ਮੁਲਾਜ਼ਮਾਂ ਦੀਆਂ ਹੜਤਾਲਾਂ ਅਤੇ ਸਰਕਾਰੀ ਛੁੱਟੀਆਂ ਕਾਰਨ ਲੋਕਾਂ ਦੇ ਕੰਮ ਪ੍ਰਭਾਵਿਤ,ਸਰਕਾਰ ਬੇਖ਼ਬਰ -: ਇੰਜ ਸ਼ੇਰਗਿੱਲ
- ਰਾਜਨੀਤੀ
- (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਅਦਿਕਾਰ ਸੰਘਰਸ਼ ਪਾਰਟੀ ਦੇ ਕੇਂਦਰੀ ਦਫ਼ਤਰ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਧਿਕਾਰ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲਗਾਤਾਰ ਹੜਤਾਲਾਂ ਅਤੇ ਸਰਕਾਰੀ ਛੁੱਟੀਆਂ ਕਾਰਨ ਲੋਕਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ। ਸਰਕਾਰ ਬੇਖ਼ਬਰ ਹੈ।
ਇੰਜ ਸ਼ੇਰਗਿੱਲ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਵੱਡੀ ਭੁੱਲ ਹੈ। ਜਦੋਂ ਸਰਕਾਰਾਂ ਵਲੋਂ ਲੋਕਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ/ਕੰਮਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ ਤਾਂ ਉਹ ਅਦਾਲਤਾਂ ਦਾ ਰੁਖ਼ ਅਖ਼ਤਿਆਰ ਕਰਦੇ ਹਨ। ਅਦਾਲਤਾਂ ਵਿੱਚ ਮੁਕੱਦਮਿਆਂ ਦੀ ਬਹੁਤਾਤ ਹੋਣਾ ਅਤੇ ਲੋਕਾਂ ਨੂੰ ਨਿਆਂ ਲੈਣ ਲਈ ਲੰਮਾ ਸਮਾਂ ਉਡੀਕ ਕਰਨ ਲਈ ਮਜਬੂਰ ਹੋਣਾ ਇਹ ਸਭ ਸਰਕਾਰਾਂ ਦੇ ਮਾੜੇ ਪ੍ਰਬੰਧਾਂ ਕਾਰਨ ਹੁੰਦਾ ਹੈ।
ਇੰਜ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਟਕਾਉਣ ਦੀ ਬਜਾਏ ਉਹਨਾਂ ਨੂੰ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਕਿ ਲੋਕਾਂ ਦੇ ਕੰਮ ਆਮ ਵਾਂਗ ਹੋਣ ਦੇ ਨਾਲ ਨਾਲ ਸਰਕਾਰ ਦਾ ਮਾਲੀਆ ਵੀ ਵੱਧਦਾ ਰਹੇ।
Leave a Reply