Nazrana Times

ਪੰਜਾਬੀ

NT Punjab Flood News ,ਬ੍ਰਹਮਪੁਰਾ ਦੀ ਅਗਵਾਈ ਹੇਠ ਜਗਰੂਪ ਸਿੰਘ ਪੱਖੋਪੁਰ ਤੇ ਕੁਰਿੰਦਰਜੀਤ ਸਿੰਘ ਵਲੋਂ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ

31 Aug, 2025 12:51 AM

NT Punjab Flood News ,ਪਸ਼ੂਆਂ ਲਈ ਲਿਆਂਦਾ ਚੋਕਰ ਤੇ ਹਰਾ ਚਾਰਾ ਦਿੱਤਾ 

 ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,30 ਅਗਸਤ 

 ਪਿਛਲੇ ਕਈ ਦਿਨਾਂ ਲਗਾਤਾਰ ਹੋ ਰਹੀ ਬਾਰਿਸ਼ ਨਾਲ ਦਰਿਆ ਬਿਆਸ ਵਿੱਚ ਲਗਾਤਾਰ ਪਾਣੀ ਦਾ ਪੱਧਰ ਵਧਣ ਕਰਕੇ ਮੰਡ ਖੇਤਰ ਦੇ ਕਈ ਪਿੰਡਾਂ ਦੇ ਕਿਸਾਨ ਪਾਣੀ ਦੇ ਪ੍ਰਭਾਵ ਹੇਠ ਜਿੱਥੇ ਸਹਿਮ ਦੀ ਜਿੰਦਗੀ ਜੀਅ ਰਹੇ ਹਨ,ਉਥੇ ਪਸ਼ੂ ਵੀ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ।ਹੜ੍ਹ ਪੀੜਤ ਕਿਸਾਨਾਂ ਦੀ ਤਰਸਯੋਗ ਹਾਲਤ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਪੀੜਤ ਕਿਸਾਨਾਂ ਅਤੇ ਪਰਿਵਾਰਾਂ ਦੀ ਮੱਦਦ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਸਾਬਕਾ ਵਿਧਾਇਕ ਬ੍ਰਹਮਪੁਰਾ ਦੇ ਨੇੜਲੇ ਸਾਥੀ ਅਕਾਲੀ ਆਗੂ ਜਗਰੂਪ ਸਿੰਘ ਪੱਖੋਪੁਰ ਅਤੇ ਕੁਰਿੰਦਜੀਤ ਸਿੰਘ ਚੋਹਲਾ ਖੁਰਦ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਮੁੰਡਾਪਿੰਡ ਵਿਖੇ ਪੁੱਜ ਕੇ ਕਿਸਾਨਾਂ ਦੀ ਮੱਦਦ ਕਰਦੇ ਹੋਏ ਪਸ਼ੂਆਂ ਲਈ ਲਿਆਂਦਾ ਚੋਕਰ ਅਤੇ ਹਰਾ ਚਾਰਾ ਦਿੱਤਾ ਗਿਆ ਅਤੇ ਹੋਰ ਵੀ ਸੰਭਵ ਮੱਦਦ ਦਾ ਭਰੋਸਾ ਦਿੱਤਾ।ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਮੰਡ ਖੇਤਰ ਦੇ ਨਿਵਾਸੀਆਂ ਨੂੰ ਫੌਰੀ ਰਾਹਤ ਪਹੁੰਚਾਈ ਜਾਵੇ ਅਤੇ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।ਇਸ ਮੌਕੇ ਉਨ੍ਹਾਂ ਨਾਲ ਸਤਨਾਮ ਸਿੰਘ,ਅਕਾਸ਼ਦੀਪ ਸਿੰਘ,ਨਰਬੀਰ ਸਿੰਘ,ਸੁਰਜੀਤ ਸਿੰਘ, ਸ਼ਿੰਦਰ ਸਿੰਘ,ਸੁਰਜੀਤ ਸਿੰਘ ਜੌਹਲ ਆਦਿ ਹਾਜ਼ਰ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #