ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਕਮਰਸ ਵਿਭਾਗ ਵਲੋਂ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇ
- ਸਿੱਖਿਆ/ਵਿਗਿਆਨ
- 25 Sep,2025

ਮੁਕਾਬਲਿਆਂ ਦਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਹੁੰਦਾ ਅਹਿਮ ਯੋਗਦਾਨ-ਪ੍ਰਿੰ.ਡਾ.ਹਰਮਨਦੀਪ ਸਿੰਘ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,25 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾਕਟਰ ਹਰਮਨਦੀਪ ਸਿੰਘ ਦੀ ਅਗਵਾਈ ਵਿੱਚ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਕੁਇਜ਼ ਮੁਕਾਬਲੇ ਵਿਚ ਕਾਲਜ ਦੇ ਵਿਦਿਆਰਥੀ ਗੁਰਸ਼ਰਨ ਸਿੰਘ, ਲਵਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ।ਦੂਜਾ ਸਥਾਨ ਵੀਰਪਾਲ ਕੌਰ, ਪਵਨਦੀਪ ਕੌਰ ਅਤੇ ਮਹਿਕਦੀਪ ਕੌਰ ਦੀ ਟੀਮ ਨੇ ਪ੍ਰਾਪਤ ਕੀਤਾ।ਤੀਜਾ ਸਥਾਨ ਜਸਮੀਤ ਕੌਰ, ਮਲਕਪ੍ਰੀਤ ਕੌਰ ਤੇ ਕਿਰਨਦੀਪ ਕੌਰ ਟੀਮ ਨੇ ਪ੍ਰਾਪਤ ਕੀਤਾ।ਮਾਡਲ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਮਨਮੀਤ ਕੌਰ, ਪ੍ਰਭਜੀਤ ਕੌਰ, ਮਨਜਿੰਦਰ ਕੌਰ,ਅੰਮ੍ਰਿਤਪ੍ਰੀਤ ਕੌਰ ਤੇ ਸੁਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ।ਦੂਜਾ ਸਥਾਨ ਨਵਜੋਤ ਕੌਰ, ਦੀਆ ਤੇ ਹਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ ਨਵਜੋਤ ਕੌਰ,ਕਿਰਨਜੋਤ ਕੌਰ ਤੇ ਗੁਰਲੀਨ ਕੌਰ ਨੇ ਪ੍ਰਾਪਤ ਕੀਤਾ। ਪੋਸਟਰ ਮੁਕਾਬਲੇ ਵਿੱਚ ਨਵਜੋਤ ਕੌਰ, ਪਵਨਦੀਪ ਕੌਰ, ਸਿਮਰਨ ਕੌਰ ਤੇ ਹਰਪ੍ਰੀਤ ਕੌਰ ਨੇ ਭਾਗ ਲਿਆ।ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।ਇਸ ਮੌਕੇ ਕਾਮਰਸ ਵਿਭਾਗ ਦੇ ਸਾਰੇ ਪ੍ਰੋਫੈਸਰ ਸਹਿਬਾਨ ਹਾਜ਼ਰ ਸਨ।
Posted By:

Leave a Reply