ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਬਾਦਲ ਪਰਿਵਾਰ ਨੂੰ ਮਿਲ ਕੇ ਦਿੱਤੀ ਵਧਾਈ
- ਰਾਜਨੀਤੀ
- 17 Feb,2025

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਬਾਦਲ ਪਰਿਵਾਰ ਨੂੰ ਮਿਲ ਕੇ ਦਿੱਤੀ ਵਧਾਈ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,17 ਫਰਵਰੀ
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉੱਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਸਪੁੱਤਰੀ ਬੀਬਾ ਹਰਕੀਰਤ ਕੌਰ ਅਤੇ ਕਾਕਾ ਤੇਜਵੀਰ ਸਿੰਘ ਦੇ ਵਿਆਹ ਦੀ ਪਾਰਟੀ ਵਿੱਚ ਸ਼ਾਮਲ ਹੋਕੇ ਜਿਥੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ,ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਮਿਲ ਕੇ ਵਧਾਈ ਦਿੱਤੀ ਗਈ ਉਥੇ ਨਵੀਂ ਜੋੜੀ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਉਨ੍ਹਾਂ ਨਾਲ ਸ.ਸੁਖਦੇਵ ਸਿੰਘ ਸਰਪੰਚ ਗੁੱਜਰਪਰਾ ਤੇ ਸਾਥੀ ਵੀ ਹਾਜ਼ਰ ਸਨ।


Posted By:

Leave a Reply