Nazrana Times

ਪੰਜਾਬੀ

ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋਵੇ ਕੌਮ: ਭਾਈ ਦਲਜੀਤ ਸਿੰਘ ਕਸ਼ਮੀਰ

10 Nov, 2026 07:21 PM

ਜਗਰਾਉਂ 10 ਨਵੰਬਰ , ਰਣਜੀਤ ਸਿੰਘ ਖ਼ਾਲਸਾ

ਭਾਈ ਦਲਜੀਤ ਸਿੰਘ ਕਸ਼ਮੀਰ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਇਹ ਦਿਹਾੜਾ ਸਾਨੂੰ ਹਰ ਬੰਦੀ ਦੀ ਪੀੜ ਮਹਿਸੂਸ ਕਰਨ ਅਤੇ ਉਸ ਦੀ ਅਜ਼ਾਦੀ ਲਈ ਆਵਾਜ਼ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੀ ਰਿਹਾਈ ਦੇ ਨਾਲ 52 ਕੈਦੀ ਰਾਜਿਆਂ ਨੂੰ ਰਿਹਾਅ ਕਰਵਾ ਕੇ ਮਨੁੱਖਤਾ ਅੱਗੇ ਪਰਉਪਕਾਰ ਦੀ ਮਹਾਨ ਮਿਸਾਲ ਰੱਖੀ ਸੀ। ਉਨ੍ਹਾਂ ਕਿਹਾ ਕਿ ਅੱਜ ਸਾਲਾਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਪੀੜ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲਿਆਂ ਉੱਤੇ ਬਿਨਾਂ ਵਿਤਕਰੇ ਤੋਂ ਫ਼ੈਸਲੇ ਲੈਣੇ ਚਾਹੀਦੇ ਹਨ। ਜਿਨ੍ਹਾਂ ਦੀਆਂ ਬਣਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਦੀ ਰਿਹਾਈ ਵਿੱਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ। ਭਾਈ ਦਲਜੀਤ ਸਿੰਘ ਕਸ਼ਮੀਰ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੇ ਅਤੇ ਸ਼ਾਂਤਮਈ ਸੰਘਰਸ਼ ਨੂੰ ਮਜ਼ਬੂਤ ਕੀਤਾ ਜਾਵੇ। ਗੁਰਦੁਆਰਿਆਂ ਵਿੱਚ ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਦੇ ਨਾਲ ਪਰਿਵਾਰਾਂ ਦੀ ਸਾਰ ਵੀ ਲਈ ਜਾਵੇ।

Latest News