ਪੰਜਾਬ ਦੇ ਕਿਸਾਨ ਆਮ ਆਦਮੀ ਪਾਰਟੀ ਤੋਂ ਖੁਸ਼-ਪੱਡਾ

ਪੰਜਾਬ ਦੇ ਕਿਸਾਨ ਆਮ ਆਦਮੀ ਪਾਰਟੀ ਤੋਂ ਖੁਸ਼-ਪੱਡਾ

ਕਿਹਾ-ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ

ਕਪੂਰਥਲਾ 18 ਅਗਸਤ ਗੌਰਵ ਮੜੀਆ 
ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵੱਲੋਂ ਕਪੂਰਥਲਾ ਹਲਕਾ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਦੌਰਾਨ ਹੋ ਰਹੇ ਭਾਰੀ ਇਕੱਠ ਇਹ ਦੱਸਦੇ ਹਨ ਕਿ ਕਿਸਾਨ ਵਰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਬਹੁਤ ਖੁਸ਼ ਹੈ।ਇਨ੍ਹਾਂ ਮੀਟਿੰਗ ਦੇ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਹ ਪਿਛਲੇ 80 ਸਾਲ ਤੋਂ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਦਿਨ ਦੇ ਮੌਕੇ ਅੱਠ ਘੰਟੇ ਨਰਵਿਗਨ ਬਿਜਲੀ ਦਿੱਤੀ ਜਾ ਰਹੀ ਹੈ ਜਦੋਂ ਕਿ ਦੂਜੀਆਂ ਸਰਕਾਰਾਂ ਵਿੱਚ ਹਮੇਸ਼ਾ ਵੱਡੇ ਵੱਡੇ ਕੱਟ ਲੱਗਦੇ ਸਨ ਅਤੇ ਬਿਜਲੀ ਵੀ ਰਾਤ ਨੂੰ ਆਉਂਦੀ ਸੀ ਜਿਸ ਨਾਲ ਕਿਸਾਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਇਸ ਮੌਕੇ ਤੇ ਆਪ ਆਗੂ ਸੁਖਵੰਤ ਸਿੰਘ ਪੱਡਾ ਨੇ ਸੰਬੋਧਨ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੋਚ ਹਰੇਕ ਵਰਗ ਨਾਲ ਖੜੇ ਹੋਣ ਅਤੇ ਹਰੇਕ ਵਰਗ ਦੀ ਮੁਸ਼ਕਿਲ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਮੁਸ਼ਕਲਾਂ ਹੱਲ ਕਰਨ ਲਈ ਹਮੇਸ਼ਾ ਤਿਆਰ ਰਹਿੰਦੀ ਹੈ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ ਜਿਸ ਨੇ ਹਮੇਸ਼ਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਪੱਖ ਦੀ ਗੱਲ ਕੀਤੀ ਹੈ।ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਜਦੋਂ ਵੀ ਕੋਈ ਫ਼ੈਸਲਾ ਲਿਆ ਹੈ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਹੀ ਲਿਆ ਹੈ ਚਾਹੇ ਉਹ ਨਹਿਰਾ ਦੇ ਪਾਣੀ ਨੂੰ ਕਿਸਾਨਾ ਦੇ ਖੇਤਾ ਤੱਕ ਪਹਿਚਾਣ ਦਾ ਹੋਵੇ ਭਾਵੇਂ ਨੌਜਵਾਨਾ ਨੂੰ ਨਸ਼ੇ ਤੋਂ ਬਚਾਉਣਾ ਦਾ ਹੋਵੇ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ।ਜੋ ਲੋਕ ਦੇ ਹਿੱਤ ਵਿੱਚ ਹੋਵੇਗਾ ਉਹੀ ਸਰਕਾਰ ਲਾਗੂ ਕਰੇਗੀ।ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਿਹਤ ਅਤੇ ਵਿਦਿਆ ਨੂੰ ਉੱਚਾ ਚੁੱਕਣ ਲਈ ਬਹੁਤ ਹੀ ਘੱਟ ਸਮੇਂ ਵਿੱਚ ਵਧੇਰੇ ਕਾਰਜ ਕੀਤੇ ਹਨ।ਉਹਨਾਂ ਆਖਿਆ ਕਿ ਪੰਜਾਬ ਤੋਂ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਅਤੇ ਨਹਿਰੀ ਪਾਣੀਆਂ ਨੂੰ ਯੋਜਨਾਬੱਧ ਢੰਗ ਨਾਲ ਪੰਜਾਬ ਦੇ ਹਰ ਖੇਤ ਤੱਕ ਪਹੁੰਚਣ ਦੇ ਨਿਰੰਤਰ ਯਤਨ ਜਾਰੀ ਹਨ।ਉਨ੍ਹਾ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਸੰਭਾਲਣ ਲਈ ਮੰਡੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਸੈਡ ਬਣਾਏ ਜਾ ਰਹੇ ਹਨ ਤਾਂ ਜੋ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨ ਅਤੇ ਮਜ਼ਦੂਰ ਵਿਰੋਧੀ ਨਹੀਂ ਸਗੋਂ ਕਿਸਾਨ ਅਤੇ ਮਜ਼ਦੂਰ ਹਿਤੈਸ਼ੀ ਪਾਰਟੀ ਹੈ।ਇਸ ਮੌਕੇ ਤੇ ਚੇਅਰਮੈਨ ਬਲਵਿੰਦਰ ਸਿੰਘ, ਮਸੀਹ ਭਾਈਚਾਰਾ ਚੇਅਰਮੈਨ ਮਲਕੀਤ ਸਿੰਘ, ਬਲਾਕ ਪ੍ਰਧਾਨ ਅਵਤਾਰ ਸਿੰਘ ਖਾਲਸਾ,ਬਲਾਕ ਪ੍ਰਧਾਨ ਅਮਰਜੀਤ ਸਿੰਘ ਬਾਵਾ,ਸ਼ਰਨਜੀਤ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ,ਸ਼ਰਨਜੀਤ ਸਾਗਰ,ਚਮਕੋਰ ਸਿੰਘ, ਗੁਰਪ੍ਰੀਤ ਸਿੰਘ,ਅਵਤਾਰ ਸਿੰਘ,ਗੁਰਮੇਜ ਸਿੰਘ, ਬਲਜੀਤ ਸਿੰਘ,ਸਰਪੰਚ ਲੁਭਾਇਆ,ਜਸਵੰਤ ਸਿੰਘ,ਨਰਿੰਦਰ ਸੰਘਾ, ਹਰਵਿੰਦਰ ਸਿੰਘ, ਮਨਜਿੰਦਰ ਸਿੰਘ,ਏਕਮਵੀਰ ਸਿੰਘ ਅਤੇ ਹੋਰ ਸਾਰੇ ਪੰਚ ਸਰਪੰਚ ਤੋਂ ਇਲਾਵਾ ਇਲਾਕੇ ਦੇ ਕਿਸਾਨ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.