Nazrana Times

ਪੰਜਾਬੀ

ਜ਼ਿਲ੍ਹਾ ਭਾਸ਼ਾ ਦਫ਼ਤਰ, ਬਰਨਾਲਾ ਵੱਲੋਂ "ਸਾਡੇ ਬਜ਼ੁਰਗ, ਸਾਡਾ ਮਾਣ" ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਸਮਾਗਮ 'ਚ ਲਗਾਈ ਗਈ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ

13 Oct, 2026 11:42 AM

ਨਜ਼ਰਾਨਾ ਟਾਈਮਜ ਬਿਓਰੋ 
ਬਰਨਾਲਾ 13 ਅਕਤੂਬਰ 

:​ਪੰਜਾਬ ਸਰਕਾਰ ਦੇ ਅਗਾਂਹਵਧੂ ਪ੍ਰੋਗਰਾਮ "ਸਾਡੇ ਬਜ਼ੁਰਗ, ਸਾਡਾ ਮਾਣ" ਤਹਿਤ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ, ਬਰਨਾਲਾ ਵਿਖੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮੈਗਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਬਜ਼ੁਰਗਾਂ ਦੀ ਭਲਾਈ ਅਤੇ ਸਨਮਾਨ ਦੇ ਨਾਲ-ਨਾਲ ਸਾਹਿਤਕ ਤੇ ਸੱਭਿਆਚਾਰਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ, ਬਰਨਾਲਾ ਵੱਲੋਂ ਵਿਭਾਗੀ ਪੁਸਤਕਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ ਹੈ। ਇਸ ਪ੍ਰਦਰਸ਼ਨੀ ਵਿੱਚ ਪੰਜਾਬੀ ਮਾਂ-ਬੋਲੀ, ਸਾਹਿਤ, ਇਤਿਹਾਸ ਅਤੇ ਵਿਰਸੇ ਨਾਲ ਜੁੜੀਆਂ ਮਿਆਰੀ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ।ਸਮਾਗਮ ਵਿੱਚ ਪਹੁੰਚ ਰਹੇ ਪਤਵੰਤਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਵੱਲੋਂ ਪੁਸਤਕ ਪ੍ਰਦਰਸ਼ਨੀ ਪ੍ਰਤੀ ਭਾਰੀ ਦਿਲਚਸਪੀ ਦਿਖਾਈ ਜਾ ਰਹੀ ਹੈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਮੁੱਖ ਮੰਤਵ ਬਜ਼ੁਰਗ ਨਾਗਰਿਕਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਅਤੇ ਸਿਹਤ ਸਹੂਲਤਾਂ ਇੱਕ ਹੀ ਛੱਤ ਹੇਠਾਂ ਮੁਹੱਈਆ ਕਰਵਾਉਣਾ ਹੈ, ਜਦਕਿ ਭਾਸ਼ਾ ਵਿਭਾਗ ਦੀ ਇਸ ਪੁਸਤਕ ਪ੍ਰਦਰਸ਼ਨੀ ਨੇ ਇਸ ਸਮਾਗਮ ਵਿੱਚ ਸਾਹਿਤਕ ਰੰਗ ਭਰ ਦਿੱਤਾ ਹੈ।

Posted By: GURBHEJ SINGH ANANDPURI

Latest News