Nazrana Times

ਪੰਜਾਬੀ

ਡਿਪਟੀ ਕਮਿਸ਼ਨਰ ਵੱਲੋਂ ਭੁਲੱਥ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ

30 Aug, 2026 12:44 PM

2 ਸਤੰਬਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਹਵਾਈ ਪ੍ਰਦਰਸ਼ਨ ਹੋਵੇਗਾ

ਭੁਲੱਥ, 29 ਅਗਸਤ ਗੌਰਵ ਮੜੀਆ 

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਅੱਜ ਭੁਲੱਥ ਦਾ ਦੌਰਾ ਕਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਵਜੋਂ 2 ਸਤੰਬਰ ਨੂੰ ਕਰਵਾਏ ਜਾਣ ਵਾਲੇ ਸ਼ਾਨਦਾਰ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਅਤੇ ਐਸਐਸਪੀ ਗੌਰਵ ਤੂਰਾ ਵੀ ਮੌਜੂਦ ਸਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸ਼ਾਨਦਾਰ ਡ੍ਰੋਨ ਸ਼ੋਅ 2 ਸਤੰਬਰ ਨੂੰ ਸ਼ਾਮ 7 ਵਜੇ ਭੁਲੱਥ ਵਿਖੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਰਾਤ ਦੇ ਆਕਾਸ਼ ਵਿੱਚ ਇਹ ਪ੍ਰਭਾਵਸ਼ਾਲੀ ਡਿਜੀਟਲ ਪ੍ਰਦਰਸ਼ਨ ਇੱਕ ਆਕਰਸ਼ਕ ਹਵਾਈ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਏਗਾ, ਜਿਸ ਵਿੱਚ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਅਮਰ ਸੰਦੇਸ਼ ਨਾਲ ਜੋੜਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਹ ਡ੍ਰੋਨ ਸ਼ੋਅ ਲਗਭਗ 25 ਤੋਂ 30 ਮਿੰਟ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਅਤੇ ਸੰਗਤਾਂ ਦੀ ਸਹੂਲਤ ਲਈ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਖਾਸ ਤੌਰ 'ਤੇ ਸਮਾਗਮ ਵਾਲੀ ਥਾਂ 'ਤੇ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਸੁਰੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ 'ਤੇ ਜ਼ੋਰ ਦਿੱਤਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮਾਂ ਦੇ ਹਿੱਸੇ ਵਜੋਂ, ਅਜਿਹੇ ਹੀ ਡ੍ਰੋਨ ਸ਼ੋਅ 1 ਸਤੰਬਰ ਨੂੰ ਫਗਵਾੜਾ ਦੇ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਜੀ ਸਟੇਡੀਅਮ/ਬਾਬਾ ਗਦੀਆ ਗਰਾਊਂਡ, 3 ਸਤੰਬਰ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਅਤੇ 5 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਵੀ ਹੋਣਗੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਬਣਾਏ ਰੱਖਣ ਅਤੇ ਪ੍ਰਬੰਧਾਂ ਨੂੰ ਯੋਜਨਾਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸ਼ਰਧਾਲੂ ਇਸ ਸ਼ਾਨਦਾਰ ਪੇਸ਼ਕਾਰੀ ਨੂੰ ਆਰਾਮ ਨਾਲ ਅਤੇ ਸੁਰੱਖਿਅਤ ਢੰਗ ਨਾਲ ਦੇਖ ਸਕਣ।
ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Posted By: Gaurav Maria

Latest News