ਭਾਜਪਾ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ ਤਹਿਤ ਜਿਲ੍ਹਾ ਪ੍ਰਧਾਨ ਹਰਜੀਤ ਸੰਧੂ ਦੀ ਅਗਵਾਈ ਹੇਠ ਮੀਟਿੰਗ ਆਯੋਜਿਤ

ਭਾਜਪਾ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ ਤਹਿਤ ਜਿਲ੍ਹਾ ਪ੍ਰਧਾਨ ਹਰਜੀਤ ਸੰਧੂ ਦੀ ਅਗਵਾਈ ਹੇਠ ਮੀਟਿੰਗ ਆਯੋਜਿਤ

ਪਾਰਟੀ ਦੇ ਸੀਨੀਅਰ ਅਧਿਕਾਰੀ ਰਾਜੇਸ਼ ਹਨੀ ਨੇ ਕੀਤੀ ਵਿਸੇਸ਼ ਤੌਰ 'ਤੇ ਸ਼ਿਰਕਤ


ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,23 ਫਰਵਰੀ 
 

ਭਾਰਤ ਦੇਸ਼ ਦੀ ਸੱਤਾ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸੁਚੱਜੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਦੇਸ਼ ਵਿੱਚ ਸਿੱਖਿਆ, ਕੌਸ਼ਲ ਵਿਕਾਸ ਨੂੰ ਪ੍ਰੋਤਸਾਹਿਤ ਕਰਨ ਲਈ ਇੱਕ ਵਿਸ਼ੇਸ਼ ਮਹੱਤਵਪੂਰਨ ਉਪਰਾਲਾ ਕਰਕੇ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਦਾ ਨਾਮ ਪ੍ਰਸਿੱਧ ਵਿਚਾਰਕ ਅਤੇ ਰਾਜਨੀਤਿਕ ਨੇਤਾ ਪੰਡਿਤ ਦੀਨ ਦੀਨ ਉਪਾਧਿਆਏ ਦੇ ਨਾਮ ਤੇ ਰੱਖਿਆ ਗਿਆ ਹੈ,ਕਿਉਂਕਿ ਇਸ ਸਖਸ਼ੀਅਤ ਵੱਲ਼ੋਂ ਆਪਣਾ ਸਾਰਾ ਜੀਵਨ ਹੀ ਸਮਾਜਿਕ ਭਲਾਈ ਦੇ ਕੰਮਾਂ ਲਈ ਲਗਾ ਦਿੱਤਾ ਜਿਸ ਦਾ ਸਮੁੱਚੇ ਦੇਸ਼ ਅਤੇ ਭਾਰਤੀ ਜਨਤਾ ਪਾਰਟੀ ਨੂੰ ਮਾਣ ਹੈ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤਰਨਤਾਰਨ ਵਿਖੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ 2026 ਤਹਿਤ ਸਿਖਲਾਈ ਨਵੀਨਤਾ ਤਹਿਤ ਜਿਲਾ ਤਰਨਤਾਰਨ ਦੇ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਾਰਟੀ ਦੇ ਸੀਨੀਅਰ ਸ੍ਰੀ ਰਾਜੇਸ਼ ਹਨੀ ਨੇ ਵੀ ਸ਼ਿਰਕਤ ਕੀਤੀ, ਜਿੱਥੇ ਉਨਾਂ ਨੂੰ ਜਿਲ੍ਹਾ ਟੀਮ ਵੱਲੋਂ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਰਾਜੇਸ਼ ਹਨੀ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰੀਬ ਅਤੇ ਪੱਛੜੇ ਵਰਗ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ, ਨੌਜਵਾਨਾਂ ਨੂੰ ਰੋਜਗਾਰ ਯੋਗ ਕੌਸ਼ਲ ਸਿਖਲਾਈ ਦੇਣਾ, ਪਿੰਡਾਂ ਅਤੇ ਦੂਰ-ਦਰਾਜ਼ ਇਲਾਕਿਆਂ ਵਿੱਚ ਸਿੱਖਿਆ ਦੀ ਪਹੁੰਚ ਵਧਾਉਣਾ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਮਜ਼ਬੂਤ ਕਰਨਾ ਹੋਵੇਗਾ।ਇਸ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਮੁਫ਼ਤ ਕੋਚਿੰਗ ਅਤੇ ਟ੍ਰੇਨਿੰਗ ਪ੍ਰੋਗਰਾਮ, ਸਕਾਲਰਸ਼ਿਪ ਯੋਜਨਾਵਾਂ, ਕੌਸ਼ਲ ਵਿਕਾਸ ਕੇਂਦਰਾਂ ਦੀ ਸਥਾਪਨਾ,ਡਿਜ਼ਿਟਲ ਸਿੱਖਿਆ ਮੁਹਿੰਮਾਂ ਦਾ ਅਗਾਜ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਮਕਸਦ ਸਿਖਲਾਈ ਨੂੰ ਮੌਜੂਦਾ ਲੋੜਾ ਅਨੁਸਾਰ ਨਵੇਂ ਵਿਚਾਰਾਂ ਅਤੇ ਨਵੇਂ ਤਰੀਕਿਆਂ ਨਾਲ ਅੱਗੇ ਵਧਾਉਣ ਦਾ ਇੱਕ ਯਤਨ ਹੈ, ਸਿਖਲਾਈ ਨੂੰ ਸਿਰਭ ਭਾਸ਼ਨ ਜਾਂ ਪੀਪੀਟੀ ਤੱਕ ਸੀਮਿਤ ਨਾ ਰੱਖ ਕੇ ਸੰਵਾਦ ਨੂੰ ਸਿੱਧੇ ਅਭਿਆਸ  ਅਤੇ ਪ੍ਰਯੋਗ ਨਾਲ ਜੋੜਿਆ ਜਾਵੇਗਾ, ਡਿਜੀਟਲ ਉਪਕਰਮਾਂ ਜਿਵੇਂ ਕਿ ਡਿਜੀਟਲ ਹਾਜਰੀ ਸਰਟੀਫਿਕੇਟਾਂ ਰਾਹੀਂ ਸਿਖਲਾਈ ਨੂੰ ਵਿਵਸਥਿਤ ਬਣਾਇਆ ਜਾਵੇਗਾ, ਸਿੱਖਣ ਦੇ ਪੱਧਰ ਦਾ ਮੁਲਾਂਕਣ ਕਰਨ ਲਈ ਇੱਕ ਸਰਲ ਐਪ ਤੇ ਮਾਤਰਾਤਮਕ ਮੁਲਾਂਕਣ ਕੀਤਾ ਜਾਵੇਗਾ, ਸਿਖਲਾਈ ਸੈਸ਼ਨ ਵਿੱਚ ਸੰਵਾਦ ਸ਼ੈਲੀ ਤਹਿਤ ਵਰਕਸ਼ਾਪ ਵਿੱਚ ਪ੍ਰਸ਼ਨ ਮੰਚ ਰਾਹੀਂ ਵਰਕਰਾਂ ਦੀ ਸਰਗਰਮ ਭਾਗੀਦਾਰੀ  ਯਕੀਨੀ ਬਣਾਈ ਜਾਵੇਗਾ।ਇਸ ਮੌਕੇ 'ਤੇ ਜਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ 'ਤੇ ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਨੇਤਰਪਾਲ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਂਪੂਈ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ,ਘੱਟ ਗਿਣਤੀ ਮੋਰਚਾ ਪ੍ਰਧਾਨ ਸਲੀਮ ਅਹਿਮਦ, ਸੀਨੀਅਰ ਆਗੂ ਸੁਭਾਸ਼ ਬਾਠ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਾਪੂ ਬਲਵਿੰਦਰ ਸਿੰਘ,ਸਕੱਤਰ ਸਵਿੰਦਰ ਸਿੰਘ ਪੰਨੂ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ, ਸਰਕਲ ਪ੍ਰਧਾਨ ਮੇਹਰ ਸਿੰਘ, ਸਰਕਲ ਪ੍ਰਧਾਨ ਨਰਿੰਦਰ ਸਿੰਘ, ਸਰਕਲ ਪ੍ਰਧਾਨ ਖੁਸ਼ਪਿੰਦਰ ਸਿੰਘ, ਸਰਕਲ ਪ੍ਰਧਾਨ ਕੁਲਦੀਪ ਸਿੰਘ ਸਰਕਲ ਪ੍ਰਧਾਨ ਗੌਰਵ ਦੇਵਗਨ ਸਰਕਲ ਪ੍ਰਧਾਨ ਹਰਪਾਲ ਸੋਨੀ, ਸਰਕਲ ਪ੍ਰਧਾਨ ਵਿਜੇ ਵਿਨਾਇਕ, ਸਰਕਲ ਪ੍ਰਧਾਨ ਕਾਰਜ ਸਿੰਘ ਸ਼ਾਹ, ਸਰਕਲ ਪ੍ਰਧਾਨ ਜਸਬੀਰ ਸਿੰਘ ਸਭਰਾਂ, ਖੇਮਕਰਨ ਤੋਂ ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ,ਹਰਪਿੰਦਰ ਸਿੰਘ, ਰਣਜੀਤ ਸਿੰਘ ਸ਼ਰਨਜੀਤ ਸਿੰਘ, ਦਵਿੰਦਰ ਸਿੰਘ,ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਕੋ ਕਨਵੀਨਰ ਵਿਵੇਕ ਅਗਰਵਾਲ, ਚਰਨਜੀਤ ਸਿੰਘ ਖਾਲਸਾ, ਮਨਜਿੰਦਰ ਸਿੰਘ , ਕਨਵਰਦੀਪ ਸਿੰਘ ਪੰਡੋਰੀ ਸਿੱਧਵਾਂ, ਬਲਜਿੰਦਰ ਸਿੰਘ ਚੀਮਾ, ਕਰਮਜੀਤ ਸਿੰਘ ਗੱਗੋਬੂਹਾ ਡਾ ਸੁਖਵੰਤ ਸਿੰਘ ਮੂਸੇ , ਜਸਵਿੰਦਰ ਸਿੰਘ,ਅਮਨ ਸ਼ਰਮਾ, ਰਾਮੇਸ਼ ਕਲਸੀ, ਸਾਬਕਾ ਸਰਪੰਚ ਸਤਨਾਮ ਸਿੰਘ,ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਜੰਟ ਸਿੰਘ ਨੂਰਪੁਰ, ਪਰਮਜੀਤ ਸਿੰਘ,ਕੈਪਟਨ ਪੂਰਨ ਸਿੰਘ, ਰਣਜੀਤ ਸਿੰਘ ਗਿੱਲ ਵੜੈਚ,ਲਖਵਿੰਦਰ ਸਿੰਘ  ਗੱਗੋਬੂਹਾ, ਮਨਜੀਤ ਸਿੰਘ ਚੂਸਲੇਵੜ, ਜੁਗਰਾਜ ਸਿੰਘ ਤੁੰਗ, ਲਖਵਿੰਦਰ ਸਿੰਘ ਕੁੱਤੀਵਾਲਾ, ਸਮਸ਼ੇਰ ਸਿੰਘ ਸ਼ੇਰਾ,ਸਤਨਾਮ ਸਿੰਘ, ਪਵਨ ਸ਼ਰਮਾ, ਕੁਲਵੰਤ ਰਾਮ, ਸਤਨਾਮ ਸਿੰਘ ਹਰੀਕੇ ਤੋਂ ਇਲਾਵਾ ਤਰਨਤਾਰਨ ਜਿਲੇ ਦੇ ਵੱਖ ਵੱਖ ਸਰਕਲਾਂ ਤੋਂ ਆਏ ਪਾਰਟੀ ਦੇ ਆਗੂ ਸਾਹਿਬਾਨ ਮੌਜੂਦ

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.