ਵਿਧਾਇਕ ਦੇਵ ਮਾਨ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ‘ਚ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੰਮਾਂ ਦੇ ਉਦਘਾਟਨ ਕੀਤੇ

ਵਿਧਾਇਕ ਦੇਵ ਮਾਨ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ‘ਚ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੰਮਾਂ ਦੇ ਉਦਘਾਟਨ ਕੀਤੇ

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਨਾਭਾ ਅਧੀਨ ਆਉਂਦੇ ਸਾਰੇ ਸਕੂਲਾਂ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਇਆ- ਦੇਵ ਮਾਨ


ਪਟਿਆਲਾ/ਨਾਭਾ, 24 ਅਪ੍ਰੈਲ(ਵਿੱਰਕ)

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਨ ਸਭਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸਰਕਾਰੀ ਸਕੂਲਾਂ ਦੇ ਵਿੱਚ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ। ਉਨ੍ਹਾਂ ਨੇ ਸੀਨੀਅਰ ਸੈਕੈਂਡਰੀ ਸਕੂਲ ਮੱਲੇਵਾਲ ਵਿਖੇ 26 ਲੱਖ 40 ਹਜਾਰ, ਸਰਕਾਰੀ ਮਿਡਲ ਸਕੂਲ ਪੂਣੀਵਾਲ ਵਿਖੇ 7 ਲੱਖ 51ਹਜਾਰ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਸੁੱਧੇਵਾਲ ਵਿਖੇ 13 ਲੱਖ 48 ਹਜ਼ਾਰ ਰੁਪਏ ਦੇ ਕੰਮਾਂ ਦਾ ਉਦਘਾਟਨ ਕਰਨ ਕਿਹਾ ਕਿ ਅੱਜ ਦੀ ਕੁੱਲ ਰਾਸ਼ੀ ਤਕਰੀਬਨ 48 ਲੱਖ ਰੁਪਏ ਦੇ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ।

ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਲ 2022 ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਵਿੱਚ ਸਰਕਾਰ ਪੂਰੀ ਤਰ੍ਹਾਂ ਕਾਮਯਾਬ ਹੋਈ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਨਾਭਾ ਅਧੀਨ ਆਉਂਦੇ ਸਾਰੇ ਸਕੂਲਾਂ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਜਿਹੇ ਮਹੱਤਵਪੂਰਨ ਖੇਤਰਾਂ ਨੂੰ ਅਣਗੌਲੀ ਰੱਖਿਆ ਜਿਸ ਨਾਲ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਰਨ ਦੀ ਥਾਂ 'ਤੇ ਲਗਾਤਾਰ ਵਿਗੜਦੀ ਰਹੀ। ਉਹਨਾਂ ਨੇ ਕਿਹਾ ਕਿ ਜਿਹੜੇ ਸਿਆਸਤਦਾਨਾਂ ਨੇ ਖੁਦ ਕਦੇ ਕੁਝ ਨਹੀਂ ਸਵਾਰਿਆ ਉਹ ਗੁੰਮਰਾਹਕੁੰਨ ਬਿਆਨਾਂ ਤੋਂ ਬਾਜ ਆਉਣ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਦੀ ਅਣਦੇਖੀ ਦਾ ਖਮਿਆਜਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪਿਆ ਹੈ ਅਤੇ ਹੁਣ ਉਹੀ ਲੋਕ ਆਪਣੀਆਂ ਗਲਤੀਆਂ ਨੂੰ ਛਪਾਉਣ ਲਈ ਫੋਕੀ ਬਿਆਨਬਾਜੀ ਕਰ ਰਹੇ ਹਨ।

ਦੇਵ ਮਾਨ ਨੇ ਕਿਹਾ ਕਿ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਹਰ ਪੱਖੋਂ ਮਾਤ ਦੇ ਰਹੇ ਹਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੁਢਲੀਆਂ ਸਹੂਲਤਾਂ ਨੂੰ ਤਰਸਦੇ ਰਹੇ ਸਰਕਾਰੀ ਸਕੂਲਾਂ ਨੂੰ ਅੱਜ ਹਰ ਪੱਖੋਂ ਸਰਵੋਤਮ ਬਣਾਉਣ ਵਿੱਚ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕਰਨ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਸ ਮੌਕੇ ਸੁਰਿੰਦਰਪਾਲ ਸ਼ਰਮਾਂ ਚੇਅਰਮੈਨ, ਮਨਦੀਪ ਕੌਰ ਡੀ ਐਸ ਪੀ ਨਾਭਾ, ਜਸਵਿੰਦਰ ਸਿੰਘ ਐਸ ਐਚ ਓ ਭਾਦਸੋਂ, ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਭੱਟੀ ਐਸ ਐਚ ਓ ਕੋਤਵਾਲੀ ਨਾਭਾ, ਜਗਜੀਤ ਸਿੰਘ ਨੋਹਰਾ ਬੀਪੀਈਓ , ਜਤਿੰਦਰ ਕੌਰ ਇੰਚਾਰਜ ਮੱਲੇਵਾਲ ਸਕੂਲ , ਪ੍ਰਿੰਸੀਪਲ ਸਤਵਿੰਦਰ ਸਿੰਘ ਬਾਬਰ ਪੁਰ , ਗੁਰਪ੍ਰੀਤ ਸਿੰਘ ਮੱਲੇਵਾਲ , ਮਾਸਟਰ ਅਮਰੀਕ ਸਿੰਘ, ਤੇਜਿੰਦਰ ਸਿੰਘ ਖਹਿਰਾ , ਮਾਸਟਰ ਰਾਮ ਕ੍ਰਿਸ਼ਨ ਬਲਾਕ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ , ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ, ਨਵਜੋਤ ਸਿੰਘ ਪੂਨੀਆ, ਮਾਸਟਰ ਸਤਨਾਮ ਸਿੰਘ ਪਾਲੀਆ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਮੋਜੂਦ ਸਨ ।


Posted By: TAJEEMNOOR KAUR