ਕਾਨੂੰਨ ਬਣਾਏ ਜਾਣ ਤਾਂ ਕਿ ਭਵਿੱਖ ਵਿੱਚ ਕਿਸੇ ਵੀ ਕਿਸਮ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।ਸ.ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸਕੱਤਰ ਵਿਦਿਆ ਐਸਜੀਪੀਸੀ ਸੁਖਮਿੰਦਰ ਸਿੰਘ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ.ਗੁਰਬਚਨ ਸਿੰਘ ਕਰਮੂਵਾਲਾ ਵੱਲੋਂ ਵੀ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਲਈ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #