ਗੁਰੂ ਅਰਜਨ ਦੇਵ ਖਾਲਸਾ ਕਾਲਜ ਵੱਲੋਂ ਪੰਜਾਬੀ ਵਿਰਸੇ ਨੂੰ ਪੇਸ਼ ਕਰਦੀ ਲੋਕ ਕਲਾ ਪ੍ਰਦਰਸ਼ਨੀ ਲਗਾਈ
- ਸਿੱਖਿਆ/ਵਿਗਿਆਨ
- 26 Nov, 2025 12:57 AM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,26 ਨਵੰਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਸਥਾਪਨਾ ਦਿਵਸ ਮੌਕੇ ਅਯੋਜਿਤ ਲੋਕ ਕਲਾ ਪ੍ਰਦਰਸ਼ਨੀ ਵਿਚ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਅਤੇ ਲੋਕ ਕਿੱਤਿਆਂ ਦੀਆਂ ਵੱਖ-ਵੱਖ ਵੰਨਗੀਆਂ ਨੂੰ ਉਜਾਗਰ ਕਰਦੀਆਂ ਪੁਰਾਤਨ ਵਸਤਾਂ ਦੀ ਨੁਮਾਇਸ਼ ਕੀਤੀ। ਇਸ ਮੌਕੇ ਮਾਣਯੋਗ ਪ੍ਰੋ.(ਡਾ.) ਕਰਮਜੀਤ ਸਿੰਘ ਵਾਈਸ ਚਾਂਸਲਰ, ਪ੍ਰੋ.(ਡਾ.) ਕਰਮਜੀਤ ਸਿੰਘ ਚਾਹਲ ਰਜਿਸਟਰਾਰ,ਪ੍ਰੋ. (ਡਾ.) ਸਰੋਜ ਬਾਲਾ ਡੀਨ ਕਾਲਜਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਕਾਲਜ ਵਲੋਂ ਲਗਾਈ ਗਈ ਪ੍ਰਦਰਸ਼ਨੀ ਦੀ ਸਰਾਹਣਾ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਕਾਲਜ ਦੁਆਰਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਲਈ ਅਜਿਹੇ ਮੌਕੇ ਪ੍ਰਦਾਨ ਕਰਦਾ ਰਹੇਗਾ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਦੁਆਰਾ ਲੋਕ ਗੀਤ, ਬੋਲੀਆਂ ਆਦਿ ਦੀ ਪੇਸ਼ਕਾਰੀ ਦਰਸ਼ਕਾਂ ਦੀ ਖਿੱਚ ਦਾ ਕਾਰਨ ਬਣੀ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰਿਕ ਪਹਿਰਾਵੇ ਵਿੱਚ ਵੱਖ-ਵੱਖ ਵਿਰਾਸਤੀ ਵਸਤਾਂ ਦੀ ਨੁਮਾਇਸ਼ ਕੀਤੀ। ਇਸ ਮੌਕੇ ਕਾਲਜ ਦਾ ਟੀਚਿੰਗ ਨਾਨ ਟੀਚਿੰਗ ਸਟਾਫ ਹਾਜ਼ਰ ਸੀ।
Leave a Reply