ਥਾਣਾ ਖਾਲੜਾ ਦੀ ਪੁਲਿਸ ਵੱਲੋ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ 2 ਵਿਅਕਤੀ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ।

ਥਾਣਾ ਖਾਲੜਾ ਦੀ ਪੁਲਿਸ ਵੱਲੋ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ 2 ਵਿਅਕਤੀ  ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ।

ਗੁਰਮੀਤ ਸਿੰਘ ਵਲਟੋਹਾ ਤਰਨ ਤਾਰਨ

 ਐਸ.ਐਸ.ਪੀ ਤਰਨ ਤਾਰਨ ਜੀ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਐਸ ਪੀ ਅਜੇਰਾਜ ਸਿੰਘ ਅਤੇ ਨਿਰਮਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਭਿੱਖੀਵਿੰਡ ਤਰਨ ਤਾਰਨ ਜੀ ਵੱਲੋਂ ਨਸ਼ੇ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ।ਜਿਸ ਤਹਿਤ ਇੰਸਪੈਕਟਰ ਪਰਮਜੀਤ ਸਿੰਘ ਮੱੁਖ ਅਫਸਰ ਥਾਣਾ ਖਾਲੜਾ ਅਤੇ ਉਹਨਾਂ ਦੀ ਟੀਮ ਪਿੰਡ ਵਾਂ ਤਾਰਾ ਸਿੰਘ ਮੋਜੂਦ ਸੀ ਕਿ ਤਕਨੀਕੀ ਇੰਨਟੈਲੀਜੈਂਸ ਅਤੇ ਹੋਊਮਨ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਸੰਨੀ ਪੁੱਤਰ ਲਹੌਰਾ ਸਿੰਘ ਅਤੇ ਬਲਵਿੰਦਰ ਸਿੰਘ ਉਰਫ ਬੱਬੂ ਪੁੱਤਰ ਜੈਮਲ ਸਿੰਘ ਵਾਸੀਆਨ ਡੱਲ ਦੇ ਪਾਕਿਸਤਾਨ ਦੇ ਸਮਗੱਲਰਾ ਨਾਲ ਸਬੰਧ ਹਨ ਜੋ ਪਾਕਿਸਤਾਨ ਦੇ ਸਮਗੱਲਰਾ ਰਾਹੀ ਭਾਰਤ ਪਾਕਿਸਤਾਨ ਬਾਰਡਰ ਤੋਂ ਵੱਖ ਵੱਖ ਤਰੀਕਿਆ ਰਾਹੀ ਹੈਰੋਇਨ ਦੀਆ ਖੇਪਾਂ ਮੰਗਵਾ ਕੇ ਤਰਨ ਤਾਰਨ ਅਤੇ ਪੰਜਾਬ ਦੇ ਵੱਖ ਵੱਖ ਜ੍ਹਿਿਲਆ ਵਿੱਚ ਸਪਲਾਈ ਕਰਦੇ ਹਨ।ਜੋ ਇਹ ਮੋਟਰਸਾਈਕਲ ਹੀਰੋ ਸਪਲਂੈਡਰ ਤੇ ਹੈਰੋਇਨ ਦੀ ਸਪਲਾਈ ਕਰਨ ਲਈ ਪਿੰਡ ਡੱਲ ਨਜ਼ਦੀਕ ਘੁੰਮ ਰਹੇ ਹਨ।ਜਿਸਤੇ ਥਾਣਾ ਖਾਲੜਾ ਦੀ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਜੋ ਕਿ ਪਿੰਡ ਡੱਲ ਵੱਲੋਂ ਇੱਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਰੱੁਕਣ ਦਾ ਇਸ਼ਾਰਾ ਕੀਤਾ,ਜੋ ਕਿ ਮੋਟਰਸਾਈਕਲ ਚਾਲਕ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਮੋਟਰਸਾਈਕਲ ਨੂੰ ਹੌਲੀ ਕਰਕੇ ਪਿੱਛੇ ਨੂੰ ਮੋੜਨ ਲੱਗਾ,ਪੁਲਿਸ ਪਾਰਟੀ ਨੇ ਘੇਰਾ ਪਾ ਕੇ ਕਾਬੂ ਕਰਕੇ ਨਾਮ ਪਤਾ ਪੱੁਛਿਆ।ਜਿਹਨਾਂ ਵਿੱਚੋ ਪਹਿਲੇ ਵਿਅਕਤੀ ਨੇ ਆਪਣਾ ਨਾਮ ਸੰਨੀ ਪੁੱਤਰ ਲਹੌਰਾ ਸਿੰਘ ਵਾਸੀ ਡੱਲ ਥਾਣਾ ਖਾਲੜਾ ਅਤੇ ਦੂਸਰੇ ਵਿਅਕਤੀ ਨੇ ਆਪਣਾ ਨਾਮ ਬਲਵਿੰਦਰ ਸਿੰਘ ਉਰਫ ਬੱਬੂ ਪੁੱਤਰ ਜੈਮਲ ਸਿੰਘ ਵਾਸੀ ਡੱਲ ਥਾਣਾ ਖਾਲੜਾ ਦੱਸਿਆ।ਜਿਹਨਾਂ ਦੀ ਤਲਾਸ਼ੀ ਅਮਲ ਵਿੱਚ ਲਿਆਂਦੀ ਗਈ,ਜਿਸਤੇ ਸੰਨੀ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 509 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਅਤੇ ਬਲਵਿੰਦਰ ਸਿੰਘ ਉਰਫ ਬੱਬੂ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 513 ਗ੍ਰਾਮ ਹੈਰੋਇਨ ਬ੍ਰਾਮਦ ਹੋਈ।ਇਹਨਾਂ ਉਕਤ ਦੋਸ਼ੀਆਂ ਪਾਸੋਂ ਕੱੁਲ 1 ਕਿਲੋ 22 ਗ੍ਰਾਮ ਹੈਰੋਇਨ,ਇੱਕ ਮੋਟਰਸਾਈਕਲ ਹੀਰੋ ਸਪਲਂੈਡਰ ਅਤੇ ਇੱਕ ਮੋਬਾਇਲ ਫੋਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 13 ਮਿਤੀ ਜੁਰਮ 21 ਐਨ.ਡੀ.ਪੀ.ਐਸ ਐਕਟ 10/11/12 ਏਅਰ ਕਰਾਫਟ ਐਕਟ ਥਾਣਾ ਖਾਲੜਾ ਵਾਧਾ ਜੁਰਮ 21-ਸੀ/61/85 ਐਨ.ਡੀ.ਪੀ.ਐਸ ਐਕਟ ਦਰਜ਼ ਰਜਿਸਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ।ਦੌਰਾਨੇ ਰਿਮਾਂਡ ਇਸ ਦੋਸ਼ੀਆਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ 


 ਕੈਪਸ਼ਨ- ਕਾਬੂ ਕੀਤੇ ਦੋਸ਼ੀਆ ਨਾਲ ਪੁਲਿਸ ਪਾਰਟੀ