ਮਾਣੋਚਾਹਲ ਕਲ੍ਹਾਂ ਵਿਖੇ ਹਲਕਾ ਇੰਚਾਰਜ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਵੱਲੋ ਅਕਾਲੀ ਵਰਕਰ ਮਿਲਣੀ
- ਰਾਜਨੀਤੀ
- 10 Jul, 2026 06:04 PM (Asia/Kolkata)
ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਕੀਤਾ ਗਿਆ ਲਾਮਬੰਦ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,10 ਜੁਲਾਈ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਮਾਨੋਚਾਹਲ ਕਲ੍ਹਾਂ ਵਿਖੇ ਸਾਬਕਾ ਸਰਪੰਚ ਸਤਨਾਮ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਅਕਾਲੀ ਵਰਕਰ ਮਿਲਣੀ ਕੀਤੀ ਗਈ।ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ ਅਤੇ ਬੂਥ ਪੱਧਰ ਤੱਕ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਬੀਬਾ ਰਮਨਦੀਪ ਕੌਰ ਅਤੇ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ,ਜਿਸ ਨੇ ਹਮੇਸ਼ਾ ਸੂਬੇ ਦੀ ਤਰੱਕੀ,ਖੁਸ਼ਹਾਲੀ ਅਤੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਸਿਹਤ,ਸਿੱਖਿਆ,ਖੇਡਾਂ,ਸੜਕੀ ਬੁਨਿਆਦੀ ਢਾਂਚੇ, ਇੰਟਰਨੈਸ਼ਨਲ ਏਅਰਪੋਰਟ ਅਤੇ ਹਾਈਵੇ ਵਰਗੇ ਅਨੇਕਾਂ ਵਿਕਾਸ ਕਾਰਜ ਹੋਏ ਹਨ ਅਤੇ ਜੇਕਰ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀ ਰਾਹ 'ਤੇ ਲਿਆਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹਰ ਵਰਕਰ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨਾ ਹੋਵੇਗਾ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ ਸ਼ਾਹਬਾਜ਼ਪੁਰ,ਬਲਾਕ ਸੰਮਤੀ ਮੈਂਬਰ ਰਾਜਵਿੰਦਰ ਕੌਰ,ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਰਣਜੀਤ ਸਿੰਘ ਰਾਣਾ ਮੰਮਣਕੇ,ਜੱਸਾ ਸਿੰਘ ਚੇਅਰਮੈਨ, ਮੇਜਰ ਸਿੰਘ ਚੇਅਰਮੈਨ,ਅਜਾਇਬ ਸਿੰਘ, ਗੁਰਮੇਜ ਸਿੰਘਪਲਵਿੰਦਰ ਸਿੰਘ ਡਿਆਲ,ਜਗਬੀਰ ਸਿੰਘ ਸ਼ਾਹ,ਹੈਪੀ ਸ਼ਾਹ (ਪੰਚਾਇਤ ਮੈਂਬਰ), ਸੁਖਵਿੰਦਰ ਸਿੰਘ ਭੱਠੇ ਵਾਲੇ,ਮੁਖਤਾਰ ਸਿੰਘ ਸ਼ਾਹ, ਬੂਟਾ ਸਿੰਘ,ਅਮ੍ਰਿਤਪਾਲ ਸਿੰਘ ਬਾਲੇ ਚੱਕ,ਸੋਨੂੰ ਸ਼ਾਹ ਜਿਓਬਾਲਾ,ਨਰਪਿੰਦਰ ਸਿੰਘ ਰੁੜ੍ਹੇ ਆਸਲ,ਅਵਤਾਰ ਸਿੰਘ ਸ਼ਾਹ,ਗੁਰਨਾਮ ਸਿੰਘ ਕਾਲੀ (ਪੰਚਾਇਤ ਮੈਂਬਰ), ਕੁਲਦੀਪ ਸਿੰਘ,ਸਾਹਿਬ ਸਿੰਘ ਹਵੇਲੀ ਵਾਲੇ,ਕੁਲਦੀਪ ਸਿੰਘ ਫ਼ੌਜੀ, ਨਿੰਦਰ ਸਿੰਘ ਡੀਐਸਪੀ, ਬਚਿੱਤਰ ਸਿੰਘ ਨੰਬਰਦਾਰ, ਦਲਬੀਰ ਸਿੰਘ ਨੰਬਰਦਾਰ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।
Leave a Reply