Nazrana Times

ਪੰਜਾਬੀ

ਪੰਜਾਬ ਸੁਨਹਿਰੀ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ (ਸ਼੍ਰੀ ਅਨੰਦਪੁਰ ਸਾਹਿਬ) ਪਾਰਟੀ ਨੇ ਵਿਧਾਨ ਸਭਾ ਚੋਣਾਂ-2027 ਲਈ ਕੀਤਾ ਪੰਜਾਬ ਦੇ ਹੱਕਾਂ, ਇਨਸਾਫ ਅਤੇ ਵਿਕਾਸ ਦਾ ਏਜੰਡਾ ਤਿਆਰ : ਸੂਬਾ ਜ. ਸਕੱਤਰ ਗੁਰਦਰਸ਼ਨ ਸਿੰਘ ਮਜਾਤੜੀ...

17 Nov, 2026 06:35 PM

ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ, ਬਹਿਬਲ ਕਲਾਂ, ਬਰਗਾੜੀ ਅਤੇ ਨਕੋਦਰ ਗੋਲੀ ਕਾਂਡ ਦਾ ਇਨਸਾਫ, ਨਸ਼ਾ ਮੁਕਤ ਪੰਜਾਬ, ਉੱਚ ਪੱਧਰੀ ਸਿੱਖਿਆ, ਸਿਹਤ ਸਹੂਲਤਾਂ, ਨੌਜਵਾਨਾਂ ਲਈ ਰੁਜ਼ਗਾਰ ਅਤੇ ਕਿਸਾਨਾਂ ਲਈ ਐਮਐਸਪੀ ਪਾਰਟੀ ਦੇ ਮੁੱਖ ਜਿ਼ਿੰਮੇਵਾਰੀਆ... 

ਚੰਡੀਗੜ੍ਹ 15 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੇੜੇ ਸਥਿਤ ਹਲਕਾ ਮੋਹਾਲੀ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਪਛਾਣ ਬਣਾ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅੰਨੰਦਪੁਰ ਸਾਹਿਬ ਇਸ ਵਾਰ ਪੰਜਾਬ ਚ ਵੱਡੇ ਪੱਧਰ ਤੇ ਚੋਣਾਂ ਲੜਨ ਦਾ ਹੀ ਸਰਗਰਮ ਹੈ। ਇੱਥੇ ਜਾਰੀ ਪ੍ਰੈਸ ਨੋਟ ਵਿੱਚ ਸੂਬਾ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਮਜਾਤੜੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਸਾਹਮਣੇ ਪੰਜਾਬ ਦੇ ਹੱਕਾਂ, ਇਨਸਾਫ ਅਤੇ ਵਿਕਾਸ ਦਾ ਏਜੰਡਾ ਪੰਜਾਬ ਦੇ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ। ਪਾਰਟੀ ਦਾ ਕਹਿਣਾ ਹੈ ਕਿ ਸਵਾਰਥੀ ਰਾਜਨੀਤਿਕ ਪਾਰਟੀਆਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਬਟੋਰ ਲਈਆਂ ਜਾਂਦੀਆਂ ਹਨ ਅਤੇ ਮਗਰੋਂ ਸੱਤਾ ਚ ਆ ਕੇ ਲੋਕਾਂ ਨੂੰ ਲੁੱਟਣ ਦੀਆਂ ਵੀ ਹੁੰਦੀਆਂ ਬਣਾ ਕੇ ਆਰਥਿਕ ਪੱਖੋਂ ਲੁੱਟਣ ਲਈ ਗੁਮਰਾਹ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਸਿਰਫ ਚੋਣਾਂ ਵੇਲੇ ਕੀਤੇ ਜਾਣ ਵਾਲੇ ਵਾਅਦਿਆਂ ਦੇ ਨਹੀਂ ਸਗੋਂ ਜਮੀਨੀ ਪੱਧਰ ਤੇ ਇਨਸਾਫ ਰੁਜਗਾਰ ਸਿੱਖਿਆ ਸਿਹਤ ਅਤੇ ਲੋਕਾਂ ਦੀ ਜਿੰਦਗੀ ਵਿੱਚ ਅਸਲ ਤਬਦੀਲੀ ਦੀ ਲੋੜ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਪਾਰਟੀ ਦਾ ਕਾਫਲਾ ਦਿਨੋ ਦਿਨ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਵਧ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਦੀ ਵਿਚਾਰਧਾਰਾ ਨਾਲ ਜੁੜ ਰਹੇ ਹਨ। ਪਾਰਟੀ ਅਨੁਸਾਰ ਉਸ ਦਾ ਮੁੱਖ ਮਕਸਦ ਪੰਜਾਬ ਦੀ ਪੰਥਕ ਪਛਾਣ, ਪੰਜਾਬ ਦੇ ਹੱਕਾਂ ਅਤੇ ਆਮ ਲੋਕਾਂ ਦੀ ਸਮੱਸਿਆਵਾਂ ਨੂੰ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣਾ ਹੈ। ਉਹਨਾਂ ਨੇ ਦੱਸਿਆ ਕਿ ਹੁਣ ਦੇਸ਼ ਦੀ ਆਜ਼ਾਦੀ 1947 ਤੋਂ ਬਾਅਦ ਜਿੰਨੀਆਂ ਵੀ ਸਰਕਾਰਾਂ ਪੰਜਾਬ ਦੇ ਵਿੱਚ ਆਈਆਂ ਹਨ ਉਹਨਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ ਗਿਆ ਇਥੋਂ ਤੱਕ ਕਿ ਪੰਜਾਬ ਚ ਧਾਰਮਿਕ ਸਥਾਨਾਂ ਤੇ ਹਮਲੇ ਕਰਕੇ ਵੀ ਲੋਕਾਂ ਨੂੰ ਡਰਾਤਮਕਾ ਕੇ ਗੁਲਾਮ ਰੱਖਣ ਦੀ ਕੋਸ਼ਿਸ਼ਾਂ ਅੱਜ ਵੀ ਜਾਰੀ ਹਨ। ਜਿਨਾਂ ਦਾ ਕਿਸੇ ਵੀ ਸਰਕਾਰ ਵੱਲੋਂ ਇਨਸਾਫ ਨਹੀਂ ਦਿੱਤਾ ਗਿਆ ਬੇਸ਼ੱਕ ਇਹ ਮਾਮਲੇ ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਬਰਗਾੜੀ, ਮੈਂ ਬਿਲਕੁਲ ਅਤੇ ਨਕੋਦਰ ਗੋਲੀ ਕਾਂਡ ਜਾਂ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕੌਂਕ ਜਾਂ ਹੋਰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ 25 ਦੇ ਕਰੀਬ ਨੌਜਵਾਨਾਂ ਦੀਆਂ ਸ਼ਹੀਦੀਆਂ ਨਾਲ ਸੰਬੰਧਿਤ ਹਨ। ਪਰੰਤੂ ਇਨਸਾਫ ਕਿਸੇ ਨਹੀਂ ਮਿਲਿਆ ਜਦੋਂ ਕਿ ਪੰਜਾਬ ਦੇ ਇਤਿਹਾਸ ਦੇ ਵਿੱਚ ਇਹ ਮਾਮਲੇ ਬੇਹੱਦ ਹੱਦ ਸੰਵੇਦਨਸ਼ੀਲ ਹਨ ਪ੍ਰੰਤੂ ਅੱਜ ਤੱਕ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਸਰਕਾਰਾਂ ਤੋਂ ਲੈ ਕੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਇਹਨਾਂ ਮਾਮਲਿਆਂ ਵਿੱਚ ਇਨਸਾਫ ਦੀ ਉਡੀਕ ਕਰ ਰਹੇ ਲੋਕਾਂ ਦੀਆਂ ਆਸਾਂ ਪੂਰੀਆਂ ਨਹੀਂ ਹੋਈਆਂ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਪਾਰਟੀ ਦਾ ਵਾਅਦਾ ਹੈ ਕਿ ਸਰਕਾਰ ਬਣਨ 'ਤੇ ਇਹਨਾਂ ਮਾਮਲਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਕੇ ਦਹਾਕਿਆ ਤੋ ਹੋ ਰਹੇ ਤਸ਼ੱਦਦ ਢਾਹੁਣ, ਝੂਠੇ ਪੁਲਿਸ ਮੁਕਾਬਲੇ ਅਤੇ ਲੁੱਟ ਕਸੁੱਟ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਦੇ ਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿੱਤਾ ਜਾਵੇਗਾ। ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਜਾਂਚ ਜਵਾਬਦੇਹੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਠੋਸ ਕਦਮ ਚੁੱਕੇ ਜਾਣਗੇ। ਇਹਨਾਂ ਤੋਂ ਇਲਾਵਾ ਮੁਫਤ ਕੁਝ ਸਿੱਖਿਆ ਅਤੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਰਾਹੀਂ ਸਭ ਤੋਂ ਵੱਧ ਤਰਜੀਹ ਦਿੰਦਿਆਂ ਪਾਰਟੀ ਨੇ ਆਪਣੇ 2027 ਦੇ ਏਜੰਡਿਆਂ ਵਿੱਚ ਸਿੱਖਿਆ ਅਤੇ ਸਿਹਤ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਹੈ। ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੇ ਬੱਚਿਆਂ ਨੂੰ ਮੁਫਤ ਅਤੇ ਮਿਆਰੀ ਸਿੱਖਿਆ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ। ਉੱਚ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਰੁਜ਼ਗਾਰ ਨਾਲ ਜੋੜਿਆ ਜਾਵੇਗਾ। ਧੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਜਾਣਗੀਆਂ। ਸਿਹਤ ਦੇ ਖੇਤਰ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਤੇ ਸਟਾਫ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ। ਸਰਕਾਰ ਦੀ ਹਸਪਤਾਲਾਂ ਵਿੱਚ ਮੁਫਤ ਅਤੇ ਮਿਆਰੀ ਇਲਾਜ ਦੀਆਂ ਸਹੂਲਤਾਂ ਵਧਾਈਆਂ ਜਾਣਗੀਆਂ। ਪਿੰਡਾਂ ਵਿੱਚ ਸਿਹਤ ਕੇਂਦਰਾਂ ਨੂੰ ਮਜਬੂਤ ਕੀਤਾ ਜਾਵੇਗਾ। ਗਰੀਬਾਂ ਨੂੰ ਮਹਿੰਗੇ ਨਿੱਜੀ ਇਲਾਜ ਦੇ ਬੋਝ ਤੋਂ ਰਾਹਤ ਦੇਣ ਲਈ ਸਿਹਤ ਸੁਰੱਖਿਆ ਯੋਜਨਾਵਾਂ ਬਣਾਈਆਂ ਜਾਣਗੀਆਂ। ਨਸ਼ਾ ਪੀੜਿਤ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਵੇ ਲਈ ਵਿਸ਼ੇਸ਼ ਕੇਂਦਰ ਸਥਾਪਿਤ ਕਰਨ ਦੀ ਨੀਤੀ ਬਣਾਈ ਜਾਵੇਗੀ। 2027 ਲਈ ਪੰਜਾਬ ਦੇ ਵਿਕਾਸ ਦਾ ਵੱਡਾ ਏਜੰਡਾ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਸਾਹਮਣੇ ਹੇਠ ਲਿਖੀਆਂ ਮੁੱਖ ਤਰਜੀਹਾਂ ਰੱਖੀਆਂ ਗਈਆਂ ਹਨ। 1 ਨਸ਼ਾ ਮੁਕਤ ਪੰਜਾਬ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖਤ ਕਾਰਵਾਈ ਅਤੇ ਨੌਜਵਾਨਾਂ ਦਾ ਮੁੜ ਵਸੇਵਾ।

2. ਬੇਰੁਜ਼ਗਾਰੀ ਦਾ ਖਾਤਮਾ ਨੌਜਵਾਨਾਂ ਲਈ ਸਰਕਾਰੀ ਅਤੇ ਨਿਜੀ ਖੇਤਰ ਵਿੱਚ ਰੁਜ਼ਗਾਰ ਦੇ ਮੌਕੇਦੇਣਾ। 3. ਕੱਚੇ ਮੁਲਾਜ਼ਮ ਪੱਕੇ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਨੀਤੀ ਤੈਅ ਕਰਨਾ। 4. ਬੁੜਾਪਾ ਪੈਨਸ਼ਨ 5000 ਰੁਪਏ ਬਜ਼ੁਰਗਾਂ ਨੂੰ ਸਨਮਾਨਜਨਕ ਜੀਵਨ ਦੇਣ ਲਈ ਮਹੀਨਾਵਰ ਪੈਨਸ਼ਨ ਵਿੱਚ ਵਾਧਾਕਰਨਾ। 5,।ਕਿਸਾਨਾਂ ਨੂੰ ਐਮਐਸਪੀ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਠੋਸ ਪ੍ਰਬੰਧ ਕਰਨਾ। 6. ਗੰਨੇ ਦਾ ਭਾ 800 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸਤਕਾਰਾਂ ਨੂੰ ਉਚਿਤ ਮਿਹਨਤ ਦਾ ਮੁੱਲ ਦੇਣਾ। 7. ਸਿੱਖਿਆ ਅਤੇ ਸੁਧਾਰ ਹਰ ਬੱਚੇ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਦਾ ਪ੍ਰਬੰਧ ਕਰਨਾ। 8. ਹਰ ਪਿੰਡ ਅਤੇ ਸ਼ਹਿਰ ਵਿੱਚ ਬੇਹਤਰ ਸਰਕਾਰੀ ਸਿਹਤ ਸੇਵਾਵਾਂ ਅਤੇ 9. ਕਿਸਾਨਾਂ ਅਤੇ ਮਜ਼ਦੂਰਾਂ ਦੀ ਖੁਸ਼ਹਾਲੀ ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ਨੂੰ ਮਜਬੂਤ ਕਰਨਾ ਮੁੱਖ ਤੌਰ ਤੇ ਪਾਰਟੀ ਦੇ ਏਜੰਡੇ ਵਿੱਚ ਸ਼ਾਮਿਲ ਹਨ। ਉਹਨਾਂ ਪੰਜਾਬ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਪਾਰਟੀ ਨਾਲ ਜੁੜਨ ਦੀ ਅਪੀਲ ਕਰਦਿਆਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾ, ਮਾਤਾਵਾਂ-ਭੈਣਾਂ ਅਤੇ ਬਜ਼ੁਰਗਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਮੁਹਿੰਮ ਦਾ ਹਿੱਸਾ ਬਣਨ। ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਬਚਾਉਣ ਲਈ ਹੁਣ ਇੱਕ ਅਜਿਹੀ ਰਾਜਨੀਤਿਕ ਸੋਚ ਦੀ ਲੋੜ ਹੈ ਜੋ ਸੱਤਾ ਨੂੰ ਕੁਰਸੀ ਨਹੀਂ ਸਗੋਂ ਲੋਕਾਂ ਦੀ ਸੇਵਾ ਦਾ ਸਾਧਨ ਸਮਝੇ। ਪੰਜਾਬ ਦੇ ਧਾਰਮਿਕ, ਸਮਾਜਿਕ ਆਰਥਿਕ ਅਤੇ ਸਭਿਆਚਾਰਕ ਹੱਕਾਂ ਦੀ ਰਾਖੀ ਕਰਨਾ ਹੀ ਪਾਰਟੀ ਦੀ ਮੁੱਖ ਤਰਜੀਹ ਰਹੇਗੀ। ਪਾਰਟੀ ਦਾ ਨਾਅਰਾ ਹੈ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ। ਕਿਸਾਨਾਂ ਨੂੰ ਖੁਸ਼ਹਾਲ ਕਰਨਾ ਹੈ ਬਜ਼ੁਰਗਾਂ ਨੂੰ ਸਨਮਾਨ ਦੇਣਾ ਹੈ। ਹਰ ਪੰਜਾਬੀ ਨੂੰ ਇਨਸਾਫ ਦੇਣਾ ਹੈ। ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਪਾਰਟੀ ਨੂੰ ਸਤ੍ਹਾ 'ਚ ਲਿਆਓ ਪੰਜਾਬ ਬਚਾਓ...

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News